ਝੁਨੀਰ ਵਿਖੇ ਪੰਜਾਬ ਬਚਾਓ ਰੈਲੀ ਲਈ ਕੀਤੀ ਮੀਟਿੰਗ
ਸ਼੍ਰੋਮਣੀ ਅਕਾਲੀ ਦਲ ਬਾਦਲ
Publish Date: Tue, 24 Feb 2026 09:19 PM (IST)
Updated Date: Wed, 25 Feb 2026 04:13 AM (IST)
ਰਮਨਦੀਪ ਸਿੰਘ ਸੰਧੂ, ਪੰਜਾਬੀ ਜਾਗਰਣ ਝੁਨੀਰ
ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਪੰਜਾਬ ਬਚਾਓ ਰੈਲੀ ਜੋ ਕਿ ਕਸਬਾ ਝੁਨੀਰ ਵਿਖੇ ਚਾਰ ਮਾਰਚ ਨੂੰ ਕੀਤੀ ਜਾ ਰਹੀ ਹੈ। ਇਸ ਸਬੰਧੀ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਅਤੇ ਸਾਬਕਾ ਵਿਧਾਇਕ ਦਿਲਰਾਜ ਸਿੰਘ ਭੂੰਦੜ ਵੱਲੋਂ ਮੀਟਿੰਗ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਨੇ ਬੋਲਦਿਆਂ ਕਿਹਾ ਕਿ ਮੌਜੂਦਾ ਆਮ ਆਦਮੀ ਪਾਰਟੀ ਸਰਕਾਰ ਤੋਂ ਹਰ ਵਰਗ ਦੁਖੀ ਹੋ ਚੁੱਕਿਆ ਹੈ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਲੋਕ ਵੇਖਣਾ ਚਾਹੁੰਦੇ ਹਨ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਕਿਸੇ ਵੀ ਵਰਗ ਦਾ ਕਦੇ ਵੀ ਧਿਆਨ ਨਹੀਂ ਰੱਖਿਆ ਗਿਆ। ਹਰ ਕਿਸੇ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਹੈ ਅਤੇ ਵਾਅਦਿਆਂ ’ਤੇ ਉਹ ਖਰ੍ਹੇ ਨਹੀਂ ਉਤਰ ਰਹੇ। ਇਸ ਮੌਕੇ ਪੰਜਾਬ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪੂਰ੍ਹੇ ਪੰਜਾਬ ਵਿੱਚ ਪੰਜਾਬ ਬਚਾਓ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਹਲਕਾ ਸਰਦੂਲਗੜ੍ਹ ਦੀ ਕਸਬਾ ਝੁਨੀਰ ਵਿਖੇ ਰੈਲੀ ਕੀਤੀ ਜਾ ਰਹੀ ਹੈ ਜਿਸ ਵਿੱਚ ਪਾਰਟੀ ਵਰਕਰ ਵੱਡੀ ਗਿਣਤੀ ਵਿੱਚ ਪਹੁੰਚ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਇਸ ਰੈਲੀ ਨੂੰ ਲੈ ਕੇ ਪਾਰਟੀ ਵਰਕਰ ਤੇ ਅਹੁਦੇਦਾਰਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਪਾਰਟੀ ਵਰਕਰਾਂ ਦੀਆਂ ਡਿਊਟੀਆਂ ਵੀ ਲਗਾਈਆਂ। ਇਸ ਮੌਕੇ ਸੀਨੀਅਰ ਆਗੂ ਗੁਰਪ੍ਰੀਤ ਸਿੰਘ ਚਹਿਲ, ਨੌਹਰ ਚੰਦ ਤਾਇਲ, ਤਰਸੇਮ ਸਿੰਘ ਸਿੱਧੂ, ਜਸਵੀਰ ਸਿੰਘ ਜੱਸੀ, ਅਸ਼ੋਕ ਕੁਮਾਰ ਡਬਲੂ, ਬਲਵਿੰਦਰ ਸਿੰਘ ਧਾਲੀਵਾਲ ਅਤੇ ਹੋਰ ਪਾਰਟੀ ਦੇ ਆਗੂ ਮੌਜੂਦ ਸਨ।