- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗਾਇਕ ਆਰਨੇਤ ਨੇ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਹਰ ਵਿਅਕਤੀ ਨੂੰ ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨਾਲ ਖੜ੍ਹਨਾ ਚਾਹੀਦਾ ਹੈ ਅਤੇ ਪਰਿਵਾਰ ਦਾ ਦੁੱਖ ਵੰਡਾਉਣਾ ਚਾਹੀਦਾ ਹੈ। ਉਨ੍ਹਾਂ ਹਾਕਮ ਧਿਰ ਨੂੰ ਅਪੀਲ ਕੀਤੀ ਕਿ ਪਰਿਵਾਰ ਦੀਆਂ ਮੰਗਾਂ ਸੁਣੀਆਂ ਜਾਣ ਅਤੇ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਲਈ ਲੋੜੀਂਦੇ ਕਦਮ ਚੁੱਕੇ ਜਾਣ।

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ: “ਪਿਓ ਦੇ ਮੋਢਿਆਂ ’ਤੇ ਪੁੱਤ ਦੀ ਅਰਥੀ ਦਾ ਸਭ ਤੋਂ ਵੱਡਾ ਭਾਰ ਹੁੰਦਾ ਹੈ।” ਇਹ ਭਾਵੁਕ ਸ਼ਬਦ ਪੰਜਾਬੀ ਗਾਇਕ ਆਰਨੇਤ ਨੇ ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਹੇ। ਉਨ੍ਹਾਂ ਕਿਹਾ ਕਿ ਝੋਟੇ ਦੇ ਕਤਲ ਤੋਂ ਬਾਅਦ ਉਸ ਦੀ ਅਰਥੀ ਦਾ ਭਾਰ ਪਿਤਾ ਦੇ ਮੋਢਿਆਂ ’ਤੇ ਦੇਖਣਾ ਬੇਹੱਦ ਦਰਦਨਾਕ ਹੈ।
ਗਾਇਕ ਆਰਨੇਤ ਨੇ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਹਰ ਵਿਅਕਤੀ ਨੂੰ ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨਾਲ ਖੜ੍ਹਨਾ ਚਾਹੀਦਾ ਹੈ ਅਤੇ ਪਰਿਵਾਰ ਦਾ ਦੁੱਖ ਵੰਡਾਉਣਾ ਚਾਹੀਦਾ ਹੈ। ਉਨ੍ਹਾਂ ਹਾਕਮ ਧਿਰ ਨੂੰ ਅਪੀਲ ਕੀਤੀ ਕਿ ਪਰਿਵਾਰ ਦੀਆਂ ਮੰਗਾਂ ਸੁਣੀਆਂ ਜਾਣ ਅਤੇ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਲਈ ਲੋੜੀਂਦੇ ਕਦਮ ਚੁੱਕੇ ਜਾਣ।
ਉਨ੍ਹਾਂ ਕਿਹਾ ਕਿ ਉਹ ਅੱਜ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਹਨ ਅਤੇ ਸਿਰਫ਼ ਅੱਜ ਹੀ ਨਹੀਂ, ਸਗੋਂ ਹਰ ਸਮੇਂ ਪਰਿਵਾਰ ਦੇ ਨਾਲ ਖੜ੍ਹੇ ਰਹਿਣਗੇ।