ਪੱਤਰ ਪ੍ਰਰੇਰਕ, ਮਾਨਸਾ : ਮਾਨਸਾ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਵੱਖ- ਵੱਖ ਥਾਵਾਂ 'ਤੋਂ 7 ਵਿਅਕਤੀਆਂ ਨੂੰ ਗਿ੍ਫਤਾਰ ਕਰਕੇ ਉਨ੍ਹਾਂ ਵਿਰੁੱਧ 6 ਮੁਕੱਦਮੇ ਦਰਜ਼ ਕੀਤੇ ਹਨ। ਗਿ੍ਫਤਾਰ ਕੀਤੇ ਵਿਅਕਤੀਆਂ ਤੋਂ 200 ਨਸ਼ੀਲੀਆਂ ਗੋਲੀਆਂ, 220 ਲੀਟਰ ਲਾਹਣ ਅਤੇ 18 ਬੋਤਲਾਂ ਸ਼ਰਾਬ ਸਮੇਤ ਮੋਟਰਸਾਈਕਲ ਦੀ ਬਰਾਮਦਗੀ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਥਾਣਾ ਬਰੇਟਾ ਦੀ ਪੁਲਿਸ ਪਾਰਟੀ ਨੇ ਮਨਜੀਤ ਸਿੰਘ ਵਾਸੀ ਬਰੇਟਾ ਨੂੰ ਕਾਬੂ ਕਰਕੇ 200 ਨਸ਼ੀਲੀਆਂ ਗੋਲੀਆਂ ਸਮੇਤ, ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਜੱਗਾ ਸਿੰਘ ਵਾਸੀ ਦੂਲੋਵਾਲ ਨੂੰ 150 ਲੀਟਰ ਲਾਹਣ ਸਮੇਤ, ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਗੁਰਪ੍ਰਰੀਤ ਸਿੰਘ ਉਰਫ ਗੋਲੂ ਵਾਸੀ ਦੂਲੋਵਾਲ ਨੂੰ 50 ਲੀਟਰ ਲਾਹਣ ਸਮੇਤ, ਥਾਣਾ ਬਰੇਟਾ ਦੀ ਪੁਲਿਸ ਪਾਰਟੀ ਨੇ ਕਾਲਾ ਸਿੰਘ ਵਾਸੀ ਰਿਊਦ ਕਲਾਂ ਅਤੇ ਜੱਗਾ ਸਿੰਘ ਵਾਸੀ ਚਿੰਗਾਲੀਵਾਲਾ (ਸੰਗਰੂਰ) ਨੂੰ ਮੋੋਟਰਸਾਈਕਲ ਪਲਟੀਨਾ ਅਤੇ 9 ਬੋਤਲਾਂ ਨਜਾਇਜ ਸ਼ਰਾਬ ਸਮੇਤ ਥਾਣਾ ਜੋਗਾ ਦੀ ਪੁਲਿਸ ਪਾਰਟੀ ਨੇ ਭੋਲਾ ਸਿੰਘ ਵਾਸੀ ਉਭਾ ਨੂੰ ਕਾਬੂ ਕਰਕੇ 9 ਬੋਤਲਾਂ ਸ਼ਰਾਬ ਬਰਾਮਦ ਕਰ ਕੇ ਮਾਮਲਾ ਦਰਜ ਕੀਤਾ ਹੈ।