ਜ਼ੋਨ ਪੱਧਰੀ ਖੇਡ ਮੁਕਾਬਲਿਆਂ ਵਿੱਚ ਸ਼੍ਰੀ ਤਾਰਾ ਚੰਦ ਵਿੱਦਿਆ ਮੰਦਿਰ ਦਾ ਸ਼ਾਨਦਾਰ ਪ੍ਰਦਰਸ਼ਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ
Publish Date: Wed, 12 Aug 2026 05:18 PM (IST)
Updated Date: Wed, 12 Aug 2026 05:20 PM (IST)
ਜੀਵਨ ਸਿੰਗਲਾ, ਪੰਜਾਬੀ ਜਾਗਰਣ ਭੀਖੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੀਰ - ਹੋਡਲਾ ਕਲਾਂ ਵਿਖੇ ਕਰਵਾਏ ਭੀਖੀ ਜ਼ੋਨ ਦੇ ਜ਼ੋਨ ਪੱਧਰੀ ਖੇਡ ਮੁਕਾਬਲਿਆਂ ਵਿੱਚ ਸ਼੍ਰੀ ਤਾਰਾ ਚੰਦ ਵਿੱਦਿਆ ਮੰਦਿਰ ਸੀਨੀਅਰ ਸੈਕੰਡਰੀ ਸਕੂਲ ਭੀਖੀ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਖੇਡਾਂ ਵਿੱਚ ਪਹਿਲਾ ਸਥਾਨ ਹਾਸਲ ਕੀਤਾ। ਇਸ ਦੌਰਾਨ ਸਕੂਲ ਦਾ ਨਾਮ ਰੌਸ਼ਨ ਕੀਤਾ। ਸਕੂਲ ਦੀ ਅੰਡਰ - 14 ਲੜਕਿਆਂ ਦੀ ਬੈਡਮਿੰਟਨ ਟੀਮ ਨੇ ਆਪਣੇ ਬਿਹਤਰੀਨ ਪ੍ਰਦਰਸ਼ਨ ਸਦਕਾ ਪਹਿਲਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਅੰਡਰ - 14 ਲੜਕਿਆਂ ਦੀ ਬਾਸਕਿਟਬਾਲ ਟੀਮ ਨੇ ਵੀ ਸ਼ਾਨਦਾਰ ਖੇਡ ਦਿਖਾਉਂਦਿਆਂ ਪਹਿਲਾ ਸਥਾਨ ਆਪਣੇ ਨਾਮ ਕੀਤਾ ਅਤੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਲਈ ਕੁਆਲੀਫ਼ਾਈ ਕੀਤਾ। ਇਸ ਸ਼ਾਨਦਾਰ ਪ੍ਰਾਪਤੀ ਦਾ ਸਿਹਰਾ ਟੀਮਾਂ ਦੇ ਕੋਚ ਭਰਪੂਰ ਸਿੰਘ ਅਤੇ ਰਾਜ ਕੌਰ ਦੀ ਮਿਹਨਤ, ਲਗਨ ਅਤੇ ਕੁਸ਼ਲ ਮਾਰਗਦਰਸ਼ਨ ਨੂੰ ਜਾਂਦਾ ਹੈ। ਉਨ੍ਹਾਂ ਦੀ ਸਿਖਲਾਈ ਸਦਕਾ ਵਿਦਿਆਰਥੀਆਂ ਨੇ ਇਹ ਮਾਣਮੱਤੀ ਉਪਲਬਧੀ ਹਾਸਲ ਕੀਤੀ। ਇਸ ਮੌਕੇ ਸਕੂਲ ਦੇ ਪ੍ਰਧਾਨ ਬ੍ਰਿਜ ਲਾਲ, ਪ੍ਰਬੰਧਕ ਸਤੀਸ਼ ਕੁਮਾਰ, ਪ੍ਰਿੰਸੀਪਲ ਰੁਪਿੰਦਰ ਪਟਿਆਲ ਅਤੇ ਸਮੂਹ ਸਟਾਫ਼ ਨੇ ਜੇਤੂ ਖਿਡਾਰੀਆਂ ਅਤੇ ਕੋਚਾਂ ਨੂੰ ਹਾਰਦਿਕ ਵਧਾਈ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਆਉਣ ਵਾਲੇ ਜ਼ਿਲ੍ਹਾ ਅਤੇ ਰਾਜ ਪੱਧਰੀ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਦਿੰਦਿਆਂ ਆਸ ਪ੍ਰਗਟਾਈ ਕਿ ਉਹ ਅੱਗੇ ਵੀ ਇਸੇ ਤਰ੍ਹਾਂ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ, ਮਾਪਿਆਂ ਅਤੇ ਇਲਾਕੇ ਦਾ ਨਾਮ ਰੌਸ਼ਨ ਕਰਨਗੇ।