ਆਵਾਰਾ ਕੁੱਤਿਆਂ ਦੀ ਭਰਮਾਰ, ਲੋਕ ਪਰੇਸ਼ਾਨ
ਸਥਾਨਕ ਸ਼ਹਿਰ ’ਚ ਆਵਾਰਾ ਕੁੱਤਿਆਂ ਦਾ
Publish Date: Mon, 02 Mar 2026 07:11 PM (IST)
Updated Date: Tue, 03 Mar 2026 04:09 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਬਰੇਟਾ ਸ਼ਹਿਰ ’ਚ ਆਵਾਰਾ ਕੁੱਤਿਆਂ ਦਾ ਆਤੰਕ ਦਿਨ-ਬ-ਦਿਨ ਵਧਦਾ ਜਾ ਰਿਹਾ ਹੈ। ਸ਼ਹਿਰ ਦੀਆਂ ਗਲੀਆਂ, ਮਾਰਕਿਟਾਂ, ਸਰਕਾਰੀ ਹਸਪਤਾਲ ਅਤੇ ਹਰੇਕ ਗਲੀ, ਮੁਹੱਲੇ ‘ਚ ਇਨ੍ਹਾਂ ਕੁੱਤਿਆਂ ਦੀ ਭਰਮਾਰ ਨੇ ਲੋਕਾਂ ਨੂੰ ਪ੍ਰੇਸ਼ਾਨ ਕਰ ਦਿੱਤਾ ਹੈ। ਸ਼ਹਿਰ ‘ਚ ਹਰ ਕੋਈ ਦਹਿਸ਼ਤ ‘ਚ ਹੈ ਕਿ ਕਦੇ ਵੀ ਕੋਈ ਆਵਾਰਾ ਕੁੱਤਾ ਉਨ੍ਹਾਂ ‘ਤੇ ਹਮਲਾ ਕਰ ਸਕਦਾ ਹੈ। ਇਹ ਨਾ ਸਿਰਫ਼ ਲੋਕਾਂ ਨੂੰ ਕੱਟ ਰਹੇ ਹਨ, ਬਲਕਿ ਇਨ੍ਹਾਂ ਦੇ ਕਾਰਨ ਸੜਕ ਹਾਦਸੇ ਵੀ ਵਧ ਰਹੇ ਹਨ। ਕਈ ਥਾਵਾਂ ‘ਤੇ ਇਹ ਮ੍ਰਿਤਕ ਮਿਲਦੇ ਹਨ, ਪਰ ਉਨ੍ਹਾਂ ਨੂੰ ਹਟਾਉਣ ਲਈ ਕੋਈ ਢੁਕਵਾਂ ਪ੍ਰਬੰਧ ਨਹੀਂ ਕੀਤਾ ਜਾ ਰਿਹਾ। ਪ੍ਰਸ਼ਾਸਨ ਦੀ ਨਿਗਰਾਨੀ ਨਾ ਹੋਣ ਕਰਕੇ ਲੋਕਾਂ ਨੂੰ ਹਮੇਸ਼ਾ ਡਰ ਬਣਿਆ ਰਹਿੰਦਾ ਹੈ।