- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਾਈ ਭਾਗੋ ਸੀਨੀਅਰ ਸੈਕੰਡਰੀ ਸਕੂਲ ਰੱਲਾ ਵਿਖੇ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਮਾਈ ਭਾਗੋ ਸੀਨੀਅਰ ਸੈਕੰਡਰੀ ਸਕੂਲ ਰੱਲਾ ਵਿਖੇ ਪ੍ਰਿੰਸੀਪਲ ਸਵਿਤਾ ਕਾਠ ਜੀ ਦੀ ਰਹਿਨੁਮਾਈ ਹੇਠ ਅਤੇ ਐੱਨਐੱਸਐੱਸ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੱਤ ਰੋਜ਼ਾ ਐਨਐਸਐਸ ਕੈਂਪ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ “ਐਨਐਸਐਸ ਦੀ ਭੂਮਿਕਾ” ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ। ਇਸ ਮੌਕੇ ਸੰਬੋਧਨ ਕਰਦਿਆਂ ਪ੍ਰਿੰਸੀਪਲ ਮੈਡਮ ਸਵਿਤਾ ਕਾਠ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਐੱਨਐੱਸਐੱਸ ਸਿਰਫ਼ ਇੱਕ ਗਤੀਵਿਧੀ ਨਹੀਂ, ਬਲਕਿ ਇੱਕ ਜੀਵਨ ਮੁੱਲ ਹੈ, ਜੋ ਨੌਜਵਾਨਾਂ ਨੂੰ ਸਮਾਜ ਪ੍ਰਤੀ ਸੰਵੇਦਨਸ਼ੀਲ ਅਤੇ ਜ਼ਿੰਮੇਵਾਰ ਨਾਗਰਿਕ ਬਣਾਉਂਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਕੈਂਪ ਵਿਦਿਆਰਥੀਆਂ ਵਿੱਚ ਸੇਵਾ ਭਾਵਨਾ, ਟੀਮ ਵਰਕ, ਅਨੁਸ਼ਾਸਨ ਅਤੇ ਨੇਤਰਤਵ ਦੇ ਗੁਣਾਂ ਨੂੰ ਮਜ਼ਬੂਤ ਕਰਦੇ ਹਨ। ਮੈਡਮ ਸਵਿਤਾ ਕਾਠ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸਮਾਜ ਦੀ ਭਲਾਈ ਲਈ ਅੱਗੇ ਆਉਣ ਅਤੇ ਆਪਣੇ ਅੰਦਰੂਨੀ ਹੁਨਰਾਂ ਨੂੰ ਨਿਖਾਰਨ ਲਈ ਐਨਐਸਐਸ ਦਾ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ।
ਇਸ ਮੌਕੇ ਅਸਿਸਟੈਂਟ ਪ੍ਰੋਫ਼ੈਸਰ ਸ਼ਰਨਜੀਤ ਸਿੰਘ ਨੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਵਿੱਚ ਐੱਨਐੱਸਐੋੱਸ ਦੀ ਮਹੱਤਤਾ ‘ਤੇ ਵਿਸਥਾਰ ਨਾਲ ਚਰਚਾ ਕਰਦਿਆਂ ਕਿਹਾ ਕਿ ਐਨਐਸਐਸ ਵਿਦਿਆਰਥੀਆਂ ਨੂੰ ਕਲਾਸਰੂਮ ਸਿੱਖਿਆ ਤੋਂ ਇਲਾਵਾ ਅਸਲ ਜੀਵਨ ਨਾਲ ਜੋੜਦਾ ਹੈ। ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ ਦੇ ਕੈਂਪਾਂ ਰਾਹੀਂ ਵਿਦਿਆਰਥੀ ਸਮਾਜਿਕ ਮੁੱਦਿਆਂ ਨੂੰ ਸਮਝਦੇ ਹਨ ਅਤੇ ਉਨ੍ਹਾਂ ਦੇ ਹੱਲ ਵੱਲ ਕਦਮ ਵਧਾਉਂਦੇ ਹਨ। ਉਨ੍ਹਾਂ ਕਿਹਾ ਕਿ ਐਨਐਸਐਸ ਵਿਦਿਆਰਥੀਆਂ ਵਿੱਚ ਜ਼ਿੰਮੇੇਵਾਰੀ, ਸਮਾਜਿਕ ਸੇਵਾ, ਸਮੱਸਿਆ ਹੱਲ ਯੋਗਤਾ ਅਤੇ ਸਹਿਯੋਗ ਦੀ ਭਾਵਨਾ ਦਾ ਵਿਕਾਸ ਕਰਦਾ ਹੈ। ਕੈਂਪ ਦੌਰਾਨ “ਮੇਰਾ ਯੁਵਾ ਭਾਰਤ ਮਾਨਸਾ” ਵੱਲੋਂ ਦੇਸ਼ ਦੇ ਮਹਾਨ ਸ਼ਹੀਦਾਂ ਦੀ ਜੀਵਨੀ ਸਬੰਧੀ ਪਦ ਯਾਤਰਾ ਦੇ ਅੰਤਰਗਤ ਵਿਸ਼ੇਸ਼ ਕੁਇਜ਼ ਮੁਕਾਬਲੇ ਕਰਵਾਏ ਗਏ। ਇਸ ਮੌਕੇ ਸੰਸਥਾ ਦੇ ਪ੍ਰਤੀਨਿਧੀਆਂ ਨੇ ਵਿਦਿਆਰਥੀਆਂ ਨੂੰ ਦੇਸ਼ ਭਗਤੀ ਦੀ ਭਾਵਨਾ ਨਾਲ ਜੋੜਦਿਆਂ ਮਹਾਨ ਸ਼ਹੀਦਾਂ ਦੇ ਬਲਿਦਾਨਾਂ ਬਾਰੇ ਜਾਣਕਾਰੀ ਪ੍ਰਦਾਨ ਕੀਤੀ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਆਪਣੇ ਇਤਿਹਾਸ ਅਤੇ ਸੰਸਕਾਰਾਂ ਨਾਲ ਜੋੜਨਾ ਸਮੇਂ ਦੀ ਲੋੜ ਹੈ। ਕੁਇਜ਼ ਮੁਕਾਬਲੇ ਦੌਰਾਨ ਦੇਸ਼ ਦੀ ਅਜ਼ਾਦੀ ਨੂੰ ਕੇਂਦਰੀ ਵਿਸ਼ੇ ਵਜੋਂ ਉਭਾਰਿਆ ਗਿਆ ਅਤੇ ਵਿਦਿਆਰਥੀਆਂ ਨੇ ਬਹੁਤ ਉਤਸ਼ਾਹ ਨਾਲ ਸਵਾਲ-ਜਵਾਬ ਸੈਸ਼ਨ ਵਿੱਚ ਭਾਗ ਲੈਂਦਿਆਂ ਆਪਣੀ ਜਾਣਕਾਰੀ ਅਤੇ ਸਮਝ ਦਾ ਪ੍ਰਦਰਸ਼ਨ ਕੀਤਾ। ਇਸ ਮੌਕੇ ਐਨ.ਐਸ.ਐਸ ਪ੍ਰੋਗਰਾਮ ਅਫਸਰ ਸੰਦੀਪ ਕੌਰ ਨੇ ਸੱਤ ਰੋਜ਼ਾ ਕੈਂਪ ਦੀ ਵਿਸਥਾਰਪੂਰਵਕ ਰੂਪ-ਰੇਖਾ ਪੇਸ਼ ਕਰਦਿਆਂ ਦੱਸਿਆ ਕਿ ਕੈਂਪ ਦੌਰਾਨ ਵੱਖ-ਵੱਖ ਸਮਾਜਿਕ, ਸਿੱਖਿਆਤਮਕ ਅਤੇ ਸੱਭਿਆਚਾਰਕ ਸਰਗਰਮੀਆਂ ਕਰਵਾਈਆਂ ਜਾਣਗੀਆਂ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਕਿ ਕੈਂਪ ਵਿੱਚ ਸਫਾਈ ਅਭਿਆਨ, ਰੁੱਖ-ਬੂਟੇ ਲਾਉਣ ਦੀ ਮੁਹਿੰਮ, ਸਿਹਤ ਜਾਗਰੂਕਤਾ ਪ੍ਰੋਗਰਾਮ, ਨਸ਼ਾ ਮੁਕਤੀ ਸੰਬੰਧੀ ਲੈਕਚਰ, ਅਤੇ ਵਿਅਕਤਿਤਵ ਵਿਕਾਸ ਗਤੀਵਿਧੀਆਂ ਸ਼ਾਮਲ ਹੋਣਗੀਆਂ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਹਰ ਗਤੀਵਿਧੀ ਵਿੱਚ ਸਰਗਰਮ ਹਿੱਸਾ ਲੈਣ ਅਤੇ ਇਸ ਮੌਕੇ ਦਾ ਪੂਰਾ ਲਾਭ ਉਠਾਉਣ। ਪ੍ਰੋਗਰਾਮ ਦੇ ਅੰਤ ਵਿੱਚ ਕੁਇਜ਼ ਵਿੱਚੋਂ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੰਸਥਾ ਦੇ ਚੇਅਰਮੈਨ ਡਾ. ਬਲਵਿੰਦਰ ਸਿੰਘ ਬਰਾੜ, ਮੈਨੇਜਿੰਗ ਡਾਇਰੈਕਟਰ ਕੁਲਦੀਪ ਸਿੰਘ ਖਿਆਲਾ, ਸਕੱਤਰ ਮਨਜੀਤ ਸਿੰਘ ਖਿਆਲਾ, ਵਾਈਸ ਚੇਅਰਮੈਨ ਪਰਮਜੀਤ ਸਿੰਘ ਬੁਰਜ ਹਰੀ ਅਤੇ ਆਫ਼ਿਸ ਐਡਮਿਨਿਸਟ੍ਰੇਟਰ ਮੈਡਮ ਲਵਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਐੱਨਐੱਸਐੱਸ ਕੈਂਪ ਦੇ ਅਗਾਜ਼ ਲਈ ਮੁਬਾਰਕਬਾਦ ਦਿੱਤੀ। ਉਨ੍ਹਾਂ ਨੂੰ ਕੈਂਪ ਦੌਰਾਨ ਪੂਰ੍ਹੀ ਤਨਦੇਹੀ ਨਾਲ ਭਾਗ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਮੂਹ ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀ ਹਾਜ਼ਰ ਸਨ।