ਸਿੱਧੂ ਮੂਸੇਵਾਲਾ ਕਤਲ ਮਾਮਲੇ ’ਚ ਸਰਕਾਰੀ ਗਵਾਹ ਦੀ ਹੋਈ ਪੇਸ਼ੀ, ਅਗਲੀ ਸੁਣਵਾਈ 6 ਫ਼ਰਵਰੀ ਨੂੰ
ਸਿੱਧੂ ਮੂਸੇਵਾਲਾ ਕੇਸ
Publish Date: Fri, 16 Jan 2026 07:42 PM (IST)
Updated Date: Sat, 17 Jan 2026 04:13 AM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਸਿੱਧੂ ਮੂਸੇਵਾਲਾ ਕੇਸ ਦੀ ਸੁਣਵਾਈ ਮਾਨਸਾ ਜ਼ਿਲ੍ਹਾ ਅਦਾਲਤ ’ਚ ਅੱਜ ਹੋਈ। ਅਦਾਲਤ ਨੇ ਅਗਲੀ ਸੁਣਵਾਈ 6 ਫ਼ਰਵਰੀ 2026 ਤੈਅ ਕੀਤੀ ਹੈ। ਅੱਜ ਦੀ ਸੁਣਵਾਈ ’ਚ ਇਕ ਸਰਕਾਰੀ ਗਵਾਹ ਨੇ ਆਪਣੀ ਗਵਾਹੀ ਦਰਜ ਕਰਵਾਈ। ਵਕੀਲ ਸਤਿੰਦਰਪਾਲ ਸਿੰਘ ਮਿੱਤਲ ਨੇ ਦੱਸਿਆ ਕਿ ਸਿੱਧੂ ਮੂਸੇਵਾਲਾ ਕਤਲ ਕੇਸ ’ਚ ਅੱਜ ਸੁਣਵਾਈ ਸੀ ਤੇ ਇਸ ਦੌਰਾਨ ਸਰਕਾਰੀ ਗਵਾਹ ਬਲਕਰਨ ਵੱਲੋਂ ਗਵਾਹੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਅੱਜ ਲਾਰੈਂਸ ਬਿਸ਼ਨੋਈ ਤੇ ਜੱਗੂ ਭਗਵਾਨਪੁਰੀਏ ਵੱਲੋਂ ਵਕੀਲ ਪੇਸ਼ ਨਹੀਂ ਹੋ ਸਕੇ। ਹੁਣ ਅਗਲੀ ਸੁਣਵਾਈ 6 ਫ਼ਰਵਰੀ 2026 ਨੂੰ ਹੋਵੇਗੀ। ਜ਼ਿਕਰਯੋਗ ਹੈ ਕਿ 29 ਮਈ 2022 ਨੂੰ ਪਿੰਡ ਜਵਾਹਰਕੇ ਵਿਖੇ ਸਿੱਧੂ ਮੂਸੇਵਾਲਾ ’ਤੇ ਅੰਨ੍ਹੇਵਾਹ ਗੋਲੀਆਂ ਚਲਾ ਕੇ ਕਤਲ ਕਰ ਦਿੱਤਾ ਗਿਆ ਸੀ। ਉਹ ਮਾਮਲਾ ਅਜੇ ਅਦਾਲਤ ’ਚ ਚੱਲ ਰਿਹਾ ਹੈ। ਅੱਜ ਉਸੇ ਮਾਮਲੇ ’ਚ ਤਰੀਕ ਸੀ।