ਸ਼੍ਰੀ ਖਾਟੂ ਸ਼ਿਆਮ ਸੇਵਾ ਮੰਡਲ ਵੱਲੋਂ ਸਾਲਾਸਰ, ਖਾਟੂ ਸ਼ਿਆਮ ਲਈ 6ਵੀਂ ਬੱਸ ਯਾਤਰਾ ਰਵਾਨਾ
ਸ਼੍ਰੀ ਖਾਟੂ ਸ਼ਿਆਮ ਸੇਵਾ ਮੰਡਲ ਭੀਖੀ
Publish Date: Mon, 31 Aug 2026 04:08 PM (IST)
Updated Date: Mon, 31 Aug 2026 04:10 PM (IST)
ਜੀਵਨ ਸਿੰਗਲਾ, ਪੰਜਾਬੀ ਜਾਗਰਣ ਭੀਖੀ ਸ਼੍ਰੀ ਖਾਟੂ ਸ਼ਿਆਮ ਸੇਵਾ ਮੰਡਲ ਭੀਖੀ ਵੱਲੋਂ ਸ਼ਰਧਾਲੂਆਂ ਲਈ ਸਾਲਾਸਰ ਬਾਲਾਜੀ ਤੇ ਖਾਟੂ ਸ਼ਿਆਮ ਜੀ ਦੇ ਦਰਸ਼ਨਾਂ ਲਈ 6ਵੀਂ ਬੱਸ ਯਾਤਰਾ ਸ਼ਰਧਾ ਅਤੇ ਉਤਸ਼ਾਹ ਨਾਲ ਰਵਾਨਾ ਕੀਤੀ ਗਈ। ਯਾਤਰਾ ਨੂੰ ਜ਼ਿਲ੍ਹਾ ਪ੍ਰੀਸ਼ਦ ਮਾਨਸਾ ਦੇ ਚੇਅਰਮੈਨ ਚੁਸਪਿੰਦਰਬੀਰ ਚਹਿਲ ਨੇ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਮੰਡਲ ਦੇ ਮੈਂਬਰਾਂ ਅਤੇ ਸ਼ਰਧਾਲੂਆਂ ਵੱਲੋਂ ਧਾਰਮਿਕ ਰਸਮਾਂ ਅਦਾ ਕੀਤੀਆਂ ਗਈਆਂ ਅਤੇ ਖਾਟੂ ਸ਼ਿਆਮ ਜੀ ਦੇ ਜੈਕਾਰਿਆਂ ਨਾਲ ਮਾਹੌਲ ਭਗਤੀਮਈ ਹੋ ਗਿਆ। ਯਾਤਰਾ ਵਿੱਚ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਚੁਸਪਿੰਦਰਬੀਰ ਚਹਿਲ ਨੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਸੁਰੱਖਿਅਤ ਤੇ ਸੁਖਦ ਯਾਤਰਾ ਦੀ ਕਾਮਨਾ ਕੀਤੀ। ਮੰਡਲ ਦੇ ਪ੍ਰਧਾਨ ਸੁਰੇਸ਼ ਕੁਮਾਰ ਸ਼ਸ਼ੀ ਨੇ ਦੱਸਿਆ ਕਿ ਸ਼ਰਧਾਲੂਆਂ ਦੀ ਧਾਰਮਿਕ ਆਸਥਾ ਨੂੰ ਮੁੱਖ ਰੱਖਦਿਆਂ ਸਮੇਂ-ਸਮੇਂ ਤੇ ਅਜਿਹੀਆਂ ਯਾਤਰਾਵਾਂ ਦਾ ਆਯੋਜਨ ਕੀਤਾ ਜਾਂਦਾ ਹੈ। ਯਾਤਰਾ ਦੀ ਰਵਾਨਗੀ ਮੌਕੇ ਰਜਨੀਸ਼ ਸ਼ਰਮਾ, ਬਲਰਾਜ ਬਾਂਸਲ, ਪਰਦੀਪ ਗਰਗ, ਮੁਨੀਸ਼ ਸਿੰਗਲਾ ਸਮੇਤ ਵੱਡੀ ਗਿਣਤੀ ਵਿਚ ਸ਼ਰਧਾਲੂ ਅਤੇ ਮੰਡਲ ਦੇ ਮੈਂਬਰ ਮੌਜੂਦ ਸਨ।