ਐਲਏਡੀਸੀ ਸਿਸਟਮ ਖ਼ਿਲਾਫ਼ ਸੰਘਰਸ਼ ਹੋਵੇਗਾ ਹੋਰ ਤਿੱਖਾ, 31 ਜੁਲਾਈ ਨੂੰ ਮਾਨਸਾ ਵਿੱਚ ਰੋਸ ਮਾਰਚ ਜ਼ਿਲ੍ਹਾ ਬਾਰ ਐਸੋਸੀਏਸ਼ਨ ਮਾਨਸਾ ਵੱਲੋਂ ਲੀਗਲ
Publish Date: Thu, 30 Jul 2026 04:55 PM (IST)
Updated Date: Thu, 30 Jul 2026 04:58 PM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ਮਾਨਸਾ ਜ਼ਿਲ੍ਹਾ ਬਾਰ ਐਸੋਸੀਏਸ਼ਨ ਮਾਨਸਾ ਵੱਲੋਂ ਲੀਗਲ ਏਡ ਡਿਫੈਂਸ ਕੌਂਸਲ (ਐਲਏਡੀਸੀ) ਸਿਸਟਮ ਖ਼ਿਲਾਫ਼ ਚੱਲ ਰਹੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਤਹਿਤ 31 ਜੁਲਾਈ 2026 ਨੂੰ ਸਵੇਰੇ 11:00 ਵਜੇ ਜ਼ਿਲ੍ਹਾ ਕਚਹਿਰੀ ਮਾਨਸਾ ਤੋਂ ਬੱਸ ਸਟੈਂਡ ਤੱਕ ਵਿਸ਼ਾਲ ਰੋਸ ਮਾਰਚ ਕੱਢਿਆ ਜਾਵੇਗਾ। ਇਸ ਰੋਸ ਮਾਰਚ ਵਿਚ ਜ਼ਿਲ੍ਹਾ ਬਾਰ ਐਸੋਸੀਏਸ਼ਨ ਮਾਨਸਾ ਦੇ ਨਾਲ ਨਾਲ ਬਾਰ ਐਸੋਸੀਏਸ਼ਨ ਸਰਦੂਲਗੜ੍ਹ ਅਤੇ ਬਾਰ ਐਸੋਸੀਏਸ਼ਨ ਬੁਢਲਾਡਾ ਸਮੇਤ ਜ਼ਿਲ੍ਹੇ ਦੀਆਂ ਸਮੂਹ ਬਾਰ ਐਸੋਸੀਏਸ਼ਨਾਂ ਦੇ ਵਕੀਲ ਸ਼ਮੂਲੀਅਤ ਕਰਨਗੇ। ਇਸ ਤੋਂ ਇਲਾਵਾ, ਜੁਆਇੰਟ ਐਕਸ਼ਨ ਕਮੇਟੀ (ਪੰਜਾਬ, ਹਰਿਆਣਾ ਅਤੇ ਯੂ.ਟੀ. ਚੰਡੀਗੜ੍ਹ) ਦੇ ਸੱਦੇ ਤੇ 7 ਅਗਸਤ 2026 ਨੂੰ ਨਵੀਂ ਦਿੱਲੀ ਦੇ ਜੰਤਰ-ਮੰਤਰ ਵਿਖੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਸਮੂਹ ਵਕੀਲਾਂ ਵੱਲੋਂ ਐਲਏਡੀਸੀ ਸਿਸਟਮ ਦੇ ਵਿਰੋਧ ਵਿਚ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਵਿੱਚ ਵੱਧ ਤੋਂ ਵੱਧ ਗਿਣਤੀ ਵਿਚ ਮਾਨਸਾ ਜ਼ਿਲ੍ਹੇ ਦੇ ਵਕੀਲਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਅੱਜ ਵੀ ਜ਼ਿਲ੍ਹਾ ਕਚਹਿਰੀ ਮਾਨਸਾ ਵਿਖੇ ਵਕੀਲਾਂ ਦੀ ਭੁੱਖ ਹੜ੍ਹਤਾਲ ਅਤੇ ਅਦਾਲਤੀ ਕੰਮਾਂ ਦਾ ਬਾਈਕਾਟ ਲਗਾਤਾਰ ਜਾਰੀ ਰਿਹਾ। ਵਕੀਲਾਂ ਨੇ ਕਿਹਾ ਕਿ ਐਲਏਡੀਸੀ ਸਿਸਟਮ ਨਿਆਂਇਕ ਪ੍ਰਣਾਲੀ ਨੂੰ ਕਮਜ਼ੋਰ ਕਰ ਰਿਹਾ ਹੈ ਅਤੇ ਇਸ ਨੂੰ ਤੁਰੰਤ ਖ਼ਤਮ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਸੰਘਰਸ਼ ਕਿਸੇ ਵਿਅਕਤੀ ਜਾਂ ਸੰਸਥਾ ਦੇ ਵਿਰੁੱਧ ਨਹੀਂ, ਸਗੋਂ ਇੱਕ ਮਜ਼ਬੂਤ, ਪਾਰਦਰਸ਼ੀ ਅਤੇ ਜਵਾਬਦੇਹ ਨਿਆਂ ਪ੍ਰਣਾਲੀ ਦੇ ਹੱਕ ਵਿੱਚ ਹੈ। ਅੱਜ ਦੀ ਭੁੱਖ ਹੜ੍ਹਤਾਲ ਵਿੱਚ 15 ਵਕੀਲਾਂ ਨੇ ਭਾਗ ਲਿਆ, ਜਿਨ੍ਹਾਂ ਵਿਚ ਲਲਿਤ ਅਰੋੜਾ, ਰੋਹਿਤ ਮਿੱਤਲ, ਕਾਕਾ ਸਿੰਘ ਮਠਾਡੂ, ਹਰਪ੍ਰੀਤ ਸਿੰਘ ਪੈਥੋਰੋ, ਨਰਿੰਦਰ ਕੌਰ, ਰਣਦੀਪ ਸ਼ਰਮਾ, ਪਰਮਿੰਦਰ ਸਰਾ, ਮੱਖਣ ਜਿੰਦਲ, ਨਵਦੀਪ ਸ਼ਰਮਾ, ਸੁਖਜੀਤ ਸਿੰਘ ਸੇਖੋਂ, ਅਜੀਤ ਮਨਿੰਦਰ ਸਿੰਘ, ਰਣਜੀਤ ਸਿੰਘ, ਰਾਜਿੰਦਰਪਾਲ ਕੌਰ ਢਿੱਲੋਂ, ਦਵਿੰਦਰ ਕੌਰ ਅਤੇ ਬਲਵੀਰ ਕੌਰ ਸਿੱਧੂ ਸ਼ਾਮਲ ਸਨ। ਇਸ ਮੌਕੇ ਸੰਬੋਧਨ ਕਰਦਿਆਂ ਸਾਬਕਾ ਪ੍ਰਧਾਨ ਵਿਜੈ ਸਿੰਗਲਾ, ਬਲਵੀਰ ਕੌਰ ਐਡਵੋਕੇਟ, ਅੰਗਰੇਜ ਸਿੰਘ ਕਲੇਰ ਅਤੇ ਰੋਹਿਤ ਭੰਮਾ ਨੇ ਕਿਹਾ ਕਿ ਜਦੋਂ ਤੱਕ ਐਲਏਡੀਸੀ ਸਿਸਟਮ ਨੂੰ ਪੂਰੀ ਤਰ੍ਹਾਂ ਖ਼ਤਮ ਨਹੀਂ ਕੀਤਾ ਜਾਂਦਾ, ਉਦੋਂ ਤੱਕ ਵਕੀਲਾਂ ਦਾ ਸੰਘਰਸ਼ ਸ਼ਾਂਤਮਈ ਅਤੇ ਲੋਕਤੰਤਰੀ ਢੰਗ ਨਾਲ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਨਿਆਂ ਪ੍ਰਣਾਲੀ ਦੀ ਸੁਤੰਤਰਤਾ ਅਤੇ ਲੋਕਾਂ ਦੇ ਇਨਸਾਫ਼ ਦੇ ਅਧਿਕਾਰ ਦੀ ਰੱਖਿਆ ਲਈ ਇਹ ਅੰਦੋਲਨ ਦੇਸ਼ ਹਿੱਤ ਵਿੱਚ ਹੈ। ਇਸ ਮੌਕੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਮਾਨਸਾ ਦੇ ਪ੍ਰਧਾਨ ਗੁਰਦਾਸ ਸਿੰਘ ਮਾਨ, ਸੈਕਟਰੀ ਮਨਿੰਦਰ ਸਿੰਘ ਸਿੱਧੂ, ਸਾਬਕਾ ਪ੍ਰਧਾਨ ਨਵਲ ਕੁਮਾਰ ਗੋਇਲ, ਗੁਰਲਾਭ ਸਿੰਘ ਮਾਹਲ, ਸੁਭਮ ਗੋਇਲ, ਸੁਖਜੀਤ ਸਿੰਘ ਸੇਖੋਂ, ਬਦਰੀ ਨਰਾਇਣ ਗੋਇਲ, ਰਾਜ ਕੁਮਾਰ ਕੋਟਲੀ, ਦਰਸ਼ਨ ਸ਼ਰਮਾ, ਗੁਰਪ੍ਰੀਤ ਸਿੰਘ ਸਿੱਧੂ, ਸ਼ਮਸ਼ੇਰ ਸਿੰਘ ਖੋਖਰ, ਸਵੀਟ ਸਿੰਗਲਾ, ਰਣਜੀਤ ਸਿੰਘ ਰੰਧਾਵਾ, ਦਰਸ਼ਨ ਚਹਿਲ, ਨਰਿੰਦਰ ਸੁਰਮਾ, ਅਵਤਾਰ ਸਿੰਘ ਪੰਧੇਰ, ਰਣਬੀਰ ਸੋਮਲ, ਅਕਾਲਜੋਤ ਸੇਖੋਂ, ਨਵਦੀਪ ਸਿੰਘ, ਗੌਰੀ ਸ਼ੰਕਰ, ਵਿਜੇ ਕੁਮਾਰ ਸਿੰਗਲਾ, ਰਾਜਿੰਦਰ ਪ੍ਰਸਾਦ ਸ਼ਰਮਾ, ਸਰਬਜੀਤ ਵਾਲੀਆ, ਸਤੀਸ਼ ਕੁਮਾਰ ਸਿੰਗਲਾ, ਵਰਿੰਦਰ ਸਿੰਗਲਾ ਸਮੇਤ ਵੱਡੀ ਗਿਣਤੀ ਵਿਚ ਬਾਰ ਮੈਂਬਰ ਹਾਜ਼ਰ ਰਹੇ।