ਸ਼੍ਰੀ ਰਾਮ ਲਲਾ ਜੀ ਦੇ ਦੂਜੇ ਸਥਾਪਨਾ ਦਿਹਾੜੇ ’ਚੇ ਸਜਾਈ ਸ਼ੋਭਾ ਯਾਤਰਾ
ਸਰਦੂਲਗੜ ਸ਼ਹਿਰ ਵਿਚ ਸ਼੍ਰੀ ਰਾਮ ਅਯੋਧਿਆ
Publish Date: Fri, 23 Jan 2026 07:26 PM (IST)
Updated Date: Sat, 24 Jan 2026 04:13 AM (IST)
ਬੁੱਧਰਾਮ ਬਾਂਸਲ, ਪੰਜਾਬੀ ਜਾਗਰਣ, ਸਰਦੂਲਗੜ੍ਹ : ਸਥਾਨਕ ਸ਼ਹਿਰ ’ਚ ਸ਼੍ਰੀ ਰਾਮ ਅਯੁੱਧਿਆ ਮੰਦਰ ਕਮੇਟੀ ਵੱਲੋਂ ਅਯੁੱਧਿਆ ਵਿਖੇ ਸ਼੍ਰੀ ਰਾਮ ਲੱਲਾ ਜੀ ਦੇ ਦੂਜੇ ਸਥਾਪਨਾ ਦਿਹਾੜੇ ਮੌਕੇ ਵਿਸ਼ਾਲ ਸ਼ੋਭਾ ਯਾਤਰਾ ਸਜਾਈ। ਇਸ ਮੌਕੇ ਵਿਸ਼ੇਸ਼ ਤੌਰ ‘ਤੇ ਰੱਥ ’ਤੇ ਸ਼੍ਰੀ ਰਾਮ ਲੱਲਾ ਜੀ ਦੀ ਮੂਰਤੀ ਤੇ ਰਾਮ ਪਰਿਵਾਰ ਸਥਾਪਤ ਕਰ ਕੇ ਰੱਥ ਦੇ ਅੱਗੇ ਫ਼ੌਜੀ ਬੈਂਡ ਆਪਣੀਆਂ ਧੁੰਨਾਂ ਨਾਲ ਸੰਗਤ ਨੂੰ ਨਿਹਾਲ ਕਰ ਰਿਹਾ ਹੈ। ਸ਼ੋਭਾ ਯਾਤਰਾ ਪੁਰਾਣਾ ਬਾਜ਼ਾਰ ਸਥਿਤ ਸ਼੍ਰੀ ਸਨਾਤਨ ਧਰਮ ਮੰਦਰ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿੱਚੋਂ ਹੁੰਦੀ ਹੋਈ ਦਾਣਾ ਮੰਡੀ ਸਥਿਤ ਸ਼੍ਰੀ ਹਨੂੰਮਾਨ ਮੰਦਰ ਵਿਖੇ ਸਮਾਪਤ ਹੋਈ। ਕਮੇਟੀ ਦੇ ਪ੍ਰਧਾਨ ਸੰਜੀਵ ਸਿੰਘਲਾ ਨੇ ਦੱਸਿਆ ਕਿ ਅੱਜ ਦੀ ਇਸ ਸ਼ੋਭਾ ਯਾਤਰਾ ਦੌਰਾਨ ਬਾਜ਼ਾਰਾਂ ਵਿੱਚ ਥਾਂ-ਥਾਂ ’ਤੇ ਦੁਕਾਨਦਾਰਾਂ ਵੱਲੋਂ ਲੰਗਰ ਲਾਏ ਹੋਏ ਸਨ, ਸ਼ੋਭਾ ਯਾਤਰਾ ਦੌਰਾਨ ਕੀਰਤਨ ਮੰਡਲ ਦੀਆਂ ਬੀਬੀਆਂ ਨੇ ਸ਼ਹਿਰ ਦੀਆਂ ਸਮੂਹ ਬੀਬੀਆਂ ਦੇ ਸਹਿਯੋਗ ਨਾਲ ਪੂਰੀ ਯਾਤਰਾ ਦੌਰਾਨ ਸ਼੍ਰੀ ਰਾਮ ਜੀ ਦੀ ਮਹਿਮਾ ਦਾ ਗੁਣਗਾਨ ਕਰਦਿਆਂ ਨੱਚ ਟੱਪ ਕੇ ਖੁਸ਼ੀ ਮਨਾਈ। ਇਸ ਮੌਕੇ ਵੱਖ ਸਮਾਜਿਕ, ਧਾਰਮਿਕ ਤੇ ਵਪਾਰਕ ਜੱਥੇਬੰਦੀਆਂ ਤੋਂ ਇਲਾਵਾ ਸਮੂਹ ਪਾਰਟੀਆਂ ਦੇ ਆਗੂਆਂ ਨੇ ਵੀ ਸ਼ੋਭਾ ਯਾਤਰਾ ’ਚ ਸ਼ਮੂਲੀਅਤ ਕੀਤੀ। ਸ਼ੋਭਾ ਯਾਤਰਾ ਦੇ ਅੰਤ ’ਚ ਕਮੇਟੀ ਪ੍ਰਧਾਨ ਵੱਲੋਂ ਸਹਿਯੋਗੀ ਸੱਜਣਾਂ ਦਾ ਸਿਰੋਪਾਓ ਦੇ ਕੇ ਸਨਮਾਨ ਕੀਤਾ ਗਿਆ।