- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦੱਸ ਦੇਈਏ ਕਿ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਦੋਸ਼ ਲਗਾਇਆ ਸੀ ਕਿ ਉਨ੍ਹਾਂ ਦੇ ਪੁੱਤਰ ਵੱਲੋਂ ਕਈ ਵਾਰ ਸ਼ਿਕਾਇਤਾਂ ਦਰਜ ਕਰਵਾਉਣ ਅਤੇ ਨਸ਼ਾ ਤਸਕਰਾਂ ਬਾਰੇ ਜਾਣਕਾਰੀ ਦੇਣ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਕੀਤੀ ਗਈ।

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ: ਪਰਵਿੰਦਰ ਸਿੰਘ ‘ਝੋਟਾ’ ਹੱਤਿਆਕਾਂਡ ਦੇ ਮਾਮਲੇ ਵਿੱਚ ਸਿਟੀ ਥਾਣਾ-2 ਦੀ ਇੰਚਾਰਜ ਬੇਅੰਤ ਕੌਰ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।
ਦੱਸ ਦੇਈਏ ਕਿ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਦੋਸ਼ ਲਗਾਇਆ ਸੀ ਕਿ ਉਨ੍ਹਾਂ ਦੇ ਪੁੱਤਰ ਵੱਲੋਂ ਕਈ ਵਾਰ ਸ਼ਿਕਾਇਤਾਂ ਦਰਜ ਕਰਵਾਉਣ ਅਤੇ ਨਸ਼ਾ ਤਸਕਰਾਂ ਬਾਰੇ ਜਾਣਕਾਰੀ ਦੇਣ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਕੀਤੀ ਗਈ।
ਝੋਟਾ ਹੱਤਿਆਕਾਂਡ ਦੇ ਸਬੰਧ ਵਿੱਚ ਡੀਆਈਜੀ ਹਰਜੀਤ ਸਿੰਘ ਨੇ ਵੀ ਕਿਹਾ ਸੀ ਕਿ ਲਾਪਰਵਾਹੀ ਦੇ ਦੋਸ਼ੀ ਪਾਏ ਜਾਣ ਵਾਲੇ ਕਿਸੇ ਵੀ ਪੁਲਿਸ ਅਧਿਕਾਰੀ ਜਾਂ ਕਰਮਚਾਰੀ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।
ਮਾਨਸਾ ਦੇ ਐੱਸਐੱਸਪੀ ਵੈਭਵ ਚੌਧਰੀ ਨੇ ਐਲਾਨ ਕੀਤਾ ਕਿ ਸਿਟੀ ਥਾਣਾ-2 ਦੀ ਇੰਚਾਰਜ ਬੇਅੰਤ ਕੌਰ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਨੂੰ ਪੁਲਿਸ ਲਾਈਨਜ਼ ਵਿੱਚ ਰਿਪੋਰਟ ਕਰਨ ਦੇ ਹੁਕਮ ਦਿੱਤੇ ਗਏ ਹਨ।
ਐਸਐਸਪੀ ਵੈਭਵ ਚੌਧਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੇਅੰਤ ਕੌਰ ਨੂੰ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਨਸਾਫ਼ ਕਮੇਟੀ ਨਾਲ ਗੱਲਬਾਤ ਜਾਰੀ ਹੈ। ਇਸ ਦੇ ਨਾਲ ਹੀ ਪਰਵਿੰਦਰ ਸਿੰਘ ਝੋਟੇ ਦੇ ਪਿਤਾ ਦੀ ਸਿਹਤ ਖ਼ਰਾਬ ਹੋਣ ਦੇ ਮੱਦੇਨਜ਼ਰ ਡਾਕਟਰਾਂ ਦੀ ਟੀਮ ਵੀ ਭੇਜ ਦਿੱਤੀ ਗਈ ਹੈ।