- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਿਸ਼ਾਨ ਸਿੰਘ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਉਹ ਆਪਣੀ ਸਿਹਤ, ਪਰਿਵਾਰਕ ਜ਼ਿੰਮੇਵਾਰੀਆਂ ਅਤੇ ਆਰਥਿਕ ਕਾਰਨਾਂ ਦੇ ਚੱਲਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਅਹੁਦਿਆਂ ਅਤੇ ਹਲਕਾ ਇੰਚਾਰਜ ਬੁਢਲਾਡਾ ਦੇ ਅਹੁਦੇ ਤੋਂ ਅਸਤੀਫ਼ਾ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨਿੱਜੀ ਕਾਰਨਾਂ ਕਰਕੇ ਉਹ ਪਾਰਟੀ ਦੀਆਂ ਜ਼ਿੰਮੇਵਾਰੀਆਂ ਨੂੰ ਪਹਿਲਾਂ ਵਾਂਗ ਸਮਾਂ ਨਹੀਂ ਦੇ ਪਾ ਰਹੇ ਹਨ।

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ। ਸ਼੍ਰੋਮਣੀ ਅਕਾਲੀ ਦਲ ਬੁਢਲਾਡਾ ਦੇ ਹਲਕਾ ਇੰਚਾਰਜ ਨਿਸ਼ਾਨ ਸਿੰਘ ਨੇ ਪਾਰਟੀ ਦੇ ਆਪਣੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਵੱਲੋਂ ਅਸਤੀਫ਼ਾ ਦੇਣ ਨਾਲ ਹਲਕਾ ਬੁਢਲਾਡਾ ਦੀ ਸਿਆਸਤ ’ਚ ਚਰਚਾ ਤੇਜ਼ ਹੋ ਗਈ ਹੈ।