ਵਿਸਾਖੀ ਦੀਆਂ ਵਧਾਈਆਂ ਦੇ ਬੋਰਡ ਉਤਾਰਨ ’ਤੇ ਭਾਜਪਾ ’ਚ ਰੋਸ
ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਬੇਅਦਬੀ
Publish Date: Tue, 14 Apr 2026 07:15 PM (IST)
Updated Date: Wed, 15 Apr 2026 04:13 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਭਾਜਪਾ ਵੱਲੋਂ ਪਵਿੱਤਰ ਤਿਉਹਾਰ ਵਿਸਾਖੀ ਦੀਆਂ ਵਧਾਈਆਂ ਦੇਣ ਲਈ ਮਾਨਸਾ ਸ਼ਹਿਰ ਵਿੱਚ ਲਗਾਏ ਫ਼ਲੈਕਸ ਬੋਰਡਾਂ ਨੂੰ ਨਗਰ ਕੌਂਸਲ ਵੱਲੋਂ ਉਤਾਰਨ ’ਤੇ ਭਾਜਪਾ ਆਗੂਆਂ ’ਚ ਰੋਸ ਪਾਇਆ ਜਾ ਰਿਹਾ ਹੈ। ਭਾਰਤੀ ਜਨਤਾ ਪਾਰਟੀ ਮੰਡਲ 2 ਮਾਨਸਾ ਦੇ ਪ੍ਰਧਾਨ ਪ੍ਰੇਮ ਸਾਗਰ ਭੋਲਾ ਨੇ ਕਿਹਾ ਕਿ ਇਨ੍ਹਾਂ ਫਲੈਕਸ ਬੋਰਡਾਂ ਨੂੰ ਉਤਾਰ ਕੇ ਖੁਰਦ ਬੁਰਦ ਕਰਨ ਨਾਲ ਵਿਸਾਖੀ ਦੇ ਪਵਿੱਤਰ ਤਿਉਹਾਰ ਨਾਲ ਜੁੜੇ ਸ਼ਰਧਾਲੂਆਂ ਨੂੰ ਕਾਫ਼ੀ ਠੇਸ ਪਹੁੰਚੀ ਹੈ। ਇਸ ਸਬੰਧੀ ਭਾਜਪਾ ਦਾ ਇਕ ਵਫ਼ਦ ਜਿਨ੍ਹਾਂ ਵਿਚ ਜ਼ਿਲ੍ਹਾ ਪ੍ਰਧਾਨ ਗੋਮਾ ਸਿੰਘ ਦੀ ਅਗਵਾਈ ਵਿੱਚ ਪੁਲਿਸ ਪ੍ਰਸ਼ਾਸ਼ਨ ਨੂੰ ਵੀ ਮਿਲਿਆ। ਉਨ੍ਹਾਂ ਮੰਗ ਕੀਤੀ ਕਿ ਇਨ੍ਹਾਂ ਫ਼ਲੈਕਸ ਬੋਰਡਾਂ ਨੂੰ ਖੁਰਦ ਬੁਰਦ ਕਰਨ ਵਾਲਿਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ। ਪਾਰਟੀ ਵੱਲੋਂ ਇਸ ਘਟੀਆ ਤੇ ਘਿਨੌਣੀ ਕਾਰਵਾਈ ਖ਼ਿਲਾਫ਼ ਸਖ਼ਤ ਐਕਸ਼ਨ ਪ੍ਰੋਗਰਾਮ ਉਲੀਕਿਆ ਜਾਵੇਗਾ। ਇਸ ਮੌਕੇ ਉਕਤ ਤੋਂ ਇਲਾਵਾ ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗੁਰਮੇਲ ਸਿੰਘ ਠੇਕੇਦਾਰ, ਐਸਸੀ ਮੋਰਚੇ ਦੇ ਪ੍ਰਧਾਨ ਜਸਵੰਤ ਸਿੰਘ ਟੈਣੀ, ਮੰਡਲ 1 ਦੇ ਪ੍ਰਧਾਨ ਅਸੀਸ ਕੁਮਾਰ, ਯੂਥ ਵਿੰਗ ਦੇ ਪ੍ਰਧਾਨ ਮਨੀਸ਼ ਕੁਮਾਰ, ਸੁਖਵਿੰਦਰ ਸਿੰਘ ਅਤੇ ਮਹਿਲਾ ਵਿੰਗ ਦੇ ਜ਼ਿਲ੍ਹੇ ਦੇ ਮੀਤ ਪ੍ਰਧਾਨ ਵਰਖਾ ਰਾਣੀ ਵੀ ਮੌਜੂਦ ਸਨ।