ਕੇਐਸ ਮਠਾੜੂ ਨੂੰ ਪਾਰਟੀ ਦਾ ਬੁਲਾਰਾ ਨਿਯੁਕਤ ਕਰਨ ’ਤੇ ਖ਼ੁਸ਼ੀ ਦੀ ਲਹਿਰ
ਬਾਰ ਐਸੋਸੀਏਸ਼ਨ ਮਾਨਸਾ ਵੱਲੋਂ
Publish Date: Fri, 06 Mar 2026 06:26 PM (IST)
Updated Date: Sat, 07 Mar 2026 04:09 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਬਾਰ ਐਸੋਸੀਏਸ਼ਨ ਮਾਨਸਾ ਵੱਲੋਂ ਪ੍ਰਧਾਨ ਗੁਰਦਾਸ ਸਿੰਘ ਮਾਨ ਤੇ ਸਕੱਤਰ ਮਨਿੰਦਰ ਸਿੰਘ ਦੀ ਅਗਵਾਈ ਹੇਠ ਸਵਾਗਤ ਅਤੇ ਧੰਨਵਾਦ ਸਮਾਗਮ ਕਰਵਾਇਆ ਗਿਆ। ਇਸ ਮੌਕੇ ਬਾਰ ਐਸੋਸੀਏਸ਼ਨ ਦੇ ਮੈਂਬਰਾਂ ਵੱਲੋਂ ਨਵਨਿਯੁਕਤ ਬੁਲਾਰੇ ਐਡਵੋਕੇਟ ਕਾਕਾ ਸਿੰਘ ਮਠਾੜੂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਅਤੇ ਵਕੀਲ ਭਾਈਚਾਰੇ ਵੱਲੋਂ ਖੁਸ਼ੀ ਦੇ ਪ੍ਰਗਟਾਵੇ ਵਜੋਂ ਲੱਡੂ ਵੰਡੇ ਗਏ।
ਸਮਾਗਮ ਦੀ ਅਗਵਾਈ ਕਰਦਿਆਂ ਬਾਰ ਐਸੋਸੀਏਸ਼ਨ ਮਾਨਸਾ ਦੇ ਪ੍ਰਧਾਨ ਗੁਰਦਾਸ ਸਿੰਘ ਮਾਨ ਤੇ ਸਕੱਤਰ ਮਨਿੰਦਰ ਸਿੰਘ ਨੇ ਸ਼ਰੋਮਣੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਐਡਵੋਕੇਟ ਕੇ.ਐਸ. ਮਠਾੜੂ ਬਾਰ ਐਸੋਸੀਏਸ਼ਨ ਦੇ ਸੀਨੀਅਰ ਤੇ ਮੈਂਬਰ ਹਨ ਤੇ ਉਨ੍ਹਾਂ ਦੀ ਨਿਯੁਕਤੀ ਨਾਲ ਵਕੀਲ ਭਾਈਚਾਰੇ ਨੂੰ ਮਾਣ ਮਹਿਸੂਸ ਹੋਇਆ ਹੈ। ਉਨ੍ਹਾਂ ਕਿਹਾ ਕਿ ਮਠਾੜੂ ਹਮੇਸ਼ਾਂ ਸਮਾਜਿਕ ਤੇ ਕਾਨੂੰਨੀ ਮਸਲਿਆਂ ’ਤੇ ਸਰਗਰਮ ਰਹੇ ਹਨ ਤੇ ਉਨ੍ਹਾਂ ਦੀ ਨਿਯੁਕਤੀ ਪਾਰਟੀ ਲਈ ਵੀ ਲਾਭਦਾਇਕ ਸਾਬਤ ਹੋਵੇਗੀ।
ਇਸ ਮੌਕੇ ਨਵਨਿਯੁਕਤ ਬੁਲਾਰੇ ਐਡਵੋਕੇਟ ਕਾਕਾ ਸਿੰਘ ਮਠਾੜੂ ਨੇ ਸ਼ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸੀਨੀਅਰ ਲੀਡਰਸ਼ਿਪ ਮੈਂਬਰ ਪਾਰਲੀਮੈਂਟ ਤੇ ਸਾਬਕਾ ਕੇਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ, ਬਲਵਿੰਦਰ ਸਿੰਘ ਭੂੰਦੜ ਬਿਕਰਮ ਸਿੰਘ ਮਜੀਠੀਆ ਤੇ ਅਰਸ਼ਦੀਪ ਸਿੰਘ ਕਲੇਰ ਤੇ ਪਾਰਟੀ ਦੇ ਸਰਪ੍ਰਸਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਨਿਸ਼ਠਾ ਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਤਨਦੇਹੀ ਨਾਲ ਕੰਮ ਕਰਨਗੇ। ਇਸ ਮੌਕੇ ਸੀਨੀਅਰ ਐਡਵੋਕੇਟ ਅਜੀਤ ਸਿੰਘ ਭੰਗੂ, ਗੁਰਦੀਪ ਸਿੰਘ ਮਾਨਸ਼ਾਹੀਆ, ਸੀਨੀਅਰ ਐਡਵੋਕੇਟ ਹਰਪ੍ਰੀਤ ਸਿੰਘ ਸੀਨੀਅਰ ਐਡਵੋਕੇਟ ਲਲਿਤ ਅਰੋੜਾ, ਬੀਰਦਵਿੰਦਰ ਸਿੰਘ, ਰਾਜਵਿੰਦਰ ਘਰਾਂਗਣਾ, ਲਖਵਿੰਦਰ ਸਿੰਘ ਲਖਨਪਾਲ ਮੱਖਣ ਜਿੰਦਲ, ਰਾਜ ਕੁਮਾਰ, ਹਰਜੀਤ ਸਿੰਘ ਸਾਧੂਵਾਲਾ, ਗੁਰਇਕਬਾਲ ਸਿੰਘ, ਅਵਤਾਰ ਸਿੰਘ ਪੰਧੇਰ ਗੁਰਨੀਸ਼ ਸਿੰਘ ਮਾਨਸ਼ਾਹੀਆ, ਦਰਸ਼ਨ ਸਿੰਘ ਸ਼ਰਮਾ, ਪ੍ਰਿਥੀਪਾਲ ਸਿੰਘ, ਬਲਵਿੰਦਰ ਸਿੰਘ ਸੋਢੀ ਗੁਰਲਾਭ ਸਿੰਘ ਮਾਹਲ ਰਣਦੀਪ ਸ਼ਰਮਾ, ਧਰਮਿੰਦਰ ਸਿੰਘ ਸਮੇਤ ਬਾਰ ਐਸੋਸੀਏਸ਼ਨ ਦੇ ਕਈ ਮੈਂਬਰ ਅਤੇ ਵਕੀਲ ਸਾਥੀ ਮੌਜੂਦ ਸਨ।