ਸ਼ੈਂਕੀ ਗੋਇਲ ਯੂਥ ਵਪਾਰ ਮੰਡਲ ਦੇ ਪ੍ਰਧਾਨ ਚੁਣੇ ਗਏ
ਸਥਾਨਕ ਸ਼ਹਿਰ ਵਿੱਚ ਵਪਾਰੀਆਂ ਦੀਆਂ
Publish Date: Mon, 08 Jun 2026 04:45 PM (IST)
Updated Date: Mon, 08 Jun 2026 04:47 PM (IST)

ਵੀਰਪਾਲ ਭਗਤਾ, ਪੰਜਾਬੀ ਜਾਗਰਣ ਭਗਤਾ ਭਾਈਕਾ ਸਥਾਨਕ ਸ਼ਹਿਰ ਵਿਚ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਉਨ੍ਹਾਂ ਦੇ ਹੱਕਾਂ ਦੀ ਰੱਖਿਆ ਲਈ ਯੂਥ ਵਪਾਰ ਮੰਡਲ ਭਗਤਾ ਭਾਈ ਦਾ ਗਠਨ ਕੀਤਾ ਗਿਆ। ਇਸ ਸਬੰਧੀ ਸ਼ਹਿਰ ਦੇ ਵਪਾਰੀਆਂ ਦੀ ਇਕ ਵਿਸ਼ੇਸ਼ ਮੀਟਿੰਗ ਆਯੋਜਿਤ ਕੀਤੀ ਗਈ। ਇਸ ਵਿੱਚ ਵੱਡੀ ਗਿਣਤੀ ਵਿਚ ਨੌਜਵਾਨ ਵਪਾਰੀਆਂ ਨੇ ਹਿੱਸਾ ਲਿਆ। ਮੀਟਿੰਗ ਦੌਰਾਨ ਸਰਬਸੰਮਤੀ ਨਾਲ ਨਵੀਂ ਕਾਰਜਕਾਰਨੀ ਦੀ ਚੋਣ ਕੀਤੀ ਗਈ। ਮੀਟਿੰਗ ਦੌਰਾਨ ਜਤਿੰਦਰ ਕੁਮਾਰ ਸ਼ੈਂਕੀ ਗੋਇਲ ਨੂੰ ਸਰਬਸੰਮਤੀ ਨਾਲ ਯੂਥ ਵਪਾਰ ਮੰਡਲ ਦਾ ਪ੍ਰਧਾਨ ਚੁਣਿਆ ਗਿਆ। ਇਸ ਤੋਂ ਇਲਾਵਾ ਵਿਨੇ ਕੁਮਾਰ ਬੱਬੂ ਨੂੰ ਸਕੱਤਰ ਅਤੇ ਅਰਪਣ ਕੁਮਾਰ ਜੈਨ ਨੂੰ ਖਜ਼ਾਨਚੀ ਦੀ ਜ਼ਿੰਮੇਵਾਰੀ ਸੌਂਪੀ ਗਈ। ਕਾਰਜਕਾਰਨੀ ਮੈਂਬਰਾਂ ਵਜੋਂ ਸੁਦਰਸ਼ਨ ਕੁਮਾਰ ਟੋਨੀ, ਮਧੂ ਮੋਹਨ ਬਾਂਸਲ, ਨਵੀਨ ਕੁਮਾਰ ਨੰਦੀ ਅਤੇ ਪੰਕਜ ਵਾਸੂ ਨੂੰ ਨਿਯੁਕਤ ਕੀਤਾ ਗਿਆ। ਇਸ ਮੌਕੇ 25 ਮੈਂਬਰੀ ਕਮੇਟੀ ਦਾ ਵੀ ਗਠਨ ਕੀਤਾ ਗਿਆ, ਜੋ ਵਪਾਰੀਆਂ ਦੇ ਹਿੱਤਾਂ ਲਈ ਮਿਲਜੁਲ ਕੇ ਕੰਮ ਕਰੇਗੀ। ਨਵ-ਨਿਯੁਕਤ ਪ੍ਰਧਾਨ ਜਤਿੰਦਰ ਕੁਮਾਰ ਸ਼ੈਂਕੀ ਗੋਇਲ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਯੂਥ ਵਪਾਰ ਮੰਡਲ ਦਾ ਮੁੱਖ ਮੰਤਵ ਸ਼ਹਿਰ ਦੇ ਵਪਾਰੀਆਂ ਨੂੰ ਆਉਣ ਵਾਲੀਆਂ ਮੁਸ਼ਕਿਲਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣਾ ਹੋਵੇਗਾ। ਉਨ੍ਹਾਂ ਕਿਹਾ ਕਿ ਵਪਾਰੀਆਂ ਦੀਆਂ ਜਾਇਜ਼ ਮੰਗਾਂ ਨੂੰ ਸਬੰਧਤ ਵਿਭਾਗਾਂ ਅਤੇ ਪ੍ਰਸ਼ਾਸਨ ਕੋਲ ਪ੍ਰਭਾਵਸ਼ਾਲੀ ਢੰਗ ਨਾਲ ਉਠਾਇਆ ਜਾਵੇਗਾ ਅਤੇ ਵਪਾਰਕ ਭਾਈਚਾਰੇ ਦੀ ਏਕਤਾ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੰਡਲ ਵਪਾਰੀਆਂ ਦੀ ਭਲਾਈ ਲਈ ਹਰ ਸੰਭਵ ਯਤਨ ਕਰੇਗਾ ਅਤੇ ਕਿਸੇ ਵੀ ਸਮੱਸਿਆ ਦੇ ਹੱਲ ਲਈ ਹਮੇਸ਼ਾ ਅੱਗੇ ਰਹੇਗਾ। ਮੀਟਿੰਗ ਦੌਰਾਨ ਹਾਜ਼ਰ ਮੈਂਬਰਾਂ ਨੇ ਵਪਾਰੀਆਂ ਦੀ ਬਿਹਤਰੀ ਅਤੇ ਸ਼ਹਿਰ ਦੇ ਵਪਾਰਕ ਵਿਕਾਸ ਲਈ ਤਨ, ਮਨ ਅਤੇ ਧਨ ਨਾਲ ਕੰਮ ਕਰਨ ਦਾ ਸੰਕਲਪ ਲਿਆ। ਉਨ੍ਹਾਂ ਕਿਹਾ ਕਿ ਮੰਡਲ ਵੱਲੋਂ ਸਮੇਂ-ਸਮੇਂ ’ਤੇ ਵਪਾਰੀਆਂ ਦੀਆਂ ਸਮੱਸਿਆਵਾਂ ਸਬੰਧੀ ਵਿਚਾਰ-ਵਟਾਂਦਰਾ ਕਰਕੇ ਉਨ੍ਹਾਂ ਦੇ ਹੱਲ ਲਈ ਉਪਰਾਲੇ ਕੀਤੇ ਜਾਣਗੇ। ਇਸ ਮੌਕੇ ਜਸਵਿੰਦਰ ਕਟਾਰੀਆ, ਭੂਸ਼ਣ ਬਾਂਸਲ, ਅਮਨਦੀਪ ਕੁਮਾਰ, ਅਰਸ਼ ਗੇਰਾ, ਸਿਮਰਨਜੀਤ ਸਿੰਘ, ਨੀਰਜ ਰੇਕੀ, ਅਮਨਦੀਪ ਗਰਗ, ਅਨਦੀਪ ਕੁਮਾਰ, ਮੁਕੇਸ਼ ਕੁਮਾਰ ਅਤੇ ਜਨੀਸ਼ ਕੁਮਾਰ ਜੋਨੀ ਸਮੇਤ ਹੋਰ ਵਪਾਰੀ ਵੀ ਹਾਜ਼ਰ ਸਨ। ਮੀਟਿੰਗ ਦਾ ਸਮਾਪਨ ਨਵੀਂ ਟੀਮ ਨੂੰ ਵਧਾਈਆਂ ਦੇਣ ਅਤੇ ਭਵਿੱਖ ਵਿੱਚ ਮਿਲਜੁਲ ਕੇ ਕੰਮ ਕਰਨ ਦੇ ਭਰੋਸੇ ਨਾਲ ਕੀਤਾ ਗਿਆ।