ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਾਂਗਰਸ ਪਾਰਟੀ ਤੋਂ ਪੰਜ ਸਾਲ ਲਈ ਮੰਗਿਆ ਮੌਕਾ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ
Publish Date: Sat, 05 Sep 2026 07:03 PM (IST)
Updated Date: Sat, 05 Sep 2026 07:04 PM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ਮਾਨਸਾ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਕਾਂਗਰਸ ਪਾਰਟੀ ਤੋਂ ਪੰਜ ਸਾਲ ਲਈ ਸੇਵਾ ਕਰਨ ਦਾ ਮੌਕਾ ਮੰਗਿਆ।ਉਨ੍ਹਾਂ ਕਿਹਾ ਕਿ ਉਹ ਕਾਂਗਰਸ ਪਾਰਟੀ ਦੇ ਵਫ਼ਾਦਾਰ ਸਿਪਾਹੀ ਹਨ ਅਤੇ 117 ਹਲਕਿਆਂ ਵਿੱਚ ਵਫ਼ਾਦਾਰ ਸਿਪਾਹੀ ਬਣ ਚੋਣ ਪ੍ਰਚਾਰ ਵੀ ਕਰਨਗੇ। ਉਨ੍ਹਾਂ ਕਿਹਾ ਕਿ ਉਸਦੇ ਪੁੱਤਰ ਦਾ ਸੁਪਨਾ ਸੀ ਕਿ ਮਾਨਸਾ ਦਾ ਨਾਮ ਜਿਸ ਤਰ੍ਹਾਂ ਉਸ ਨੇ ਵਿਸ਼ਵ ਭਰ ਵਿੱਚ ਰੌਸ਼ਨ ਕੀਤਾ ਉਸੇ ਤਰ੍ਹਾਂ ਉਸਦੇ ਵੱਡੇ ਸੁਪਨੇ ਸਨ ਅਤੇ ਉਨ੍ਹਾਂ ਸੁਪਨਿਆਂ ਨੂੰ ਸਾਕਾਰ ਕਰਨ ਲਈ ਹੀ ਚੋਣ ਮੈਦਾਨ ਵਿੱਚ ਉਤਰਨਾ ਚਾਹੁੰਦੇ ਹਨ ਤਾਂਕਿ ਮਾਨਸਾ ਜ਼ਿਲ੍ਹੇ ਵਿੱਚ ਸਿਹਤ ਅਤੇ ਸਿੱਖਿਆ ਨੂੰ ਲੈ ਕੇ ਕੰਮ ਕਰ ਸਕਾਂ। ਉਨ੍ਹਾਂ ਕਿਹਾ ਕਿ ਅਕਤੂਬਰ ਮਹੀਨੇ ਵਿੱਚ ਉਨ੍ਹਾਂ ਦਾ ਹੋਲੋਗਰਾਮ ਨੂੰ ਲੈ ਕੇ ਵਰਲਡ ਟੂਰ ਹੈ, ਜਿਸ ਦੌਰਾਨ ਉਹ ਸਟੇਜਾਂ ‘ਤੇ ਐਨਆਰਆਈ ਭਰਾਵਾਂ ਨੂੰ ਵੀ ਮਾਨਸਾ ਵਿੱਚ ਸਿਹਤ ਨੂੰ ਲੈ ਕੇ ਕੰਮ ਕਰਨ ਦਾ ਸੁਨੇਹਾ ਦੇਣਗੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਤੰਬਰ ਮਹੀਨੇ ਵਿੱਚ ਮਾਨਸਾ ਵਿਧਾਨ ਸਭਾ ਹਲਕੇ ਦੇ ਵੱਖ - ਵੱਖ ਪਿੰਡਾਂ ਵਿੱਚ ਨੁੱਕੜ ਮੀਟਿੰਗਾਂ ਕਰਨ ਜਾ ਰਹੇ ਹਨ ਅਤੇ ਇੰਨ੍ਹਾਂ ਮੀਟਿੰਗਾਂ ਵਿੱਚ ਉਹ ਆਪਣਾ ਅਤੇ ਆਪਣੇ ਪੁੱਤਰ ਦਾ ਸੁਨੇਹਾ ਲੈ ਕੇ ਜਾਣਗੇ। ਇਸ ਦੌਰਾਨ ਉਨ੍ਹਾਂ ਆਮ ਆਦਮੀ ਪਾਰਟੀ ਤੇ ਗੈਂਗਸਟਰਵਾਦ ਨੂੰ ਲੈ ਕੇ ਸਵਾਲ ਖੜ੍ਹੇ ਕਰਦੇ ਹੋਏ ਕਿਹਾ ਕਿ ਡੀਐਸਪੀ ਗੁਰਸ਼ੇਰ ਸਿੰਘ ਨੂੰ ਬਹਾਲ ਕਰਕੇ ਆਮ ਆਦਮੀ ਪਾਰਟੀ ਨੇ ਉਨ੍ਹਾਂ ਦੇ ਜ਼ਖਮਾਂ ਤੇ ਲੂਣ ਛਿੜਕਿਆ ਹੈ, ਜਿਸ ਲਈ ਉਨ੍ਹਾਂ ਵੱਲੋਂ ਸਰਕਾਰ ਤੇ ਵੱਡੇ ਸਵਾਲ ਖੜ੍ਹੇ ਕੀਤੇ ਗਏ। ਇਸੇ ਦੌਰਾਨ ਉਨ੍ਹਾਂ ਭਾਜਪਾ ਸਰਕਾਰ ਤੇ ਵੀ ਲਾਰੈਂਸ ਬਿਸ਼ਨੋਈ ਦੀ ਸੁਰੱਖਿਆ ਅਤੇ ਉਸ ਦੀ ਮਹਿਮਾਨ ਨਿਵਾਜ਼ੀ ਨੂੰ ਲੈ ਕੇ ਸਵਾਲ ਖੜ੍ਹੇ ਕੀਤੇ।