ਪੱਤਰਕਾਰਾਂ ’ਤੇ ਪਰਚਾ ਦਰਜ ਕਰਨ ਦੀ ਕੀਤੀ ਨਿਖੇਧੀ
ਸ਼ਹੀਦ ਬਾਬਾ ਦੀਪ ਸਿੰਘ ਸੇਵਾ ਦਲ ਪੰਜਾਬ ਦੇ ਮੁੱਖ
Publish Date: Fri, 02 Jan 2026 05:19 PM (IST)
Updated Date: Sat, 03 Jan 2026 04:06 AM (IST)
ਪੱਤਰ ਪ੍ਰੇਰਕ ਪੰਜਾਬੀ ਜਾਗਰਣ, ਮਾਨਸਾ : ਸਾਵਧਾਨ ਇਹ ਬਦਲਾਅ ਵਾਲੀ ਸਰਕਾਰ ਹੈ। ਸੱਚ ਲਿਖਣਾ ਤੇ ਸੱਚ ਬੋਲਣਾ ਮਨ੍ਹਾਂ ਹੈ। ਸਰਕਾਰ ਨਰਾਜ਼ ਹੋ ਪਰਚਾ ਕਰ ਦਿੰਦੀ ਹੈ। ਸ਼ਹੀਦ ਬਾਬਾ ਦੀਪ ਸਿੰਘ ਸੇਵਾ ਦਲ ਪੰਜਾਬ ਦੇ ਮੁੱਖ ਸੇਵਾਦਾਰ ਭਾਈ ਸੁਖਚੈਨ ਸਿੰਘ ਅਤਲਾ ਨੇ ਪੱਤਰਕਾਰਾਂ ’ਤੇ ਕੀਤੇ ਪਰਚੇ ਦੀ ਨਿਖੇਧੀ ਕਰਦਿਆਂ ਸ਼ਬਦਾਂ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਕੁੱਲ੍ਹ 10 ਵਿਅਕਤੀਆਂ ਤੇ ਪਰਚਾ ਦਿੱਤਾ ਗਿਆ ਹੈ।ਭਾਈ ਅਤਲਾ ਨੇ ਕਿਹਾ ਕਿ ਮੁੱਖ ਮੰਤਰੀ ਦੀ ਗੈਰ ਹਾਜ਼ਰੀ ਵਿੱਚ ਹੈਲੀਕਾਪਟਰ ਦੀ ਵਰਤੋਂ ਦਾ ਮਾਮਲਾ ਸਿਵੇਦਨਸ਼ੀਲ ਹੈ, ਜਿਸ ਨੂੰ ਉਨ੍ਹਾਂ ਪੱਤਰਕਾਰਾਂ ਨੇ ਸਾਹਮਣੇ ਲਿਆਂਦਾ ਸੀ। ਸਰਕਾਰ ਦੀ ਬੁਖਲਾਹਟ ਤੋਂ ਸਿਵਾਏ ਇਹ ਹੋਰ ਕੁਝ ਨਹੀਂ। ਉਨ੍ਹਾਂ ਦੱਸਿਆ ਕਿ ਸਾਥੀ ਪੱਤਰਕਾਰਾਂ ਅਤੇ ਭਰਾਤਰੀ ਜਥੇਬੰਦੀਆਂ ਨੂੰ ਨਾਲ ਲੈ ਕੇ 4 ਜਨਵਰੀ ਨੂੰ ਪੰਜਾਬ ਸਰਕਾਰ ਖ਼ਿਲਾਫ਼ ਚੰਡੀਗੜ੍ਹ ਵਿਖੇ ਪ੍ਰਦਰਸ਼ਨ ਦਾ ਐਲਾਨ ਕੀਤਾ ਗਿਆ ਹੈ ਤਾਂ ਜੋ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਨੂੰ ਜੱਗ ਜ਼ਾਹਿਰ ਕੀਤਾ ਜਾ ਸਕੇ। 4 ਜਨਵਰੀ ਦੇ ਇਕੱਠ ਦੀ ਸ਼ਹੀਦ ਬਾਬਾ ਦੀਪ ਸਿੰਘ ਸੇਵਾ ਦਲ ਪੰਜਾਬ ਪੂਰ੍ਹੀ ਹਮਾਇਤ ਕਰਦਾ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਅਜਿਹੇ ਘਟੀਆਂ ਤਰੀਕੇ ਵਰਤਣੇ ਬੰਦ ਕਰੋ।