ਗੁਰੂ ਨਾਨਕ ਕਾਲਜ ’ਚ ਲੀਗਲ ਲਿਟਰੇਸੀ ਤੇ ਕਰਵਾਇਆ ਭਾਸ਼ਣ
ਗੁਰੂ ਨਾਨਕ ਕਾਲਜ ਬੁਢਲਾਡਾ ਦੇ ਅੰਗਰੇਜ਼ੀ ਵਿਭਾਗ
Publish Date: Sat, 21 Feb 2026 07:00 PM (IST)
Updated Date: Sun, 22 Feb 2026 04:10 AM (IST)

ਚਤਰ ਸਿੰਘ, ਪੰਜਾਬੀ ਜਾਗਰਣ, ਬੁਢਲਾਡਾ : ਗੁਰੂ ਨਾਨਕ ਕਾਲਜ ਬੁਢਲਾਡਾ ਦੇ ਅੰਗਰੇਜ਼ੀ ਵਿਭਾਗ ਵੱਲੋਂ ਉੱਚ ਸਿੱਖਿਆ ਦੇ ਮਿਆਰ ਅਤੇ ਆਧੁਨਿਕ ਸਮਾਜ ਵਿੱਚ ਕਾਨੂੰਨੀ ਜਾਗਰੂਕਤਾ ਦੇ ਮਹੱਤਵ ਨੂੰ ਧਿਆਨ ਵਿੱਚ ਰੱਖਦਿਆਂ “ਲੀਗਲ ਲਿਟਰੇਸੀ: ਨਿਆਂ ਵੱਲ ਇਕ ਕਦਮ” ਵਿਸ਼ੇ ’ਤੇ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਪ੍ਰੋਗਰਾਮ ਦਾ ਉਦੇਸ਼ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਅਤੇ ਫਰਜ਼ਾਂ ਬਾਰੇ ਜਾਣੂ ਕਰਵਾਉਣਾ ਸੀ, ਜਿਸ ਵਿੱਚ ਸਿਵਲ ਜੱਜ ਮਿਸ ਰਾਜਵਿੰਦਰ ਕੌਰ (ਐਸ.ਡੀ.)/ਸੀ.ਜੇ.ਐਮ-ਕਮ-ਸੈਕਟਰੀ, ਜ਼ਿਲ੍ਹਾ ਲੀਗਲ ਸਰਵਿਸਿਜ਼ ਅਥਾਰਟੀ, ਮਾਨਸਾ ਵੱਲੋਂ ਮੁੱਖ ਬੁਲਾਰੇ ਦੇ ਰੂਪ ਵਿੱਚ ਸ਼ਿਰਕਤ ਕੀਤੀ ਗਈ। ਪ੍ਰਿੰਸੀਪਲ ਡਾ. ਨਰਿੰਦਰ ਸਿੰਘ ਨੇ ਵਿਸ਼ੇਸ਼ ਵਕਤਾ ਨੂੰ ਜੀ ਆਇਆਂ ਆਖਿਆ ਅਤੇ ਕਨੂੰਨੀ ਸਹਾਇਤਾ ਸਬੰਧੀ ਆਪਣੇ ਵਿਚਾਰ ਰੱਖੇ। ਵਿਸ਼ੇਸ਼ ਬੁਲਾਰਾ ਸਿਵਲ ਜੱਜ ਮਿਸ ਰਾਜਵਿੰਦਰ ਕੌਰ (ਐਸ.ਡੀ.)/ਸੀ.ਜੇ.ਐਮ.-ਕਮ-ਸੈਕਟਰੀ ਨੇ ਵਿਦਿਆਰਥੀਆਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ, ਮਹਿਲਾ ਅਧਿਕਾਰ, ਬੱਚਿਆਂ ਦੇ ਅਧਿਕਾਰ ਅਤੇ ਸਾਈਬਰ ਕ੍ਰਾਈਮ ਨਾਲ ਸੰਬੰਧਿਤ ਮਹੱਤਵਪੂਰਨ ਜਾਣਕਾਰੀ ਦਿੱਤੀ। ਉਨ੍ਹਾਂ ਨੇ ਜ਼ੋਰ ਦਿੱਤਾ ਕਿ ਹਰ ਨਾਗਰਿਕ ਲਈ ਕਾਨੂੰਨੀ ਜਾਣਕਾਰੀ ਹੋਣਾ ਬਹੁਤ ਜ਼ਰੂਰੀ ਹੈ ਤਾਂ ਜੋ ਉਹ ਆਪਣੇ ਅਧਿਕਾਰਾਂ ਦੀ ਰੱਖਿਆ ਕਰ ਸਕੇ। ਉਨ੍ਹਾਂ ਨੇ ਵਿਦਿਆਰਥੀਆਂ ਨੇ ਪ੍ਰਸ਼ਨ ਪੁੱਛ ਕੇ ਆਪਣੇ ਸੰਦੇਹ ਦੂਰ ਕੀਤੇ। ਇਹ ਪ੍ਰੋਗਰਾਮ ਵਿਦਿਆਰਥੀਆਂ ਲਈ ਬਹੁਤ ਹੀ ਜਾਣਕਾਰੀ ਭਰਪੂਰ ਅਤੇ ਪ੍ਰੇਰਣਾਦਾਇਕ ਸਾਬਤ ਹੋਇਆ। ਅਖੀਰ ਵਿੱਚ ਧੰਨਵਾਦੀ ਸ਼ਬਦ ਵਾਈਸ ਪ੍ਰਿੰਸੀਪਲ ਡਾ. ਰੇਖਾ ਕਾਲੜਾ ਨੇ ਕਹੇ। ਇਸ ਮੌਕੇ ਡਾ. ਰੁਪਿੰਦਰਜੀਤ ਕੌਰ, ਡਾ ਗੁਰਜਸਜੀਤ ਕੌਰ, ਪ੍ਰੋ ਕੰਵਲਜੀਤ ਕੌਰ, ਪ੍ਰੋ ਸੋਨੀਆ ਅਤੇ ਸਮੂਹ ਅੰਗਰੇਜ਼ੀ ਵਿਭਾਗ ਹਾਜ਼ਰ ਸੀ।