ਸ਼ਿਆਮ ਬਾਬਾ ਦਾ ਇਕਾਦਸ਼ੀ ਸੰਕੀਰਤਨ ਸ਼ਰਧਾ ਨਾਲ ਮਨਾਇਆ ਸ੍ਰੀ ਸਿਆਮ ਪਰਿਵਾਰ ਸੰਘ ਰਜਿ: ਮਾਨਸਾ ਵੱਲੋਂ
Publish Date: Fri, 23 Oct 2026 05:21 PM (IST)
Updated Date: Sat, 24 Oct 2026 04:01 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਮਾਨਸਾ : ਸ਼੍ਰੀ ਸ਼ਿਆਮ ਪਰਿਵਾਰ ਸੰਘ ਰਜਿ: ਮਾਨਸਾ ਵੱਲੋਂ ਜੈ ਮਾਂ ਮੰਦਿਰ ਕਮੇਟੀ ਅਤੇ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਸ਼ਿਆਮ ਬਾਬਾ ਜੀ ਇਕਾਦਸ਼ੀ ਸੰਕੀਰਤਨ ਜੈ ਮਾਂ ਮੰਦਰ ਵਿਖੇ ਬਹੁਤ ਹੀ ਧੂਮਧਾਮ ਤੇ ਸ਼ਰਧਾ ਨਾਲ ਕੀਤਾ ਗਿਆ। ਪੂਜਨ ਤੇ ਜੋਤੀ ਦੀ ਰਸਮ ਮਨੀ ਸ਼ਰਮਾ ਨੇ ਪਰਿਵਾਰ ਸਮੇਤ ਕੀਤੀ। ਸੰਘ ਵੱਲੋਂ ਇੰਨ੍ਹਾਂ ਨੂੁੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਸੰਕੀਰਤਨ ਦੀ ਸ਼ੁਰੂਆਤ ਸੰਘ ਵੱਲੋਂ ‘ਜੋਤੀ ਬੰਧਨਾਂ’ ਗਾ ਕੇ ਕੀਤੀ ਗਈ। ਸ਼ਿਆਮ ਬਾਬਾ ਜੀ ਦਾ ਸ਼ਿੰਗਾਰ ਖਿੱਚ ਦਾ ਕੇਂਦਰ ਰਿਹਾ। ਉਨ੍ਹਾਂ ਵੱਲੋਂ ਗਾਏ ਭਜਨ ਭਗਤਾਂ ਨੂੰ ਭਾਵੁਕ ਕਰ ਗਏ। ਸੰਘ ਦੇ ਖਜ਼ਾਨਚੀ ਭਗਵਾਨ ਦਾਸ ਨੇ ਦੱਸਿਆ ਕਿ ਬਾਬਾ ਜੀ ਇਸ ਇਕਾਦਸ਼ੀ ਦਾ ਬਹੁਤ ਮਹੱਤਵ ਮੰਨਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸੰਕੀਰਤਨ ਵਿੱਚ ਭਗਤਾਂ ਦੀਆਂ ਲੰਬੀਆਂ ਲੰਬੀਆਂ ਲਾਇਨਾਂ ਲੱਗੀਆਂ ਹੋਈਆਂ ਸਨ। ਭਗਤ ਆਪਣੀ ਸ਼ਰਧਾ ਅਨੁਸਾਰ ਬਾਬਾ ਜੀ ਅਖ਼ੀਰ ਵਿੱਚ ਆਰਤੀ ਬਾਅਦ ਭਗਤਾਂ ਵਿੱਚ ਪ੍ਰਸ਼ਾਦ ਵੰਡਿਆ ਗਿਆ। ਸਟੇਜ ਸੈਕਟਰੀ ਦੀ ਭੂਮਿਕਾ ਬਿੰਦਰਪਾਲ ਨੇ ਨਿਭਾਈ। ਇਸ ਮੌਕੇ ਸਰਜੀਵਨ ਸ਼ਰਮਾ, ਭਗਵਾਨ ਦਾਸ, ਮੁਨੀਸ਼ ਜਿੰਦਲ, ਮਨੀ ਸ਼ਰਮਾ, ਰਜਨੀਸ਼ ਆਰ.ਕੇ, ਜੀਵਨ ਕੁਸਲਾ, ਭੂਸ਼ਨ ਜੀ, ਅਜੈ ਗਰਗ, ਧਰੂਵ ਜਿੰਦਲ, ਗਿਤੇਸ਼ ਮੋਂਗਾ, ਕਾਲਾ ਮਾਨਸਾ ਤੇ ਸਮੂਹ ਮੈਂਬਰ ਅਤੇ ਜੈ ਮਾਂ ਮੰਦਿਰ ਕਮੇਟੀ ਦੇ ਪ੍ਰਧਾਨ ਰਾਜ ਕੁਮਾਰ, ਬਿੰਦਰਪਾਲ, ਕ੍ਰਿਸ਼ਨ ਮਦਾਨ ਤੇ ਸਮੂਹ ਮੈਂਬਰ, ਮਹਿਲਾ ਸਤਿਸੰਗ ਦੇ ਮੈਂਬਰ, ਸਮੂਹ ਮੈਂਬਰ ਅਤੇ ਸ਼ਹਿਰ ਦੀ ਸਮੂਹ ਧਾਰਮਿਕ ਸੰਸਥਾਵਾਂ ਦੇ ਅਹੁਦੇਦਾਰ ਤੇ ਭਾਰੀ ਗਿਣਤੀ ਵਿੱਚ ਸ਼ਹਿਰ ਨਿਵਾਸੀ ਹਾਜ਼ਰ ਸਨ।