- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੀ ਅਹਿਮ ਮੀਟਿੰਗ ਸੂਬਾ ਪ੍ਰਧਾਨ ਧੰਨਾ ਮੱਲ ਗੋਇਲ ਦੀ ਪ੍ਰਧਾਨਗੀ ਹੇਠ ਕਾਮਰੇਡ ਨਛੱਤਰ ਸਿੰਘ ਧਾਲੀਵਾਲ ਯਾਦਗਾਰੀ ਹਾਲ ਮੋਗਾ ਵਿਖੇ ਹੋਈ। ਇਸ ਵਿੱਚ ਪੰਜਾਬ ਭਰ ਤੋਂ ਸੂਬਾ ਸ੍ਰਪਰਸਤ ਸੁਰਜੀਤ ਸਿੰਘ, ਸਕੱਤਰ ਗੁਰਮੇਲ ਸਿੰਘ ਮਾਛੀਕੇ, ਕੈਸ਼ੀਅਰ ਰਾਕੇਸ਼ ਕੁਮਾਰ ਮਹਿਤਾ, ਚੇਅਰਮੈਨ ਐੱਚਐੱਸ ਰਾਣੂ, ਸੀਨੀਅਰ ਵਾਈਸ ਪ੍ਰਧਾਨ ਸੀ ਆਰ ਸ਼ੰਕਰ ਅਤੇ ਅਵਤਾਰ ਸਿੰਘ , ਪ੍ਰੈਸ ਸਕੱਤਰ ਚਮਕੌਰ ਸਿੰਘ ਲੁਧਿਆਣਾ ਅਤੇ ਵਾਇਸ ਪ੍ਰਧਾਨ ਦਿਲਦਾਰ ਸਿੰਘ ਚਾਹਲ ਨਵਾਂ ਸ਼ਹਿਰ ਆਦਿ ਆਗੂਆਂ ਸਮੇਤ ਸੂਬਾ ਅਤੇ ਜ਼ਿਲ੍ਹਾ ਆਗੂਆਂ ਨੇ ਹਿੱਸਾ ਲਿਆ।
ਪਿਛਲੇ ਦਿਨੀਂ ਸਾਮਰਾਜੀਆਂ ਵੱਲੋਂ ਇਰਾਨ ਉਪਰ ਥੋਪੀ ਨਿਹੱਕੀ ਜੰਗ ਦੀ ਭੇਟਾ ਚੜੇ ਬੇਕਸੂਰ ਲੋਕਾਂ ਅਤੇ ਜਥੇਬੰਦਕ ਪਰਿਵਾਰਾਂ ਵਿੱਚ ਹੋਈਆਂ ਅਣਹੋਣੀਆਂ ਘਟਨਾਵਾਂ ਵਿੱਚ ਵਿਛੜੇ ਪਰਿਵਾਰਕ ਮੈਂਬਰਾਂ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਅਰਪਿਤ ਕੀਤੀ ਗਈ ਅਤੇ ਸਾਮਰਾਜੀ ਤਾਕਤਾਂ ਵੱਲੋਂ ਕੁਦਰਤੀ ਸਾਧਨਾਂ ’ਤੇ ਕਾਬਜ਼ ਹੋਣ ਲਈ ਥੋਪੀ ਨਿਹੱਕੀ ਜੰਗ ਦੀ ਸਖਤ ਸਬਦਾਂ ਵਿੱਚ ਨਿਖੇਧੀ ਕੀਤੀ ਗਈ। ਉਨ੍ਹਾਂ ਮੰਗ ਕੀਤੀ ਕਿ ਜੰਗ ਤੁਰੰਤ ਬੰਦ ਕੀਤੀ ਜਾਵੇ। ਮੀਟਿੰਗ ’ਚ ਪੁੱਜੇ ਸਾਥੀਆਂ ਦਾ ਸਵਾਗਤ ਕਰਦਿਆਂ ਸੂਬਾ ਪ੍ਰਧਾਨ ਧੰਨਾ ਮੱਲ ਗੋਇਲ ਵੱਲੋਂ ਸੂਬਾ ਪੱਧਰੀ ਸਰਗਰਮੀਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਸ਼ਾਮਿਲ ਆਗੂਆਂ ਵੱਲੋਂ ਆਪਣੇ ਆਪਣੇ ਜ਼ਿਲ੍ਹਿਆਂ ਦੀ ਸਰਗਰਮੀ ਰਿਪੋਰਟ ਪੇਸ਼ ਕੀਤੀ ਗਈ। ਮੌਜੂਦਾ ਹਾਲਾਤ ’ਤੇ ਵਿਚਾਰ ਕਰਦਿਆਂ ਜਥੇਬੰਦਕ ਤਾਣੇ ਬਾਣੇ ਦੀ ਮਜ਼ਬੂਤੀ ਅਤੇ ਲਾਮਬੰਦੀ ਸਬੰਧੀ ਵਿਉਂਤਬੰਦੀ ਵੀ ਕੀਤੀ ਗਈ। ਸੂਬਾ ਪ੍ਰਧਾਨ ਗੋਇਲ ਵੱਲੋਂ ਪੰਜਾਬ ਸਰਕਾਰ ਬਾਰੇ ਤਿੱਖੇ ਪ੍ਤੀਕਰਮ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਪੈਨਲ ਮੀਟਿੰਗ ਅਤੇ ਚੋਣਾਂ ਸਮੇਂ ਕੀਤੇ ਵਾਅਦੇ ਤੋਂ ਮੁਕਰ ਰਹੀ ਹੈ ਜਿਸ ਕਾਰਨ ਸੂਬੇ ਭਰ ਦੇ ਪ੍ਰੈਕਟੀਸ਼ਨਰਾਂ ਵਿੱਚ ਭਾਰੀ ਰੋਹ ਪਾਇਆ ਜਾ ਰਿਹਾ ਹੈ ਅਤੇ ਸਿਖਲਾਈ ਅਤੇ ਮਾਨਤਾ ਦੀ ਮੰਗ ਨੂੰ ਮਨਵਾਉਣ ਲਈ ਅਤੇ ਲੋਕ ਮੁੱਦਿਆਂ ਤੋਂ ਘੇਸਲ ਵੱਟ ਬੈਠੀ ਪੰਜਾਬ ਸਰਕਾਰ ਨੂੰ ਜਗਾਉਣ ਲਈ ''ਜਾਗੋ ਸਰਕਾਰ ਜਾਗੋ'' ਦੇ ਸਲੋਗਨ ਹੇਠ ਰੋਸ਼ ਪ੍ਰਦਰਸ਼ਨ ਅਤੇ ਮੁੱਖ ਮੰਤਰੀ ਦੀ ਸੰਗਰੂਰ ਵਿਖੇ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਿਛਲੇ ਦਿਨ੍ਹੀਂ ਆਲ ਇੰਡੀਆ ਹੈਲਥ ਪ੍ਰੋਵਾਈਡਰ ਐਸੋਸੀਏਸ਼ਨ ਦੇ ਨਾਮ ਤੇ ਜੁਆਇੰਟ ਐਕਸ਼ਨ ਕਮੇਟੀ ਵੱਲੋਂ ਕੇਦਰੀ ਸਿਹਤ ਮੰਤਰੀ ਜੇਪੀ ਨੱਡਾ ਨਾਲ ਅਨੁਭਵੀ ਮੈਡੀਕਲ ਪ੍ਰੈਕਟੀਸ਼ਨਰਾਂ ਦੀਆਂ ਮੰਗਾ ਸਬੰਧੀ ਮੀਟਿੰਗ ਪਾਰਲੀਮੈਂਟ ਹਾਊਸ ਨਵੀਂ ਦਿੱਲੀ ਵਿੱਚ ਹੋਈ ਸੀ। ਜਿਸ ਵਿੱਚ ਹਾਜ਼ਰ ਨੁਮਾਇੰਦਿਆਂ ਵੱਲੋਂ ਮੰਗ ਕੀਤੀ ਕਿ ਨੈਸਨਲ ਮੈਡੀਕਲ ਕਮਿਸ਼ਨ ਵਿੱਚ ਸੋਧ ਕਰਕੇ ਭਾਰਤ ਪੱਧਰ ਤੇ ਲੱਖਾਂ ਇਸ ਕਿੱਤੇ ਨਾਲ ਜੁੜੇ ਲੋਕਾਂ ਨੂੰ ਸਿਖਿਆ ਦੇ ਕੇ ਹੈਲਥ ਪਰੋਵਾਈਡ ਕਰਾਉਣ ਦੀ ਮਾਨਤਾ ਦਿੱਤੀ ਜਾਵੇ। ਮਾਨਯੋਗ ਕੇਦਰੀ ਸਿਹਤ ਮੰਤਰੀ ਜੇਪੀ ਨੱਡਾ ਵੱਲੋਂ ਹਾਜ਼ਰ ਆਗੂਆਂ ਨੂੰ ਜਲਦੀ ਹੀ ਮੰਗਾ ਨੂੰ ਪੂਰੀਆਂ ਕਰਨ ਦਾ ਭਰੋਸਾ ਦਿਵਾਇਆ। ਪਰ ਪੰਜਾਬ ਸਰਕਾਰ ਵੱਲੋਂ ਚੋਣ ਵਾਅਦੇ ਮੁਤਾਬਕ ਅਤੇ ਪੈਨਲ ਮੀਟਿੰਗ ਦੇ ਫੈਸਲੇ ਨੂੰ ਲਾਗੂ ਕਰਨ ਵਿਚ ਅਣਦੇਖੀ ਖਿਲਾਫ਼ ਪੰਜਾਬ ਦੇ ਲੱਖਾਂ ਮੈਡੀਕਲ ਪ੍ਰੈਕਟੀਸ਼ਨਰਾ ਅਤੇ ਲੋਕਾਂ ਵਿੱਚ ਬਹੁਤ ਰੋਸ ਹੈ। ਇਸ ਸਮੇਂ ਲੀਗਲ ਐਡਵਾਈਜ਼ਰ ਜਸਵਿੰਦਰ ਸਿੰਘ ਭੋਗਲ, ਸਹਾਇਕ ਵਿੱਤ ਸਕੱਤਰ ਤਾਰਾ ਚੰਦ ਭਾਵਾ, ਸਹਾਇਕ ਸਕੱਤਰ ਰਣਜੀਤ ਸਿੰਘ ਸੋਹੀ, ਸੂਬਾ ਕਮੇਟੀ ਮੈਂਬਰ ਜਰਨੈਲ ਸਿੰਘ ਡੋਡ ਫ਼ਰੀਦਕੋਟ, ਸਵਰਨ ਮੋਗਾ, ਪ੍ਰਤਾਪ ਸਿੰਘ ਸੋਢੀ ਜਲੰਧਰ, ਮਨਜੀਤ ਸਿੰਘ ਫਤਿਹਗੜ੍ਹ ਸਾਹਿਬ, ਹਰਪ੍ਰੀਤ ਸਿੰਘ ਫਤਿਹਗੜ੍ਹ ਸਾਹਿਬ, ਰਜਿੰਦਰ ਸਿੰਘ ਔਲਖ ਮੁਕਤਸਰ, ਸੁਖਪਾਲ ਸਿੰਘ ਢਿਲਵਾਂ, ਰਾਕੇਸ਼ ਬਸੀ ਹੁਸ਼ਿਆਰਪੁਰ, ਅਸ਼ੋਕ ਸਿੰਘ ਪਟਿਆਲਾ, ਟਹਿਲ ਸਿੰਘ ਮੋਹਾਲੀ, ਸਤਨਾਮ ਸਿੰਘ ਕੰਡੀਲਾ, ਜ਼ਿਲ੍ਹਾ ਪ੍ਰਧਾਨ ਸੱਤ ਪਾਲ ਰਿਸ਼ੀ ਮਾਨਸਾ, ਟੋਨੀ ਗੌਤਮ ਫਤਿਹਗੜ੍ਹ ਸਾਹਿਬ, ਜਤਿੰਦਰ ਕੁਮਾਰ ਅਤੇ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਅਗਾਮੀ 2027 ਦੀਆ ਵਿਧਾਨ ਸਭਾ ਚੋਣਾਂ ਵਿੱਚ ਖਮਿਆਜ਼ਾ ਭੁਗਤਣ ਲਈ ਤਿਆਰ ਰਹੇ।