ਸ਼ਹੀਦ ਊਧਮ ਸਿੰਘ ਅਕੈਡਮੀ ਸਤੌਜ ਦਾ 10ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ
ਕਣਕਵਾਲ ਚਹਿਲਾਂ-ਹੀਰੋਂ ਖੁਰਦ ਰੋਡ ਤੇ ਸਥਿਤ
Publish Date: Thu, 16 Apr 2026 05:59 PM (IST)
Updated Date: Thu, 16 Apr 2026 06:03 PM (IST)

ਗੁਰਵਿੰਦਰ ਸਿੰਘ ਚਹਿਲ, ਪੰਜਾਬੀ ਜਾਗਰਣ ਹੀਰੋਂ ਖ਼ੁਰਦ : ਕਣਕਵਾਲ ਚਹਿਲਾਂ-ਹੀਰੋਂ ਖੁਰਦ ਰੋਡ ’ਤੇ ਸਥਿਤ ਸ਼ਹੀਦ ਊਧਮ ਸਿੰਘ ਅਕੈਡਮੀ ਸਤੌਜ ਦਾ ਦਸਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ। ਸੈਸ਼ਨ 2025-26 ਦੀ ਸਮਾਪਤੀ ਅਤੇ ਸਾਰੇ ਸਾਲ ਦੀ ਮਿਹਨਤ ਬਾਅਦ ਵਿਦਿਆਰਥੀਆਂ ਨੂੰ ਆਪਣੇ ਨਤੀਜੇ ਦਾ ਇੰਤਜ਼ਾਰ ਸੀ। ਦਸਵੀਂ ਜਮਾਤ ਦਾ ਨਤੀਜਾ ਆਉਣ ਉਪਰੰਤ ਵਿਦਿਆਰਥੀ ਬਹੁਤ ਉਤਸ਼ਾਹਿਤ ਨਜ਼ਰ ਆਏ, ਜਿਸ ਵਿੱਚ ਲੜੀਵਾਰ ਕਮਲਪ੍ਰੀਤ ਕੌਰ ਨੇ ਪਹਿਲੀ, ਜੈਸਮੀਤ ਸਿੰਘ ਦੂਜੀ ਅਤੇ ਗੁਰਵਿੰਦਰ ਸਿੰਘ ਨੇ ਤੀਜੀ ਪੁਜੀਸ਼ਨ ਹਾਸਲ ਕੀਤੀ। ਇਸ ਤੋਂ ਬਿਨਾਂ 80 ਫ਼ੀਸਦੀ ਤੋਂ ਵਧੇਰੇ ਅੰਕ ਪ੍ਰਾਪਕ ਕਰਨ ਵਾਲੇ ਵਿਦਿਆਰਥੀ ਕਰਨਵੀਰ ਸਿੰਘ, ਰਾਜਵੀਰ ਸਿੰਘ, ਬਲਰਾਜ ਸਿੰਘ, ਸੰਦੀਪ ਸਿੰਘ ਅਤੇ ਅਰਸ਼ਦੀਪ ਕੌਰ ਪੁੱਤਰੀ ਮੱਖਣ ਸਿੰਘ ਅਤੇ ਅਰਸ਼ਦੀਪ ਕੌਰ ਪੁੱਤਰੀ ਕੇਵਲ ਸਿੰਘ, ਅਕਰਸ਼ਦੀਪ ਕੌਰ, ਅੰਸ਼ਮੀਤ ਸਿੰਘ ਸ਼ਾਮਲ ਰਹੇ। ਵਧੀਆ ਨਤੀਜਾ ਆਉਣ ’ਤੇ ਸਮੂਹ ਵਿਦਿਆਰਥੀਆਂ ਨੇ ਖੁਸ਼ੀ ਜ਼ਾਹਿਰ ਕਰਦਿਆਂ ਸਕੂਲ ਅਤੇ ਅਧਿਆਪਕਾਂ ਦਾ ਧੰਨਵਾਦ ਕੀਤਾ। ਸਕੂਲ ਦੇ ਪ੍ਰਿੰਸੀਪਲ ਕੁਲਦੀਪ ਸਿੰਘ ਲਿੱਟ, ਚੇਅਰਮੈਨ ਕੁਲਵਿੰਦਰ ਸਿੰਘ ਚਹਿਲ ਅਤੇ ਅਕੈਡਮੀ ਪ੍ਰਬੰਧਕ ਗੁਰਸ਼ਰਨ ਸਿੰਘ ਤੱਗੜ, ਰਾਜ ਕੁਮਾਰ ਵਸ਼ਿਸ਼ਟ ਨੇ ਬੱਚਿਆਂ ਨੂੰ ਵਧਾਈ ਦਿੱਤੀ ਤੇ ਕਿਹਾ ਕਿ ਇਹ ਤੁਹਾਡੇ ਪੂਰੇ ਸਾਲ ਦੀ ਮਿਹਨਤ ਦਾ ਨਤੀਜਾ ਹੈ। ਅਕੈਡਮੀ ਚੇਅਰਮੈਨ ਕੁਲਵਿੰਦਰ ਸਿੰਘ ਚਹਿਲ ਨੇ ਬੱਚਿਆਂ ਨੂੰ ਨਸੀਅਤ ਦਿੰਦਿਆਂ ਕਿਹਾ ਕਿ ਇਥੇ ਹੀ ਬਸ ਨਹੀਂ, ਆਪ ਸਭ ਨੂੰ ਅਗਲੀਆਂ ਕਲਾਸਾਂ ਵਿੱਚ ਵਧੇਰੇ ਮਿਹਨਤ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਹੁਣ ਸਾਰੇ ਵਿਦਿਆਰਥੀ ਆਪਣੀ ਮਨਪਸੰਦ ਗਿਆਰ੍ਹਵੀਂ ਕਲਾਸ ਦੀ ਸਟਰੀਮ ਦੀ ਚੋਣ ਕਰ ਕੇ ਅਗਲੇਗੀ ਪੜ੍ਹਾਈ ਸ਼ੁਰੂ ਕਰਨ ਅਤੇ ਇਸੇ ਤਰ੍ਹਾਂ ਬਾਰ੍ਹਵੀਂ ਕਲਾਸ ਦੇ ਨਤੀਜਿਆਂ ਵਿੱਚ ਵੀ ਪੁਜ਼ੀਸ਼ਨਾਂ ਹਾਸਲ ਕਰ ਕੇ ਅਕੈਡਮੀ ਅਤੇ ਆਪਣੇ ਮਾਪਿਆਂ ਦਾ ਨਾਂ ਰੋਸ਼ਨ ਕਰਨ।