ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦਾ ਜਨਮ ਦਿਨ ਮਨਾਇਆ
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ
Publish Date: Tue, 17 Mar 2026 07:46 PM (IST)
Updated Date: Wed, 18 Mar 2026 04:13 AM (IST)

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਸ਼ੁਭਦੀਪ ਸਿੰਘ ਦਾ ਅੱਜ ਜਨਮਦਿਨ ਹੈ। ਇਸ ਮੌਕੇ ’ਤੇ ਉਨ੍ਹਾਂ ਦੇ ਪ੍ਰਸ਼ੰਸਕ ਸਿੱਧੂ ਮੂਸੇਵਾਲਾ ਦੀ ਹਵੇਲੀ ’ਤੇ ਵਧਾਈ ਦੇਣ ਪਹੁੰਚ ਰਹੇ ਹਨ। ਪ੍ਰਸ਼ੰਸਕ ਛੋਟੇ ਸ਼ੁਭਦੀਪ ਦੇ ਨਾਲ ਕੇਕ ਕੱਟ ਕੇ ਉਨ੍ਹਾਂ ਦਾ ਜਨਮ ਦਿਨ ਮਨਾ ਰਹੇ ਹਨ। ਸਿੱਧੂ ਮੂਸੇਵਾਲਾ ਦੇ ਮਾਤਾ ਚਰਨ ਕੌਰ ਅਤੇ ਪਿਤਾ ਬਲਕੌਰ ਸਿੰਘ ਨੇ ਘਰ ਆਏ ਲੋਕਾਂ ਦਾ ਸਵਾਗਤ ਕੀਤਾ। ਛੋਟੇ ਸਿੱਧੂ ਅੱਜ ਦੋ ਸਾਲਾਂ ਦੇ ਹੋ ਗਏ ਹਨ। ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕ ਵੱਡੀ ਸੰਖਿਆ ਵਿੱਚ ਉਨ੍ਹਾਂ ਦੇ ਘਰ ਪਹੁੰਚ ਰਹੇ ਹਨ ਅਤੇ ਛੋਟੇ ਸਿੱਧੂ ਦੇ ਨਾਲ ਕੇਕ ਕੱਟਕੇ ਖੁਸ਼ੀ ਮਨਾ ਰਹੇ ਹਨ। ਮਾਤਾ ਚਰਨ ਕੌਰ ਅਤੇ ਪਿਤਾ ਬਲਕੌਰ ਸਿੰਘ ਘਰ ਆਉਣ ਵਾਲੇ ਹਰ ਵਿਅਕਤੀ ਦਾ ਧੰਨਵਾਦ ਕਰ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਜਿਸ ਤਰ੍ਹਾਂ ਲੋਕ ਉਨ੍ਹਾਂ ਦੇ ਵੱਡੇ ਪੁੱਤਰ ਨੂੰ ਪਿਆਰ ਕਰਦੇ ਸਨ। ਉਸੇ ਤਰ੍ਹਾਂ ਛੋਟੇ ਨੂੰ ਵੀ ਉਨ੍ਹਾਂ ਹੀ ਪਿਆਰ ਮਿਲ ਰਿਹਾ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਭਲਾਂ ਹੀ ਉਨ੍ਹਾਂ ਦਾ ਵੱਡਾ ਪੁੱਤਰ ਇਸ ਦੁਨੀਆਂ ਵਿੱਚ ਨਹੀਂ ਹੈ। ਪਰ ਪ੍ਰਸ਼ੰਸਕਾਂ ਨੇ ਕਦੇ ਵੀ ਉਸ ਦੀ ਕਮੀ ਮਹਿਸੂਸ ਨਹੀਂ ਹੋਣ ਦਿੱਤੀ। ਉਥੇ ਹੀ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਕਿਹਾ ਕਿ ਵਾਹੇਗੁਰੂ ਨੇ ਉਨ੍ਹਾਂ ਦੇ ਘਰ ਵਿੱਚ ਫ਼ਿਰ ਤੋਂ ਖੁਸ਼ੀਆਂ ਦਿੱਤੀਆਂ ਹਨ , ਜਿਸ ਦੇ ਚੱਲਦਿਆਂ ਲੋਕ ਉਨ੍ਹਾਂ ਛੋਟੇ ਪੁੱਤਰ ਦੇ ਨਾਲ ਵੀ ਪਿਆਰ ਕਰ ਰਹੇ ਹਨ। ਇੱਥੇ ਜ਼ਿਕਰਯੋਗ ਹੈ ਕਿ ਪੰਜਾਬੀ ਗਾਇਕ ਅਤੇ ਸਿੱਧੂ ਮੂਸੇਵਾਲਾ ਦੀ 29 ਮਈ 2022 ਨੂੰ ਮਾਨਸਾ ਜ਼ਿਲ੍ਹੇ ਦੇ ਜਵਾਹਰਕੇ ਪਿੰਡ ਵਿੱਚ ਦਿਨ ਦਿਹਾੜੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।