ਸਮਾਜ-ਸੇਵੀ ਬਿੰਦਰਪਾਲ ਗਰਗ ਸਨਮਾਨਿਤ
ਅਗਰਵਾਲ ਸਭਾ ਮਾਨਸਾ ਦੇ ਸੀਨੀਅਰ
Publish Date: Tue, 27 Jan 2026 06:17 PM (IST)
Updated Date: Wed, 28 Jan 2026 04:07 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ
ਅਗਰਵਾਲ ਸਭਾ ਮਾਨਸਾ ਦੇ ਸੀਨੀਅਰ ਮੈਂਬਰ ਬਿੰਦਰਪਾਲ ਗਰਗ ਨੂੰ ਜ਼ਿਲ੍ਹਾ ਪ੍ਰਸ਼ਾਸਨ ਮਾਨਸਾ ਵੱਲੋਂ ਗਣਤੰਤਰ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਸਮੇਂ ਪ੍ਰਸ਼ੰਸਾ ਪੱਤਰ ਦੇ ਸਨਮਾਨਿਤ ਕੀਤਾ। ਸਭਾ ਦੇ ਸੀਨੀਅਰ ਮੀਤ ਪ੍ਰਧਾਨ ਸੰਜੀਵ ਪਿੰਕਾ ਨੇ ਦੱਸਿਆ ਕਿ ਬਿੰਦਰਪਾਲ ਗਰਗ ਧਾਰਮਿਕ ਤੇ ਸਮਾਜਿਕ ਕੰਮਾਂ ’ਚ ਵਧ-ਚੜ੍ਹ ਕੇ ਹਿੱਸਾ ਲੈਂਦੇ ਹਨ ਤੇ ਸਮਾਜ ਦੀਆਂ ਲੜਕੇ, ਲੜਕੀਆਂ ਦੇ ਰਿਸ਼ਤੇ ਬਿਨਾਂ ਖਰਚਾ ਲਏ ਕਰਵਾਏ ਜਾਂਦੇ ਹਨ। ਬਿੰਦਰਪਾਲ ਗਰਗ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਨਮਾਨਿਤ ਕੀਤੇ ਜਾਣ ’ਤੇ ਵਧਾਈ ਦਿੰਦਿਆਂ ਅਗਰਵਾਲ ਸਭਾ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਅਸ਼ੋਕ ਗਰਗ ਅਤੇ ਮਾਨਸਾ ਦੇ ਪ੍ਰਧਾਨ ਪ੍ਰਸ਼ੋਤਮ ਬਾਂਸਲ ਨੇ ਦੱਸਿਆ ਕਿ ਬਿੰਦਰਪਾਲ ਗਰਗ ਸਮਾਜ ਦੇ ਹਰੇਕ ਲੋੜਵੰਦ ਵਿਅਕਤੀ ਦੀ ਹਰ ਸੰਭਵ ਸਹਾਇਤਾ ਕਰਨ ਲਈ ਯਤਨਸ਼ੀਲ ਰਹਿੰਦੇ ਹਨ ਅਤੇ ਧਾਰਮਿਕ ਸੰਸਥਾਵਾਂ ਦੇ ਸਹਿਯੋਗ ਨਾਲ ਧਰਮ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਕੰਮ ਕਰਦੇ ਹਨ। ਇਸ ਮੌਕੇ ਅਗਰਵਾਲ ਸਭਾ ਮਾਨਸਾ ਦੇ ਜ਼ਿਲ੍ਹਾ ਪ੍ਰਧਾਨ ਵਿਨੋਦ ਭੰਮਾਂ, ਦਰਸ਼ਨ ਪਾਲ ਗਰਗ, ਰਜੇਸ਼ ਪੰਧੇਰ, ਰਮੇਸ਼ ਜਿੰਦਲ, ਕੌਂਸਲਰ ਪ੍ਰੇਮ ਸਾਗਰ ਭੋਲਾ ਨੇ ਵਧਾਈ ਦਿੱਤੀ।