ਸੋਸ਼ਲ ਮੀਡੀਆ ’ਤੇ ਹਥਿਆਰਾਂ ਦਾ ਪ੍ਰਦਰਸ਼ਨ ਕਰਨ ਵਾਲੇ ਖ਼ਿਲਾਫ਼ ਕੇਸ
ਸੋਸ਼ਲ ਮੀਡੀਆ ’ਤੇ ਹਥਿਆਰਾਂ
Publish Date: Tue, 03 Feb 2026 06:19 PM (IST)
Updated Date: Wed, 04 Feb 2026 04:08 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਸੋਸ਼ਲ ਮੀਡੀਆ ’ਤੇ ਹਥਿਆਰਾਂ ਦਾ ਪ੍ਰਦਰਸ਼ਨ ਕਰਨ ਦੇ ਮਾਮਲੇ ‘ਚ ਥਾਣਾ ਬਰੇਟਾ ਪੁਲਿਸ ਨੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ, ਹਾਲਾਂਕਿ ਅਜੇ ਤੱਕ ਉਸ ਦੀ ਗ੍ਰਿਫ਼ਤਾਰੀ ਨਹੀਂ ਹੋ ਸਕੀ ਹੈ। ਜਾਂਚ ਅਧਿਕਾਰੀ ਮੁਖਤਿਆਰ ਸਿੰਘ ਨੇ ਦੱਸਿਆ ਕਿ ਮੁਖਬਰ ਨੇ ਖਾਸ ਸੂਚਨਾ ਦਿੱਤੀ ਸੀ ਕਿ ਗੁਰੀ ਸੰਧੂ ਵਾਸੀ ਖੁਡਾਲ ਕਲਾਂ ਆਪਣੇ ਇੰਸਟਾਗ੍ਰਾਮ ਆਈਡੀ ’ਤੇ ਹਥਿਆਰਾਂ ਦੀ ਤਸਵੀਰ ਤੇ ਵੀਡਿਓ ਪਾ ਕੇ ਜਨਤਕ ਤੌਰ ਨਾਲ ਨਾਜਾਇਜ਼ ਹਥਿਆਰਾਂ ਦਾ ਪ੍ਰਦਰਸ਼ਨ ਕਰਦਾ ਹੈ। ਇਸ ਤੋਂ ਬਾਅਦ ਗੋਰੀ ਸੰਧੂ ਵਾਸੀ ਖੁਡਾਲ ਕਲਾਂ ਖ਼ਿਲਾਫ਼ ਧਾਰਾ 223 ਬੀਐਨਐਸ ਤਹਿਤ ਮਾਮਲਾ ਦਰਜ ਕਰ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਨੁਸਾਰ ਫ਼ਿਲਹਾਲ ਇਸ ਮਾਮਲੇ ’ਚ ਉਕਤ ਵਿਅਕਤੀ ਦੀ ਗ੍ਰਿਫ਼ਤਾਰ ਨਹੀਂ ਹੋਈ ਹੈ ਤੇ ਜਾਂਚ ਜਾਰੀ ਹੈ।