ਗੁਰਵਿੰਦਰ ਸਿੰਘ ਚਹਿਲ, ਹੀਰੋਂ ਖੁਰਦ : ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸੰਸਥਾ ਭਾਈ ਬਹਿਲੋ ਖਾਲਸਾ ਗਰਲਜ ਕਾਲਜ ਫਫੜੇ ਭਾਈਕੇ ਵਿਖੇ 10ਵੀਂ ਸਾਲਾਨਾ ਅਥਲੈਟਿਕ ਮੀਟ ਕਰਵਾਈ ਗਈ। ਅਥਲੈਟਿਕ ਮੀਟ ਦੀ ਸ਼ੁਰੂਆਤ ਮਾਰਚ ਪਾਸਟ ਨਾਲ ਕੀਤੀ ਗਈ। ਕਾਲਜ ਦੀਆਂ ਵਿਦਿਆਰਥਣਾਂ ਨੇ ਡਿਸਕਸ ਥਰੋ,ਜੈਵਲਿਨ ਥਰੋ,ਗੋਲਾ ਸੁੱਟਣਾ,100 ਮੀਟਰ ,200 ਮੀਟਰ ਰੇਸ, ਤਿੰਨ ਟੰਗੀ ਰੇਸ, ਲੈਮਨ ਰੇਸ, ਲੰਬੀ ਛਾਲ ਆਦਿ ਵਿੱਚ ਭਾਗ ਲਿਆ। 100 ਮੀਟਰ ਵਿੱਚ ਨਵਦੀਪ ਕੌਰ ਨੇ ਪਹਿਲਾ, ਲਵਪ੍ਰਰੀਤ ਕੌਰ ਨੇ ਦੂਜਾ ਅਤੇ ਰੂਬਲਪ੍ਰਰੀਤ ਕੌਰ ਨੇ ਤੀਜਾ ਸਥਾਨ ਪ੍ਰਰਾਪਤ ਕੀਤਾ। ਰੇਸ 200 ਮੀਟਰ ਵਿਚ ਨਵਦੀਪ ਕੌਰ ਨੇ ਪਹਿਲਾ, ਰਮਨਪ੍ਰਰੀਤ ਨੇ ਦੂਜਾ ਅਤੇ ਮਹਿਕ ਨੇ ਤੀਜਾ ਸਥਾਨ ਪ੍ਰਰਾਪਤ ਕੀਤਾ। ਰੱਸਾਕਸੀ ਵਿੱਚ ਬਾਰਵੀਂ ਕਲਾਸ ਦੀਆਂ ਵਿਦਿਆਰਥਣਾਂ ਜੇਤੂ ਰਹੀਆਂ।ਕਾਲਜ ਦੀ ਵਿਦਿਆਰਥਣ ਨਵਦੀਪ ਕੌਰ ਕਲਾਸ ਗਿਆਰ੍ਹਵੀਂ ਨੂੰ ਬੈਸਟ ਅਥਲੀਟ ਚੁਣਿਆ ਗਿਆ। ਕਾਲਜ ਦੇ ਪਿੰ੍ਸੀਪਲ ਡਾ. ਸੁਖਦੇਵ ਸਿੰਘ ਨੇ ਪੁਜੀਸ਼ਨਾਂ ਪ੍ਰਰਾਪਤ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਅਤੇ ਮੈਡਲ ਵੰਡੇ।ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਹਾਜ਼ਰ ਸੀ।