ਮੁਫ਼ਤ ਜਾਂਚ ਲਈ ਲਾਇਆ ਵਿਸ਼ੇਸ ਕੈਂਪ : ਸਿਵਲ ਸਰਜਨ
ਸਿਹਤ ਵਿਭਾਗ ਪੰਜਾਬ ਦੇ ਹੁਕਮਾਂ ਦੀ ਪਾਲਣਾ
Publish Date: Fri, 23 Jan 2026 06:21 PM (IST)
Updated Date: Sat, 24 Jan 2026 04:10 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਜ਼ਿਲ੍ਹਾ ਸਿਵਲ ਹਸਪਤਾਲ ਮਾਨਸਾ ਵਿਖੇ ਡਾ.ਜੋਤੀ ਸ਼ਾਰਦਾ ਔਰਤ ਰੋਗਾਂ ਦੇ ਮਾਹਰ ਡਾਕਟਰ ਦੁਆਰਾ ਜਾਚ ਕੈਂਪ ਲਗਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਾ.ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਸੁਰੱਖਿਆ ਮਾਤ੍ਰਿਤਵ ਅਭਿਆਨ ਤਹਿਤ ਹਰੇਕ ਮਹੀਨੇ ਦੀ 9 ਤਾਰੀਖ ਅਤੇ 23 ਤਰੀਖ ਨੂੰ ਮਨਾਇਆ ਜਾਂਦਾ ਹੈ। ਇਸ ਮੌਕੇ ਦੂਜੀ ਅਤੇ ਤੀਜੀ ਤਿਮਾਹੀ ਵਾਲੀਆਂ ਗਰਭਵਤੀ ਔਰਤਾਂ ਦਾ ਡਾਕਟਰੀ ਚੈੱਕਅੱਪ ਕਰਨ ਦੇ ਨਾਲ ਉਨ੍ਹਾਂ ਦੇ ਲੋੜੀਂਦੇ ਲੈਬਾਰਟਰੀ ਟੈਸਟ ਕਰਨ ਸਬੰਧੀ ਜ਼ਿਲ੍ਹਾ ਹਸਪਤਾਲ, ਸਬ ਡਵੀਜ਼ਨ ਹਸਪਤਾਲਾਂ, ਪ੍ਰਾਇਮਰੀ ਸਿਹਤ ਕੇਂਦਰਾ ਅਤੇ ਕਮਿਉਨਿਟੀ ਸਿਹਤ ਕੇਂਦਰਾਂ ਵਿਚ ਗਰਭਵਤੀ ਔਰਤਾਂ ਦੇ ਚੈਕਅੱਪ ਕੈਂਪ ਲਗਾਏ ਗਏ। ਇਸ ਮੌਕੇਂ ਡਾ. ਜੋਤੀ ਸ਼ਾਰਦਾ ਨੇ ਦੱਸਿਆਂ ਕਿ ਇੰਨ੍ਹਾਂ ਕੈਂਪਾਂ ਵਿੱਚ ਗਰਭਵਤੀ ਔਰਤਾਂ ਦੇ ਚੈਕਅਪ ਦੇ ਨਾਲ ਨਾਲ ਬਲੱਡ ਪ੍ਰੈਸ਼ਰ, ਖੂਨ ਦੀ ਜਾਂਚ, ਐਚਆਈਵੀ ਟੈਸਟ, ਸ਼ੂਗਰ ਰੋਗ ਤੇ ਹੋਰ ਲੱਛਣਾਂ ਦੀ ਜਾਂਚ ਕੀਤੀ ਜਾਂਦੀ ਹੈ ਅਤੇ ਉਨ੍ਹਾਂ ਨੂੰ ਸ਼ਰੀਰ ਵਿੱਚ ਖੂਨ ਦੀ ਕਮੀ ਪੂਰੀ ਕਰਨ ਦੇ ਲਈ ਹਰੀਆਂ ਪੱਤੇਦਾਰ ਸਬਜ਼ੀਆਂ, ਫ਼ਲ ਫ਼ਰੂਟ ਖਾਣ, ਆਇਓਡੀਨ ਯੁੱਕਤ ਨਮਕ ਦੀ ਵਰਤੋਂ ਕਰਨ, ਦੁੱਧ, ਦਹੀਂ, ਪਨੀਰ, ਅੰਡੇ ਦੀ ਵਰਤੋਂ ਕਰਨ ਲਈ ਦੱਸਿਆ ਜਾਂਦਾ ਹੈ ਤਾਂ ਜੋ ਜਣੇਪੇ ਸਮੇਂ ਜੱਚਾ ਬੱਚਾ ਦੋਨੋ ਤੰਦਰੁਸਤ ਰਹਿ ਸਕਣ। ਉਨ੍ਹਾਂ ਕਿਹਾ ਕਿ ਅਜਿਹੇ ਕੈਂਪਾ ਦਾ ਮਕਸਦ ਗਰਭਵਤੀ ਔਰਤ ਦੀ ਡਾਕਟਰੀ ਜਾਂਚ ਕਰਕੇ ਖ਼ਤਰੇ ਵਾਲੇ ਜਣੇਪਿਆਂ ਜਿਵੇਂ ਬੱਲਡ ਪ੍ਰੈਸ਼ਰ ਦਾ ਵੱਧਣਾ, ਖੂਨ ਦਾ ਘੱਟਣਾ, ਸ਼ੂਗਰ ਰੋਗ ਆਦਿ ਦੀ ਭਾਲ ਕਰਕੇ ਉਨ੍ਹਾਂ ਦਾ ਸਮੇਂ ਸਿਰ ਇਲਾਜ ਕਰਨਾ ਹੈ ਤਾਂ ਜੋ ਗਰਭ ਅਵਸਥਾ ਦੌਰਾਂਨ ਹੋਣ ਵਾਲੀਆਂ ਮਾਵਾਂ ਦੀਆਂ ਮੌਤਾਂ ਨੂੰ ਘਟਾਇਆ ਜਾ ਸਕੇ ਅਤੇ ਜੱਚਾ ਬੱਚਾ ਦੋਨੋਂ ਤੰਦਰੁਸਤ ਹੋਣ। ਕੈਂਪ ਵਿੱਚ ਔਰਤ ਰੋਗਾਂ ਦੇ ਮਾਹਰ ਡਾਕਟਰਾਂ ਵੱਲੋਂ ਗਰਭਵਤੀ ਮਾਵਾਂ ਸਲਾਹ ਲੈ ਸਕਦੀਆਂ ਹਨ।