ਸਿੱਧੂ ਮੂਸੇਵਾਲਾ ਕਤਲ ਕੇਸ ’ਚ ਅਗਲੀ ਸੁਣਵਾਈ 19 ਨੂੰ
ਸਿੱਧੂ ਮੂਸੇਵਾਲਾ ਕਤਲ ਕੇਸ
Publish Date: Fri, 05 Dec 2025 07:04 PM (IST)
Updated Date: Fri, 05 Dec 2025 07:06 PM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ਮਾਨਸਾ : ਸਿੱਧੂ ਮੂਸੇਵਾਲਾ ਕਤਲ ਕੇਸ ’ਚ ਅੱਜ ਸੁਣਵਾਈ ਸੀ। ਕੋਈ ਗਵਾਹ ਪੇਸ਼ ਨਾ ਹੋਣ ਕਾਰਨ ਅਗਲੀ ਪੇਸ਼ੀ 19 ਦਸੰਬਰ 2025 ਨੂੰ ਹੋਵੇਗੀ। ਐਡਵੋਕੇਟ ਸਤਿੰਦਰਪਾਲ ਸਿੰਘ ਮਿੱਤਲ ਨੇ ਦੱਸਿਆ ਕਿ ਅੱਜ ਸਿੱਧੂ ਮੂਸੇਵਾਲਾ ਕਤਲ ਕੇਸ ਪੇਸ਼ੀ ਸੀ ਪਰ ਗਵਾਹ ਪੇਸ਼ ਨਹੀਂ ਹੋਏ। ਇਸ ਕਾਰਨ ਅਦਾਲਤ ਵੱਲੋਂ ਅਗਲੀ ਸੁਣਵਾਈ 19 ਦਸੰਬਰ 2025 ਤੈਅ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ 29 ਮਈ 2022 ਨੂੰ ਸਿੱਧੂ ਮੂਸੇਵਾਲਾ ਨੂੰ ਪਿੰਡ ਜਵਾਹਰਕੇ ਵਿਖੇ ਅੰਨ੍ਹੇਵਾਹ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।