- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ
ਮਾਨਸਾ
ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵਿਦਿਆ ਮੰਦਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਪਠਾਨਕੋਟ ਵਿਖੇ 15 ਤੋਂ 18 ਸਤੰਬਰ ਤੱਕ ਕਰਵਾਈਆਂ ਜਾ ਰਹੀਆਂ 70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ (ਸੈਸ਼ਨ 2026-27) ਦੇ ਅੰਡਰ-14 ਜੂਡੋ ਮੁਕਾਬਲਿਆਂ ਵਿਚ ਜ਼ਿਲ੍ਹਾ ਮਾਨਸਾ ਦੀ ਨੁਮਾਇੰਦਗੀ ਕਰਦਿਆਂ ਪੀ.ਐੱਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੰਗਲ ਕਲਾਂ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਕਾਂਸੀ ਦੇ ਤਮਗੇ ਜਿੱਤ ਕੇ ਸਕੂਲ, ਜ਼ਿਲ੍ਹੇ ਤੇ ਮਾਪਿਆਂ ਦਾ ਨਾਮ ਰੋਸ਼ਨ ਕੀਤਾ ਹੈ। ਇਹਨਾਂ ਰਾਜ ਪੱਧਰੀ ਮੁਕਾਬਲਿਆਂ ਦੌਰਾਨ ਸਕੂਲ ਦੇ ਹੋਣਹਾਰ ਖਿਡਾਰੀਆਂ ਨੇ ਬਿਹਤਰੀਨ ਖੇਡ ਤਕਨੀਕ ਦਾ ਪ੍ਰਦਰਸ਼ਨ ਕੀਤਾ। ਇਸ ਦੌਰਾਨ ਅੰਡਰ - 14 ਲੜਕੇ (50 ਕਿਲੋਗ੍ਰਾਮ ਭਾਰ ਵਰਗ) ਦੇ ਹਰਮਨਦੀਪ ਸਿੰਘ ਨੇ ਸਖ਼ਤ ਮੁਕਾਬਲਿਆਂ ’ਚ ਕਾਂਸੀ ਦਾ ਤਗਮਾ ਹਾਸਲ ਕੀਤਾ। ਅੰਡਰ-14 ਲੜਕੀਆਂ ( 44 ਕਿਲੋਗ੍ਰਾਮ ਭਾਰ ਵਰਗ) ਦੀ ਸੁਖਮਨਪ੍ਰੀਤ ਕੌਰ ਨੇ ਸ਼ਾਨਦਾਰ ਦਾਅ-ਪੇਚਾਂ ਨਾਲ ਕਾਂਸੀ ਦਾ ਤਮਗਾ ਆਪਣੇ ਨਾਮ ਕੀਤਾ। ਇਸ ਪ੍ਰਾਪਤੀ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਕੂਲ ਦੇ ਪ੍ਰਿੰਸੀਪਲ ਸੁਨੀਲ ਕੁਮਾਰ ਕੱਕੜ ਨੇ ਜੇਤੂ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਤੇ ਸਮੂਹ ਸਟਾਫ਼ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਸਫ਼ਲਤਾ ਖਿਡਾਰੀਆਂ ਦੀ ਸਖ਼ਤ ਮਿਹਨਤ ਤੇ ਸਕੂਲ ਦੇ ਖੇਡ ਸਟਾਫ਼ ਦੀ ਸੁਚੱਜੀ ਅਗਵਾਈ ਦਾ ਸਿੱਟਾ ਹੈ। ਉਨ੍ਹਾਂ ਵਿਸ਼ੇਸ਼ ਤੌਰ 'ਤੇ ਟੀਮ ਇੰਚਾਰਜ ਡੀਪੀਈ ਮਨਪ੍ਰੀਤ ਕੌਰ ਤੇ ਜੂਡੋ ਕੋਚ ਸ਼ਾਲੂ ਦੀ ਮਿਹਨਤ ਤੇ ਯੋਗ ਅਗਵਾਈ ਦੀ ਸ਼ਲਾਘਾ ਕੀਤੀ।