ਸਟਾਫ ਰਿਪੋਰਟਰ, ਮਾਨਸਾ : ਮਾਨਸਾ ਪੁਲਿਸ ਨੇ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਤਹਿਤ ਵੱਖ-ਵੱਖ ਥਾਵਾਂ ਤੋੋਂ 7 ਵਿਅਕਤੀਆਂ ਨੂੰ ਗਿ੍ਫਤਾਰ ਕਰਕੇ ਉਨ੍ਹਾਂ ਖ਼ਿਲਾਫ਼ 8 ਮਾਮਲੇ ਦਰਜ਼ ਕੀਤੇ ਹਨ। ਪੁਲਿਸ ਵੱਲੋਂ ਗਿ੍ਫਤਾਰ ਕੀਤੇ ਗਏ ਵਿਅਕਤੀਆਂ ਤੋਂ 100 ਗ੍ਰਾਮ ਅਫੀਮ ਸਮੇਤ ਕਾਰ, 200 ਲੀਟਰ ਲਾਹਣ ਅਤੇ 193 ਬੋਤਲਾਂ ਸ਼ਰਾਬ ਸਮੇਤ ਮੋੋਟਰਸਾਈਕਲ ਦੀ ਬਰਾਮਦ ਕੀਤਾ ਹੈ। ਜਾਣਕਾਰੀ ਅਨੁਸਾਰ ਸੀਆਈਏ ਸਟਾਫ ਮਾਨਸਾ ਦੀ ਪੁਲਿਸ ਪਾਰਟੀ ਨੇ ਜਗਦੀਸ਼ ਸਿੰਘ ਉਰਫ ਕਾਕਾ ਵਾਸੀ ਸੀਗੋਂ ਅਤੇ ਜਸਵੀਰ ਸਿੰਘ ਉਰਫ ਸੀਰਾ ਵਾਸੀ ਮੌਜੀਆ ਨੂੰ ਕਾਰ ਸਕੌਡਾ ਲੌਰਾ ਸਮੇਤ ਕਾਬੂ ਕਰਕੇ 100 ਗ੍ਰਾਮ ਅਫੀਮ ਬਰਾਮਦ ਕੀਤੀ ਹੈ। ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਪਾਰਟੀ ਨੇ ਵਿੱਕੀ ਵਾਸੀ ਬੁਢਲਾਡਾ ਤੋਂ 96 ਬੋਤਲਾਂ ਸ਼ਰਾਬ ਬਰਾਮਦ ਕੀਤੀ, ਪਰ ਗਿ੍ਫਤਾਰੀ ਬਾਕੀ ਹੈ। ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਪਾਰਟੀ ਨੇ ਜੋਗਿੰਦਰ ਸਿੰਘ ਵਾਸੀ ਬੁਢਲਾਡਾ ਤੋਂ 48 ਬੋਤਲਾਂ ਸ਼ਰਾਬ ਬਰਾਮਦ ਕੀਤੀ ਹੈ, ਪਰ ਮੁਲਜ਼ਮ ਗਿ੍ਫਤਾਰੀ ਲਈ ਯਤਨ ਜਾਰੀ ਹਨ। ਇਸੇ ਤਰ੍ਹਾਂ ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਪਾਰਟੀ ਨੇ ਅਰੁਣ ਕੁਮਾਰ ਵਾਸੀ ਬੁਢਲਾਡਾ ਨੂੰ ਕਾਬੂ ਕਰਕੇ 36 ਬੋਤਲਾਂ ਸ਼ਰਾਬ, ਥਾਣਾ ਝੁਨੀਰ ਦੀ ਪੁਲਿਸ ਪਾਰਟੀ ਨੇ ਬਲੌਰ ਸਿੰਘ ਵਾਸੀ ਹੀਰਕੇ ਤੋਂ 6 ਬੋਤਲਾਂ ਸ਼ਰਾਬ ਬਰਾਮਦ ਕੀਤੀ ਹੈ, ਪਰ ਇਕ ਮੁਲਜ਼ਮ ਦੀ ਗਿ੍ਫਤਾਰੀ ਬਾਕੀ ਹੈ। ਇਸ ਤੋਂ ਇਲਾਵਾ ਥਾਣਾ ਸਿਟੀ-2 ਮਾਨਸਾ ਦੀ ਪੁਲਿਸ ਪਾਰਟੀ ਨੇ ਰਵੀ ਕੁਮਾਰ ਵਾਸੀ ਮਾਨਸਾ ਨੂੰ ਕਾਬੂ ਕਰ ਕੇ 7 ਬੋਤਲਾਂ ਸ਼ਰਾਬ, ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਪਾਰਟੀ ਨੇ ਕੁਲਦੀਪ ਸਿੰਘ ਵਾਸੀ ਫੁੱਲੂਵਾਲਾ ਡੋਡ ਤੋਂ 200 ਲੀਟਰ ਲਾਹਣ ਬਰਾਮਦ ਕੀਤਾ ਹੈ। ਇਸ ਤੋਂ ਇਲਾਵਾ ਥਾਣਾ ਸਿਟੀ-1 ਮਾਨਸਾ ਦੀ ਪੁਲਿਸ ਪਾਰਟੀ ਗਸ਼ਤ ਦੌਰਾਨ ਪਿੰਡ ਜਵਾਹਰਕੇ ਮੌਜੂਦ ਸੀ ਤਾਂ ਪਟਰੋਲ ਪੰਪ ਨੇੜੇ ਦੋ ਵਿਅਕਤੀ ਬੈਠੇ ਸਨ, ਜਿਨ੍ਹਾਂ ਨੇ ਨਸ਼ਾ ਹੋਇਆ ਸੀ। ਜਿਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਨੂੰ ਕਾਬੂ ਕਰ ਕੇ ਉਨ੍ਹਾਂ ਦਾ ਡੋਪ ਟੈਸਟ ਕਰਵਾਇਆ ਅਤੇ ਉਹ ਪਾਜ਼ੇਟਿਵ ਪਾਏ ਗਏ। ਇਸ ਤੋਂ ਬਾਅਦ ਉਨ੍ਹਾਂ ਖਿਲਾਫ ਥਾਣਾ ਸਿਟੀ-1 ਮਾਨਸਾ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।