- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਰਤ ਅਮਰੀਕਾ ਵਿਚਕਾਰ ਹੋ ਰਿਹਾ ਕਰ

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ,
ਮਾਨਸਾ : 13 ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ 5 ਅਕਤੂਬਰ ਨੂੰ ਡੀਸੀ ਦਫ਼ਤਰ ਮਾਨਸਾ ਦਾ ਮੁਕੰਮਲ ਘਿਰਾਓ ਕਰਨ ਲਈ ਜਥੇਬੰਦੀ ਵੱਲੋਂ ਜ਼ਿਲ੍ਹੇ ਭਰ ਵਿੱਚ ਤਿਆਰੀ ਮੁਹਿੰਮ ਜ਼ੋਰਾਂ ’ਤੇ ਚੱਲ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਦੱਸਿਆ ਪਿੰਡਾਂ ਵਿੱਚ ਰੈਲੀਆਂ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਉਨ੍ਹਾਂ ਹੁਣ ਤਕ ਪਿੰਡ ਭੈਣੀਬਾਘਾ, ਬੁਰਜ ਢਿੱਲਵਾਂ, ਅਕਲੀਆਂ, ਮਾਖਾ, ਦਿਆਲਪੁਰਾ, ਬੀਰੋ ਕੇ ਕਲਾਂ, ਚਚੋਹਰ, ਰਾਮਨੰਦੀ, ਮੀਰਪੁਰ ਸਮੇਤ ਕੁੱਲ 70 ਪਿੰਡਾ ਵਿੱਚ ਕਿਸਾਨਾ ਮਜ਼ਦੂਰਾਂ ਔਰਤਾਂ ਨੌਜਵਾਨਾਂ ਕੋਲ ਪਹੁੰਚ ਕੇ ਮੰਗਾਂ ਸਬੰਧੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਭਾਰਤ-ਅਮਰੀਕਾ ਵਿਚਕਾਰ ਹੋ ਰਹੇ ਕਰ ਮੁਕਤ ਵਪਾਰ ਸਮਝੌਤਾ, ਜ਼ਬਰੀ ਜ਼ਮੀਨਾਂ ਰੋਕਣ ਵਾਲ਼ੀ, ਪਰਾਲੀ ਸਾੜਨ ਵਾਲੇ ਕਿਸਾਨਾਂ ਅਤੇ ਸੰਘਰਸ਼ ਦੌਰਾਨ ਪਾਏ ਪਰਚੇ ਖ਼ਤਮ ਕਰਨ, ਕਿਸਾਨਾਂ, ਮਜਦੂਰਾਂ ਸਿਰ ਚੜ੍ਹੇ ਕਰਜ਼ੇ ਖ਼ਤਮ ਕਰਨ ਕਰੇ। ਇਸ ਸਬੰਧੀ ਉਨ੍ਹਾਂ ਵੱਲੋਂ ਬਲਾਕ ਬੁਢਲਾਡਾ, ਮਾਨਸਾ, ਝੁਨੀਰ, ਭੀਖੀ ਦੀਆਂ ਬਲਾਕ ਪੱਧਰੀ ਔਰਤਾਂ ਦੀਆਂ ਮੀਟਿੰਗਾਂ ਕੀਤੀਆਂ ਗਈਆਂ ਹਨ। ਕਿਸਾਨ ਆਗੂ ਨੇ ਦੱਸਿਆ ਕਿ 5 ਅਕਤੂਬਰ ਨੂੰ ਡੀਸੀ ਦਫ਼ਤਰ ਦੇ ਘਿਰਾਓ ਸਮੇਂ ਕਿਸਾਨਾਂ, ਮਜ਼ਦੂਰਾਂ, ਔਰਤਾਂ ਦਾ ਭਾਰੀ ਇਕੱਠ ਹੋਵੇਗਾ। ਇਸ ਮੌਕੇ ਇੰਦਰਜੀਤ ਸਿੰਘ ਝੱਬਰ, ਭੋਲਾ ਸਿੰਘ ਮਾਖਾ, ਜਗਸੀਰ ਸਿੰਘ ਜਮਾਹਰਕੇ, ਕੁਲਦੀਪ ਸਿੰਘ ਚਚੋਹਰ, ਹਰਪਾਲ ਸਿੰਘ ਮੀਰਪੁਰ, ਮੇਜਰ ਸਿੰਘ ਗੋਬਿੰਦਪੁਰਾ, ਜੋਗਿੰਦਰ ਸਿੰਘ ਦਿਆਲਪੁਰਾ ਸ਼ਾਮਲ ਸਨ।