ਨੈਸ਼ਨਲ ਫੁੱਟਬਾਲ ਖੇਡਾਂ ਵਿੱਚ ਸ਼੍ਰੀ ਨਰਾਇਣ ਵਿੱਦਿਆ ਮੰਦਰ ਦੀਆਂ ਖਿਡਾਰਨਾਂ ਨੇ ਮਾਰੀਆਂ ਮੱਲਾਂ ਵਿੱਦਿਆ ਭਾਰਤੀ ਅਖਿਲ ਭਾਰਤੀ ਸਿੱਖਿਆ
Publish Date: Sat, 17 Oct 2026 05:00 PM (IST)
Updated Date: Sat, 17 Oct 2026 05:03 PM (IST)
ਪੱਤਰ ਪ੍ਰੇਰਕ ਪੰਜਾਬੀ ਜਾਗਰਣ ਮਾਨਸਾ ਵਿੱਦਿਆ ਭਾਰਤੀ ਅਖਿਲ ਭਾਰਤੀ ਸਿੱਖਿਆ ਸੰਸਥਾਨ ਵੱਲੋਂ ਕਰਨਾਟਕ ਰਾਜ ਦੇ ਜ਼ਿਲ੍ਹਾ ਬੇਲਗਾਮ ਵਿਖੇ 8 ਤੋਂ 11 ਅਕਤੂਬਰ ਤੱਕ ਕਰਵਾਏ ਗਏ 37ਵੇਂ ਨੈਸ਼ਨਲ ਪੱਧਰੀ ਫੁੱਟਬਾਲ ਟੂਰਨਾਮੈਂਟ ਵਿਚ ਸ਼੍ਰੀ ਨਰਾਇਣ ਸਰਵਹਿੱਤਕਾਰੀ ਵਿੱਦਿਆ ਮੰਦਰ, ਮਾਨਸਾ ਦੀਆਂ ਖਿਡਾਰਨਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੋਸ਼ਨ ਕੀਤਾ। ਇਸ ਟੂਰਨਾਮੈਂਟ ਵਿਚ ਅੰਡਰ-17 ਲੜਕੀਆਂ ਦੀ ਟੀਮ ਨੇ ਦੂਜਾ ਸਥਾਨ ਤੇ ਅੰਡਰ-14 ਲੜਕੀਆਂ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕਰਕੇ ਆਪਣੀ ਖੇਡ ਪ੍ਰਤਿਭਾ ਦਾ ਲੋਹਾ ਮਨਵਾਇਆ। ਇਹ ਪ੍ਰਾਪਤੀ ਖਿਡਾਰਨਾਂ ਦੀ ਸਖ਼ਤ ਮਿਹਨਤ, ਅਨੁਸ਼ਾਸਨ ਤੇ ਲਗਨ ਦਾ ਨਤੀਜਾ ਹੈ। ਟੀਮ ਦੇ ਹੈੱਡ ਕੋਚ ਜਸਵਿੰਦਰ ਸਿੰਘ ਦੀ ਮਿਹਨਤ ਅਤੇ ਯੋਗ ਅਗਵਾਈ ਨੇ ਇਸ ਸਫ਼ਲਤਾ ਵਿੱਚ ਅਹਿਮ ਭੂਮਿਕਾ ਨਿਭਾਈ। ਇਸ ਮੌਕੇ ਇੱਕ ਹੋਰ ਮਾਣ ਵਾਲੀ ਗੱਲ ਇਹ ਰਹੀ ਕਿ ਅੰਡਰ-17 ਵਰਗ ਦੀ ਖਿਡਾਰਨ ਭਬਰੀਤ ਕੌਰ ਦੀ ਐੱਸਡੀਐੱਫ ਲਈ ਚੋਣ ਹੋਈ। ਇਹ ਚੋਣ ਉਸ ਦੀ ਖੇਡ ਪ੍ਰਤੀ ਲਗਨ ਅਤੇ ਬਿਹਤਰੀਨ ਪ੍ਰਦਰਸ਼ਨ ਦਾ ਪ੍ਰਮਾਣ ਹੈ। ਸਕੂਲ ਦੇ ਪ੍ਰਿੰਸੀਪਲ ਰਾਜੇਸ਼ ਕੁਮਾਰ ਅਤੇ ਪ੍ਰਬੰਧਕ ਕਮੇਟੀ ਨੇ ਖਿਡਾਰਨਾਂ ਤੇ ਕੋਚ ਜਸਵਿੰਦਰ ਸਿੰਘ, ਅਮਰਜੀਤ ਸਿੰਘ ਅਤੇ ਸਟਾਫ ਤੇ ਮਾਪਿਆਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅਜਿਹੀਆਂ ਪ੍ਰਾਪਤੀਆਂ ਹੋਰ ਵਿਦਿਆਰਥੀਆਂ ਨੂੰ ਖੇਡਾਂ ਵਿਚ ਭਾਗ ਲੈਣ ਅਤੇ ਸਕੂਲ ਤੇ ਦੇਸ਼ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕਰਦੀਆਂ ਹਨ।