4161 ਅਧਿਆਪਕਾਂ ਦੀਆਂ ਸੇਵਾਵਾਂ ਖ਼ਤਮ ਕਰਨ ਦਾ ਕੀਤਾ ਸਖ਼ਤ ਵਿਰੋਧ
ਬੇਰੁਜ਼ਗਾਰੀ ਨੂੰ ਖਤਮ ਕਰਨ ਦਾ ਨਾਅਰਾ
Publish Date: Thu, 07 May 2026 06:07 PM (IST)
Updated Date: Thu, 07 May 2026 06:08 PM (IST)

‘ਆਪ’ ਸਰਕਾਰ ਰੁਜ਼ਗਾਰ ਦੇਣ ਦੀ ਥਾਂ ਰੁਜ਼ਗਾਰ ਖੋਹਣ ’ਚ ਲੱਗੀ : ਡੀਟੀਐੱਫ਼ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਬੇਰੁਜ਼ਗਾਰੀ ਨੂੰ ਖ਼ਤਮ ਕਰਨ ਦਾ ਨਾਅਰਾ ਲਗਾ ਕੇ ਸੱਤਾ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੁਣ ਰੁਜ਼ਗਾਰ ਦੇਣ ਦੀ ਜਗ੍ਹਾ ਰੁਜ਼ਗਾਰ ਖੋਹਣ ਲੱਗੀ ਹੈ। ਬੇਰੁਜ਼ਗਾਰਾਂ ਦੇ ਹੱਕ ’ਚ ਹਰਾ ਪੈੱਨ ਚਲਾਉਣ ਦੇ ਵਾਅਦੇ ਕਰਨ ਵਾਲੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਦੋਂ 300 ਦੇ ਕਰੀਬ ਪੰਜਾਬ ਦੇ ਅਧਿਆਪਕਾਂ ਨੂੰ ਨੌਕਰੀ ਤੋਂ ਕੱਢਣ ਲਈ ਲਾਲ ਪੈੱਨ ਚਲਾਇਆ ਤਾਂ ਅਧਿਆਪਕਾਂ ਵਿੱਚ ਗੁੱਸੇ ਦੀ ਲਹਿਰ ਦੌੜ ਗਈ। ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੂਬਾ ਪ੍ਰਧਾਨ ਦਿਗਵਿਜੇ ਪਾਲ ਸ਼ਰਮਾ ਅਤੇ ਸੂਬਾ ਜਨਰਲ ਸਕੱਤਰ ਰੇਸ਼ਮ ਸਿੰਘ ਬਠਿੰਡਾ ਦੀ ਅਗਵਾਈ ਵਿੱਚ ਡੀਟੀਐੱਫ਼ ਦੇ ਜ਼ਿਲ੍ਹਾ ਮਾਨਸਾ ਦੇ ਪ੍ਰਧਾਨ ਕਰਮਜੀਤ ਤਾਮਕੋਟ ਅਤੇ ਹਰਜਿੰਦਰ ਅਨੂਪਗੜ੍ਹ ਨੇ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਾਲ 2021 ਵਿਚ ਪਿਛਲੀ ਸਰਕਾਰ ਵੱਲੋਂ 4161 ਮਾਸਟਰ ਕੇਡਰ ਦੀ ਭਰਤੀ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਸੀ। ਬਾਅਦ ਵਿਚ ਆਮ ਆਦਮੀ ਸਰਕਾਰ ਨੇ ਜਨਵਰੀ 2023 ਵਿੱਚ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਵੰਡੇ ਸਨ। ਫ਼ਿਰ ਵੀ ਲੰਬਾ ਸਮਾਂ ਅਧਿਆਪਕਾਂ ਨੂੰ ਸਕੂਲ ਵਿਚ ਭੇਜਣ ਲਈ ਭਗਵੰਤ ਮਾਨ ਸਰਕਾਰ ਨੇ ਟਾਲ-ਮਟੋਲ ਕਰਦਿਆਂ 2023 ਵਿੱਚ ਜੁਆਇਨ ਕਰਵਾਇਆ ਸੀ ਪਰ ਬੀਤੀ ਕੱਲ੍ਹ ਸਿੱਖਿਆ ਵਿਭਾਗ ਨੇ 4161 ਮਾਸਟਰ ਕੇਡਰ ਦੇ 300 ਦੇ ਕਰੀਬ ਅਧਿਆਪਕਾਂ ਨੂੰ ਨੌਕਰੀ ਤੋਂ ਕੱਢਣ ਦੇ ਨੋਟਿਸ ਜਾਰੀ ਕਰ ਦਿੱਤੇ ਹਨ। ਇਸ ਵਿਚ ਸਾਫ਼ ਲਿਖ ਦਿੱਤਾ ਹੈ ਕਿ ਤੁਹਾਨੂੰ ਨੌਕਰੀ ਤੋਂ ਕੱਢ ਦਿੱਤਾ ਜਾਵੇਗਾ ਅਤੇ ਨਾਲ ਹੀ ਇਨ੍ਹਾਂ ਅਧਿਆਪਕਾਂ ਦਾ ਪਰਖਕਾਲ ਰੋਕਣ ਲਈ ਵੀ ਕਹਿ ਦਿੱਤਾ ਗਿਆ ਹੈ। ਸਰਕਾਰ ਦੇ ਇਸ ਨੋਟਿਸ ਦਾ ਤਿੱਖਾ ਵਿਰੋਧ ਕਰਦਿਆਂ ਡੀਟੀਐੱਫ਼ ਦੇ ਸੀਨੀਅਰ ਮੀਤ ਪ੍ਰਧਾਨ ਰਾਜਵਿੰਦਰ ਸਿੰਘ ਬੈਹਣੀਵਾਲ, ਮੀਤ ਪ੍ਰਧਾਨ ਨਵੀਨ ਗੋਇਲ ਬੋਹਾ, ਗੁਰਬਚਨ ਹੀਰੇਵਾਲਾ, ਗੁਰਪ੍ਰੀਤ ਭੀਖੀ, ਨਿਧਾਨ ਸਿੰਘ, ਸ਼ਿੰਗਾਰਾ ਸਿੰਘ, ਤਰਸੇਮ ਬੋੜਾਵਾਲ, ਹਰਫੂਲ ਸਿੰਘ, ਰਾਜਿੰਦਰਪਾਲ ਸਿੰਘ ਨੇ ਮੁਖ ਮੰਤਰੀ ਭਾਗਵੰਤ ਸਿੰਘ ਮਾਨ ਨੂੰ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ 4161 ਮਾਸਟਰ ਕੇਡਰ ਦੇ ਜਿਨ੍ਹਾਂ ਦੇ ਅਧਿਆਪਕਾਂ ਨੂੰ ਇਹ ਨੋਟਿਸ ਜਾਰੀ ਕੀਤੇ ਹਨ। ਇਨ੍ਹਾਂ ਨੂੰ ਤੁਰੰਤ ਵਾਪਸ ਲਿਆ ਜਾਵੇ। ਜੇਕਰ ਸਰਕਾਰ ਦੁਆਰਾ ਇਹਨਾਂ ਨੋਟਿਸਾਂ ਨੂੰ ਵਾਪਸ ਨਹੀਂ ਲਿਆ ਜਾਂਦਾ ਤਾਂ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਇਸ ਮਸਲੇ ਤੇ ਕਰੜਾ ਸੰਘਰਸ਼ ਉਲੀਕੇਗੀ। ਆਗੂਆਂ ਨੇ ਕਿਹਾ ਕਿ ਉਹ ਕਿਸੇ ਵੀ ਹਾਲਤ ਵਿੱਚ ਕਿਸੇ ਵੀ ਅਧਿਆਪਕ ਦੀ ਨੌਕਰੀ ਨਹੀਂ ਖੁੱਸਣ ਦੇਣਗੇ। ਇਸ ਮੌਕੇ ਦਮਨਜੀਤ ਸਿੰਘ, ਮਨਦੀਪ ਕੋਟਲੀ, ਸਿਕੰਦਰ ਕੋਟਲੀ, ਕੁਲਦੀਪ ਅੱਕਾਵਾਲੀ, ਜਰਨੈਲ ਬੋਹਾ, ਸੰਦੀਪ ਚਹਿਲ ਉੱਡਤ, ਗੁਰਮੇਲ ਸਿੰਘ ਬੋਹਾ, ਅਜੈ ਕੁਮਾਰ ਬੋਹਾ, ਪਰਸ਼ੋਤਮ ਜੰਡੂ, ਕੁਲਜੀਤ ਪਾਠਕ, ਬਰਨਾਲਾ, ਚਰਨਪਾਲ ਸਿੰਘ,ਜਸਵਿੰਦਰ ਹਾਕਮਵਾਲਾ, ਨਰੰਜਣ ਮਾਨਸਾ, ਬਲਕਾਰ ਸਿੰਘ, ਰਾਜਿੰਦਰ ਸਿੰਘ ਐਚ ਟੀ, ਸੁਖਚੈਨ ਸੇਖੋਂ, ਮੱਘਰ ਸਿੰਘ, ਜਸਪਰੀਤ ਘੁਰਕਣੀ, ਜਗਪਾਲ ਸਿੰਘ, ਅਰਵਿੰਦਰ ਸਿੰਘ, ਅਮਨਦੀਪ ਕੌਰ, ਬੇਅੰਤ ਕੌਰ, ਖੁਸ਼ਵਿੰਦਰ ਕੌਰ, ਅਮਰਪ੍ਰੀਤ ਕੌਰ, ਨਿਰਲੇਪ ਕੌਰ, ਮਨਵੀਰ ਕੌਰ, ਗੁਰਜੀਤ ਮਾਨਸਾ, ਅਮਰਜੀਤ ਸਿੰਘ, ਸੁਖਵਿੰਦਰ ਗਾਮੀਵਾਲਾ, ਜਸਵਿੰਦਰ ਕਾਮਰੇਡ, ਹਰਵਿੰਦਰ ਸਮਾਓ, ਮਨਦੀਪ ਕੁਮਾਰ, ਕੁਲਵਿੰਦਰ ਦਲੇਲਵਾਲਾ, ਬਲਜਿੰਦਰ ਦਲੇਲਵਾਲਾ, ਧਰਮ ਸਿੰਘ ਆਦਿ ਅਧਿਆਪਕ ਆਗੂ ਹਾਜ਼ਰ ਸਨ।