ਖਾਲਸਾ ਸਾਜਨਾ ਦਿਵਸ ’ਤੇ ਲਾਇਆ ਦਸਤਾਰਾਂ ਦਾ ਲੰਗਰ : ਅਤਲਾ
ਸ਼ਹੀਦ ਬਾਬਾ ਦੀਪ ਸਿੰਘ ਸੇਵਾ ਦਲ
Publish Date: Fri, 17 Apr 2026 07:42 PM (IST)
Updated Date: Sat, 18 Apr 2026 04:12 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਸ਼ਹੀਦ ਬਾਬਾ ਦੀਪ ਸਿੰਘ ਸੇਵਾ ਦਲ ਪੰਜਾਬ ਵੱਲੋਂ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਸਿੱਖੀ ਨੂੰ ਪ੍ਰਫੁਲਿੱਤ ਕਰਨ ਲਈ ਦਸਤਾਰ ਸਿਖਲਾਈ ਕੈਂਪ ਲਗਾਇਆ ਅਤੇ ਕੇਸ ਕਤਲ ਨਾਂ ਕਰਨ ਵਾਲੇ ਨੌਜਵਾਨਾਂ ਨੂੰ ਮੁਫ਼ਤ ਦਸਤਾਰਾਂ ਦਿੱਤੀਆਂ ਗਈਆ। ਸ਼ਹੀਦ ਬਾਬਾ ਦੀਪ ਸਿੰਘ ਸੇਵਾ ਦਲ ਪੰਜਾਬ ਦੇ ਮੁੱਖ ਸੇਵਾਦਾਰ ਭਾਈ ਸੁਖਚੈਨ ਸਿੰਘ ਅਤਲਾ ਨੇ ਦੱਸਿਆ ਕਿ ਸੰਸਥਾ ਵੱਲੋਂ ਨੌਜਵਾਨਾਂ ਤੇ ਬੱਚਿਆਂ ਨੂੰ ਦਸਤਾਰ ਸਜਾਉਣ ਦੀ ਸਿਖਲਾਈ ਦਿੱਤੀ ਤੇ ਸਿੱਖੀ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਕੈਂਪ ਵਿਚ 300 ਤੋਂ ਵੱਧ ਬੱਚੇ ਤੇ ਨੌਜਵਾਨਾਂ ਨੂੰ ਦਸਤਾਰਾਂ ਵੰਡੀਆਂ ਗਈਆਂ। ਉਨ੍ਹਾਂ ਕਿਹਾ ਕਿ ਹੁਣ ਬੱਚਿਆਂ ਤੇ ਨੌਜਵਾਨਾਂ ’ਚ ਦਸਤਾਰਾਂ ਸਜਾਉਣ ਦਾ ਰੁਝਾਨ ਵੱਧਦਾ ਜਾ ਰਿਹਾ ਹੈ ਕਿਉਂਕਿ ਦਸਤਾਰ ਸਾਡੀ ਸ਼ਾਨ ਹੈ। ਇਸ ਮੌਕੇ ਅਮ੍ਰਿਤਪਾਲ ਸਿੰਘ ਸਿੱਧੂ ਲੌਂਗੋਂਵਾਲ, ਬਲਦੇਵ ਸਿੰਘ ਸਾਹਨੇਵਾਲੀ, ਬਹਾਦਰ ਸਿੰਘ ਦੋਦੜਾ, ਮਨਜਿੰਦਰ ਸਿੰਘ ਭਾਊ ਹੋਡਲਾ ਤੇ ਦਸਮੇਸ਼ ਲੰਗਰ ਕਮੇਟੀ ਬਲਾਕ ਭੀਖੀ ਦੀ ਟੀਮ ਹਾਜ਼ਰ ਸੀ।