ਸ਼ਹੀਦ ਊਧਮ ਸਿੰਘ ਅਕੈਡਮੀ ਸਤੌਜ ਦਾ ਨਤੀਜਾ ਰਿਹਾ ਸੌ ਫ਼ੀਸਦੀ
ਕਣਕਵਾਲ ਚਹਿਲਾਂ-ਹੀਰੋਂ ਖੁਰਦ ਰੋਡ 'ਤੇ ਸਥਿਤ
Publish Date: Sun, 22 Mar 2026 06:29 PM (IST)
Updated Date: Mon, 23 Mar 2026 04:11 AM (IST)

ਗੁਰਵਿੰਦਰ ਸਿੰਘ ਚਹਿਲ, ਪੰਜਾਬੀ ਜਾਗਰਣ, ਹੀਰੋਂ ਖ਼ੁਰਦ : ਕਣਕਵਾਲ ਚਹਿਲਾਂ-ਹੀਰੋਂ ਖੁਰਦ ਰੋਡ ਤੇ ਸਥਿਤ ਇਲਾਕੇ ਦੀ ਨਾਮਵਰ ਸੰਸਥਾ ਸ਼ਹੀਦ ਊਧਮ ਸਿੰਘ ਅਕੈਡਮੀ ਸਤੌਜ ਦਾ ਸਾਲਾਨਾ ਨਤੀਜਾ ਰਿਹਾ। ਸੈਸ਼ਨ 2025-26 ਦਾ ਸਲਾਨਾ ਨਤੀਜਾ ਘੋਸ਼ਿਤ ਕੀਤਾ। ਇਸ ਵਿੱਚ ਸਾਰੀਆਂ ਜਮਾਤਾਂ ਦੇ ਵਿਦਿਆਰਥੀਆਂ ਨੇ ਚੰਗੇ ਨੰਬਰ ਪ੍ਰਾਪਤ ਕਰ ਕੇ ਆਪਣੇ ਮਾਪਿਆਂ ਤੇ ਸਕੂਲ ਦਾ ਨਾਂ ਰੌਸ਼ਨ ਕੀਤਾ। ਪਹਿਲੀ, ਦੂਜੀ ਅਤੇ ਤੀਜੀ ਪੁਜ਼ੀਸ਼ਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ ਇਨਾਮਾਂ ਨਾਲ ਸਨਮਾਨ ਕਰ ਕੇ ਹੌਂਸਲਾ ਅਫ਼ਜ਼ਾਈ ਕੀਤੀ, ਤਾਂ ਜੋ ਬੱਚੇ ਅਗਲੀਆਂ ਕਲਾਸਾਂ ਵਿੱਚ ਵੀ ਅਣਥੱਕ ਮਿਹਨਤ ਕਰਦੇ ਰਹਿਣ। ਇਸ ਦੌਰਾਨ ਵਿਦਿਆਰਥੀਆਂ ਦੇ ਮਾਪੇ ਬਹੁਤ ਉਤਸ਼ਾਹਿਤ ਨਜ਼ਰ ਆਏ ਅਤੇ ਉਨ੍ਹਾਂ ਅਕੈਡਮੀ ਦੇ ਮਿਹਨਤੀ ਸਟਾਫ਼ ਦੀ ਸ਼ਲਾਘਾ ਕਰਦੇ ਹੋਏ ਅਕੈਡਮੀ ਪ੍ਰਬੰਧਕਾਂ ਦਾ ਧੰਨਵਾਦ ਕੀਤਾ। ਸਕੂਲ ਦੇ ਪ੍ਰਿੰਸੀਪਲ ਕੁਲਦੀਪ ਸਿੰਘ ਲਿੱਟ ਨੇ ਬੱਚਿਆਂ ਅਤੇ ਅਧਿਆਪਕਾਂ ਨੂੰ ਸ਼ਾਨਦਾਰ ਨਤੀਜੇ ਲਈ ਵਧਾਈ ਦਿੱਤੀ। ਅਕੈਡਮੀ ਚੇਅਰਮੈਨ ਕੁਲਵਿੰਦਰ ਸਿੰਘ ਚਹਿਲ ਨੇ ਬੱਚਿਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਤੇ ਬੱਚਿਆਂ ਦੇ ਸੁਨਿਹਰੀ ਭਵਿੱਖ ਦਾ ਕਾਮਨਾ ਕਰਦੇ ਹੋਏ ਖੁਸ਼ੀ ਪ੍ਰਗਟਾਉਂਦਿਆਂ ਕਿਹਾ ਕਿ ਬੱਚਿਆਂ ਦੇ ਵਧੀਆਂ ਨਤੀਜੇ ਲਈ ਸਕੂਲ ਦੇ ਨਾਲ-ਨਾਲ ਮਾਪਿਆਂ ਦਾ ਯੋਗਦਾਨ ਵੀ ਜ਼ਰੂਰੀ ਹੈ। ਇਸ ਦੌਰਾਨ ਅਕੈਡਮੀ ਪ੍ਰਬੰਧਕ ਗੁਰਸ਼ਰਨ ਸਿੰਘ ਤੱਗੜ, ਰਾਜ ਕੁਮਾਰ ਵਸ਼ਿਸ਼ਟ ਅਤੇ ਸਮੂਹ ਸਟਾਫ਼ ਨੇ ਖੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਇਨ੍ਹਾਂ ਹੋਣਹਾਰ ਬੱਚਿਆਂ ਨੇ ਪੜ੍ਹਾਈ ਵਿੱਚ ਪ੍ਰਤਿਭਾ ਹਾਸਲ ਕੇ ਆਪਣੇ ਮਾਪਿਆਂ ਅਤੇ ਸਕੂਲ ਦਾ ਮਾਣ ਵਧਾਇਆ ਹੈ।