ਰੌਇਲ ਕਾਲਜ ਦੀ ਸੋਨਾ ਰਾਣੀ ਨੇ ਜਿੱਤਿਆ ਗੋਲਡ ਮੈਡਲ
ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ 41ਵੀਂ
Publish Date: Fri, 10 Apr 2026 06:47 PM (IST)
Updated Date: Sat, 11 Apr 2026 04:11 AM (IST)
ਗੁਰਵਿੰਦਰ ਸਿੰਘ ਚਹਿਲ, ਪੰਜਾਬੀ ਜਾਗਰਣ, ਹੀਰੋਂ ਖ਼ੁਰਦ : ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ 41ਵੀਂ ਕਨਵੋਕੇਸ਼ਨ ਸਮਾਰੋਹ ਦੌਰਾਨ ਦਿ ਰੌਇਲ ਗਰੁੱਪ ਆਫ ਕਾਲਜਿਜ਼ ਬੋੜਾਵਾਲ ਦੀ ਵਿਦਿਆਰਥਣ ਸੋਨਾ ਰਾਣੀ (ਲਾਇਬ੍ਰੇਰੀ ਐਂਡ ਇਨਫੋਰਮੇਸ਼ਨ ਸਾਇੰਸ ਵਿਭਾਗ) ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਐਮ. ਲਿਬ ਵਿੱਚ ਸੋਨੇ ਦਾ ਤਗਮਾ ਹਾਸਲ ਕਰਕੇ ਕਾਲਜ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ। ਇਸੇ ਵਿਦਿਆਰਥਣ ਨੇ ਇਸੇ ਕਾਲਜ ਵਿੱਚ ਬੀ. ਲਿਬ ਵਿੱਚ ਵੀ ਸੋਨੇ ਦਾ ਤਗਮਾ ਪ੍ਰਾਪਤ ਕੀਤਾ ਸੀ, ਜੋ ਉਸ ਦੀ ਲਗਾਤਾਰ ਮਿਹਨਤ ਅਤੇ ਕਾਬਲੀਅਤ ਦਾ ਸਪੱਸ਼ਟ ਸਬੂਤ ਹੈ। ਇਸ ਮੌਕੇ ਵਿਦਿਆਰਥਣ ਨੂੰ ਯੂਨੀਵਰਸਿਟੀ ਦੇ ਅਧਿਕਾਰੀਆਂ ਵੱਲੋਂ ਗੋਲਡ ਮੈਡਲ ਅਤੇ ਡਿਗਰੀ ਪ੍ਰਦਾਨ ਕੀਤੀ ਗਈ। ਇਹ ਉਪਲੱਬਧੀ ਉਸ ਦੀ ਮਿਹਨਤ, ਲਗਨ ਅਤੇ ਅਧਿਆਪਕਾਂ ਦੀ ਰਹਿਨੁਮਾਈ ਦਾ ਨਤੀਜਾ ਹੈ। ਕਾਲਜ ਪ੍ਰਬੰਧਕਾਂ ਅਤੇ ਅਧਿਆਪਕਾਂ ਵੱਲੋਂ ਵਿਦਿਆਰਥਣ ਨੂੰ ਦਿਲੋਂ ਵਧਾਈ ਦਿੰਦਿਆਂ ਕਿਹਾ ਗਿਆ ਕਿ ਇਹ ਮਾਣ ਵਾਲੀ ਗੱਲ ਹੈ ਕਿ ਦਿ ਰੌਇਲ ਗਰੁੱਪ ਆਫ ਕਾਲਜਿਜ਼ ਬੋੜਾਵਾਲ ਦੇ ਵਿਦਿਆਰਥੀ ਉੱਚ ਸਿੱਖਿਆ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸਫਲਤਾ ਹੋਰ ਵਿਦਿਆਰਥੀਆਂ ਲਈ ਪ੍ਰੇਰਣਾ ਦਾ ਸਰੋਤ ਬਣੇਗੀ।ਵਿਦਿਆਰਥਣ ਦੀ ਇਸ ਵੱਡੀ ਉਪਲਬਧੀ ਨਾਲ ਕਾਲਜ ਅਤੇ ਪੂਰੇ ਇਲਾਕੇ ਵਿੱਚ ਖੁਸ਼ੀ ਦੀ ਲਹਿਰ ਹੈ।