- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇੱਥੇ ਜ਼ਿਕਰਯੋਗ ਹੈ ਕਿ ਪਰਵਿੰਦਰ ਸਿੰਘ ਝੋਟਾ ਦਾ ਕਤਲ 13 ਅਕਤੂਬਰ ਨੂੰ ਗੋਲੀਆਂ ਮਾਰ ਕੇ ਅਸ਼ਵਨੀ ਕੁਮਾਰ ਵੱਲੋਂ ਕਰ ਦਿੱਤਾ ਗਿਆ ਸੀ, ਉਸ ਦੇ ਬਾਅਦ ਲਗਾਤਾਰ ਪਰਵਿੰਦਰ ਸਿੰਘ ਝੋਟੇ ਦਾ ਪੋਸਟਮਾਰਟਮ ਅਤੇ ਸਸਕਾਰ ਉਦੋਂ ਤੱਕ ਪਰਿਵਾਰ ਅਤੇ ਇਨਸਾਫ਼ ਕਮੇਟੀ ਵੱਲੋਂ ਇਨਕਾਰ ਕੀਤਾ ਜਾ ਰਿਹਾ ਹੈ, ਜਦੋਂ ਤੱਕ ਮੰਗਾਂ ਪੂਰੀਆਂ ਨਹੀਂ ਹੋ ਜਾਂਦੀਆਂ।

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ: ਪਰਵਿੰਦਰ ਸਿੰਘ ਝੋਟਾ ਦਾ 14 ਦਿਨਾਂ ਤੱਕ ਵੀ ਪਰਿਵਾਰ ਅਤੇ ਇਨਸਾਫ਼ ਕਮੇਟੀ ਦੀ ਪੋਸਟਮਾਰਟਮ ਅਤੇ ਸਸਕਾਰ ਨੂੰ ਲੈ ਕੇ ਪ੍ਰਸ਼ਾਸਨ ਨਾਲ ਸਹਿਮਤੀ ਨਹੀਂ ਬਣੀ ਹੈ। ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਜਿੱਥੇ ਪਰਵਿੰਦਰ ਸਿੰਘ ਝੋਟਾ ਦੀ ਮ੍ਰਿਤਕ ਦੇਹ ਪਈ ਹੈ, ਉਥੇ ਹੀ ਉਸ ਦੀ ਰਾਖੀ ਲਈ ਨੌਜਵਾਨ ਮੋਰਚਰੀ ਦੇ ਬਾਹਰ ਸੰਘਰਸ਼ ’ਤੇ ਡੱਟੇ ਹੋਏ ਹਨ। ਉਧਰ ਦੂਜੇ ਪਾਸੇ ਬਰਨਾਲਾ ਸਿਰਸਾ ਨੈਸ਼ਨਲ ਹਾਈਵੇ ’ਤੇ ਮਾਨਸਾ ਤਿੰਨਕੋਣੀ ਅਤੇ ਡੀਸੀ ਰਿਹਾਇਸ਼ ਨਜ਼ਦੀਕ ਲਗਾਤਾਰ ਧਰਨਾ ਜਾਰੀ ਹੈ ਅਤੇ ਦੂਰ ਦੁਰਾਡੇ ਦੇ ਲੋਕਾਂ ਦਾ ਆਉਣਾ ਉਸੇ ਤਰ੍ਹਾਂ ਬਰਕਰਾਰ ਹੈ। ਭਾਵੇਂ ਕਿ ਪਰਿਵਾਰ ਅਤੇ ਇਨਸਾਫ਼ ਕਮੇਟੀ ਦੀਆਂ ਤਿੰਨ ਦੇ ਕਰੀਬ ਪ੍ਰਸ਼ਾਸਨ ਨਾਲ ਮੀਟਿੰਗਾਂ ਹੋ ਚੁੱਕੀਆਂ ਹਨ, ਪਰ ਸਾਰੀਆਂ ਮੀਟਿੰਗਾਂ ਬੇਸਿੱਟਾ ਰਹੀਆਂ ਹਨ।
ਇੱਥੇ ਜ਼ਿਕਰਯੋਗ ਹੈ ਕਿ ਪਰਵਿੰਦਰ ਸਿੰਘ ਝੋਟਾ ਦਾ ਕਤਲ 13 ਅਕਤੂਬਰ ਨੂੰ ਗੋਲੀਆਂ ਮਾਰ ਕੇ ਅਸ਼ਵਨੀ ਕੁਮਾਰ ਵੱਲੋਂ ਕਰ ਦਿੱਤਾ ਗਿਆ ਸੀ, ਉਸ ਦੇ ਬਾਅਦ ਲਗਾਤਾਰ ਪਰਵਿੰਦਰ ਸਿੰਘ ਝੋਟੇ ਦਾ ਪੋਸਟਮਾਰਟਮ ਅਤੇ ਸਸਕਾਰ ਉਦੋਂ ਤੱਕ ਪਰਿਵਾਰ ਅਤੇ ਇਨਸਾਫ਼ ਕਮੇਟੀ ਵੱਲੋਂ ਇਨਕਾਰ ਕੀਤਾ ਜਾ ਰਿਹਾ ਹੈ, ਜਦੋਂ ਤੱਕ ਮੰਗਾਂ ਪੂਰੀਆਂ ਨਹੀਂ ਹੋ ਜਾਂਦੀਆਂ। ਭਾਵੇਂਕਿ ਪ੍ਰਸ਼ਾਸਨ ਵੱਲੋਂ ਪਰਿਵਾਰ ਅਤੇ ਇਨਸਾਫ਼ ਕਮੇਟੀ ਨਾਲ ਤੀਜੀ ਕੀਤੀ ਮੀਟਿੰਗ ’ਚ 12 ਦੇ ਕਰੀਬ ਮੰਗਾਂ ਮੰਨਣ ਦਾ ਦਾਅਵਾ ਕੀਤਾ ਸੀ, ਪਰ ਇਨਸਾਫ਼ ਕਮੇਟੀ ਨੇ ਇੰਨ੍ਹਾਂ ਮੰਗਾਂ ‘ਤੇ ਸੰਤੁਸ਼ਟ ਨਾ ਹੁੰਦਿਆਂ ਮੁੱਖ ਮੰਤਰੀ ਪੰਜਾਬ ਅਤੇ ਡੀਜੀਪੀ ਦੇ ਅਸਤੀਫ਼ੇ ਦੀ ਮੰਗ ਕੀਤੀ ਸੀ। ਭਾਵੇਂਕਿ ਅਜੇ ਤੱਕ ਮੁੱਖ ਮੰਗ ਸੀਬੀਆਈ ਪੂਰੀ ਹੋਈ ਹੈ ਅਤੇ ਸੀਬੀਆਈ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪਰ ਜਦ ਤੱਕ ਮੁੱਖ ਮੰਤਰੀ ਮੁੱਖ ਮੰਤਰੀ ਪੰਜਾਬ ਅਤੇ ਡੀਜੀਪੀ ਦੇ ਅਸਤੀਫ਼ੇ ਦੀ ਮੰਗ ਪੂਰੀ ਨਹੀਂ ਹੋ ਜਾਂਦੀ, ਉਦੋਂ ਤੱਕ ਪਰਿਵਾਰ ਅਤੇ ਇਨਸਾਫ਼ ਕਮੇਟੀ ਵੱਲੋਂ ਧਰਨਾ ਇਸੇ ਤਰ੍ਹਾਂ ਜਾਰੀ ਰੱਖਣ ਦਾ ਐਲਾਨ ਕੀਤਾ ਹੋਇਆ ਹੈ।