ਸਟਾਫ ਰਿਪੋਰਟਰ, ਮਾਨਸਾ : ਮਾਨਸਾ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਵੱਢੀ ਮੁਹਿੰਮ ਤਹਿਤ ਵੱਖ-ਵੱਖ ਥਾਵਾਂ ਤੋਂ 6 ਵਿਅਕਤੀਆਂ ਨੂੰ ਗਿ੍ਫਤਾਰ ਕਰ ਕੇ ਉਨ੍ਹਾਂ ਵਿਰੁੱਧ 7 ਮੁਕੱਦਮੇ ਦਰਜ਼ ਕੀਤੇ ਹਨ। ਗਿ੍ਫਤਾਰ ਕੀਤੇ ਵਿਅਕਤੀਆਂ ਤੋਂ 214 ਬੋਤਲਾਂ ਸ਼ਰਾਬ ਤੇ 115 ਲੀਟਰ ਲਾਹਣ ਦੀ ਬਰਾਮਦ ਕੀਤੀ ਗਿਆ ਹੈ। ਜਾਣਕਾਰੀ ਅਨੁਸਾਰ ਆਬਕਾਰੀ ਸਟਾਫ ਮਾਨਸਾ ਦੀ ਪੁਲਿਸ ਪਾਰਟੀ ਨੇ ਹਰਬੰਸ ਸਿੰਘ ਉਰਫ ਗੋਲੂ ਵਾਸੀ ਦੂਲੋਵਾਲ ਤੋਂ 60 ਲੀਟਰ ਲਾਹਣ ਬਰਾਮਦ ਕੀਤੀ, ਆਬਕਾਰੀ ਸਟਾਫ ਮਾਨਸਾ ਦੀ ਹੀ ਪੁਲਿਸ ਪਾਰਟੀ ਨੇ ਦਲੀਪ ਸਿੰਘ ਵਾਸੀ ਦੂਲੋਵਾਲ ਤੋਂ 40 ਲੀਟਰ ਲਾਹਣ ਬਰਾਮਦ ਕੀਤਾ, ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਕੁਲਵੰਤ ਸਿੰਘ ਵਾਸੀ ਭੈਣੀਬਾਘਾ ਤੋਂ 15 ਲੀਟਰ ਲਾਹਣ ਬਰਾਮਦ ਕੀਤਾ, ਪਰ ਮੁਲਜ਼ਮ ਦੀ ਗਿ੍ਫਤਾਰੀ ਬਾਕੀ ਹੈ। ਇਸੇ ਤਰ੍ਹਾਂ ਆਬਕਾਰੀ ਸਟਾਫ ਮਾਨਸਾ ਦੀ ਪੁਲਿਸ ਪਾਰਟੀ ਨੇ ਸੋਹਣ ਲਾਲ ਵਾਸੀ ਨੰਗਲ ਕਲਾਂ ਨੂੰ ਕਾਬੂ ਕਰ ਕੇ ਉਸ ਤੋਂ 116 ਬੋਤਲਾਂ ਸ਼ਰਾਬ, ਸੀਆਈਏ ਸਟਾਫ ਮਾਨਸਾ ਦੀ ਪੁਲਿਸ ਪਾਰਟੀ ਨੇ ਬਹਾਦਰ ਸਿੰਘ ਉਰਫ ਮਾਟਾ ਵਾਸੀ ਹੋਡਲਾਂ ਕਲਾਂ ਨੂੰ ਕਾਬੂ ਕਰ ਕੇ 50 ਬੋਤਲਾਂ ਸ਼ਰਾਬ, ਥਾਣਾ ਸਿਟੀ-1 ਮਾਨਸਾ ਦੀ ਪੁਲਿਸ ਪਾਰਟੀ ਨੇ ਬਲਵੀਰ ਸਿਘ ਉਰਫ ਬੀਰਾ ਵਾਸੀ ਮਾਨਸਾ ਨੂੰ ਕਾਬੂ ਕਰ ਕੇ 36 ਬੋਤਲਾਂ ਸ਼ਰਾਬ, ਆਬਕਾਰੀ ਸਟਾਫ ਮਾਨਸਾ ਦੀ ਪੁਲਿਸ ਪਾਰਟੀ ਨੇ ਗੋਲਡੀ ਵਾਸੀ ਮਾਨਸਾ ਨੂੰ ਕਾਬੂ ਕਰਕੇ 12 ਬੋਤਲਾਂ ਸ਼ਰਾਬ ਬਰਾਮਦ ਕੀਤੀ ਗਈ ਹੈ।