- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਵਿਦਿਆਰਥੀਆਂ

-ਪੀਐੱਸਈਬੀ ਦੇ ਨਵੇਂ ਫ਼ੈਸਲੇ ਤੋਂ ਵਿਦਿਆਰਥੀ ਤੇ ਅਧਿਆਪਕ ਪਰੇਸ਼ਾਨ
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਵਿਦਿਆਰਥੀਆਂ ਦੇ ਦਾਖ਼ਲੇ 'ਤੇ ਲਗਾਏ ਨਵੇਂ ਨਿਯਮਾਂ ਕਾਰਨ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ ਵਿੱਚ ਪਾ ਦਿੱਤਾ ਹੈ। ਅਧਿਆਪਕਾਂ ਦੀ ਨੁਮਾਇੰਦਾ ਜਥੇਬੰਦੀ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੂਬਾ ਪ੍ਰਧਾਨ ਦਿਗਵਿਜੇ ਪਾਲ ਸ਼ਰਮਾ ਅਤੇ ਸੂਬਾ ਜਨਰਲ ਸਕੱਤਰ ਰੇਸ਼ਮ ਸਿੰਘ ਬਠਿੰਡਾ ਦੀ ਅਗਵਾਈ ਹੇਠ ਡੀਟੀਐੱਫ ਦੇ ਜ਼ਿਲ੍ਹਾ ਮਾਨਸਾ ਦੇ ਪ੍ਰਧਾਨ ਕਰਮਜੀਤ ਤਾਮਕੋਟ ਤੇ ਹਰਜਿੰਦਰ ਅਨੂਪਗੜ੍ਹ ਨੇ ਦੱਸਿਆ ਕਿ ਨੌਵੀਂ ਜਮਾਤ ਵਿੱਚ ਦਾਖ਼ਲਾ ਲੈਣ ਲਈ ਵਿਦਿਆਰਥੀ ਕੋਲ ਸੁਵਿਧਾ ਕੇਂਦਰ ਵੱਲੋਂ ਜਾਰੀ ਕੀਤਾ ਕੰਪਿਊਟਰਾਇਜ਼ਡ ਜਨਮ ਸਰਟੀਫ਼ਿਕੇਟ ਹੋਣਾ ਜ਼ਰੂਰੀ ਕਰ ਦਿੱਤਾ ਹੈ। ਇਸ ਨਾਲ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਦੀਆਂ ਪਰੇਸ਼ਾਨੀਆਂ ਵੱਧ ਜਾਣਗੀਆਂ ਤੇ ਵਿਦਿਆਰਥੀ ਦਾਖ਼ਲਾ ਲੈਣ ਤੋਂ ਅਯੋਗ ਹੋ ਜਾਣਗੇ। ਪੰਜਾਬ ਸਕੂਲ ਸਿੱਖਿਆ ਬੋਰਡ ਦਾ ਇਹ ਫ਼ੈਸਲਾ ਜ਼ਮੀਨੀ ਪੱਧਰ ਦੀਆਂ ਹਾਲਤਾਂ ਦੇ ਅਨੁਕੂਲ ਨਹੀਂ ਹੈ ਕਿਉਂਕਿ ਬਹੁਤ ਸਾਰੇ ਬੱਚਿਆਂ ਕੋਲ ਜਨਮ ਸਰਟੀਫ਼ਿਕੇਟ ਨਹੀਂ ਹੈ ਤੇ ਬਹੁਤਿਆਂ ਕੋਲ ਹਸਪਤਾਲ ਜਾਂ ਕਿਸੇ ਹੋਰ ਸੰਸਥਾ ਵੱਲੋਂ ਹੱਥ ਲਿਖਤ ਜਨਮ ਸਰਟੀਫ਼ਿਕੇਟ ਵੀ ਹਨ। ਆਗੂਆਂ ਨੇ ਕਿਹਾ ਕਿ ਇਸ ਫ਼ੈਸਲੇ ਨਾਲ ਸਰਕਾਰੀ ਸਕੂਲਾਂ ਦੇ ਦਾਖ਼ਲੇ ਘਟਣ ਦਾ ਖਦਸ਼ਾ ਵੀ ਪੈਦਾ ਹੋ ਗਿਆ ਹੈ। ਡੀਟੀਐੱਫ ਦੇ ਸੀਨੀਅਰ ਮੀਤ ਪ੍ਰਧਾਨ ਰਾਜਵਿੰਦਰ ਸਿੰਘ ਬੈਹਣੀਵਾਲ, ਮੀਤ ਪ੍ਰਧਾਨ ਨਵੀਨ ਗੋਇਲ ਬੋਹਾ, ਗੁਰਬਚਨ ਹੀਰੇਵਾਲਾ, ਗੁਰਪ੍ਰੀਤ ਭੀਖੀ ਨੇ ਕਿਹਾ ਕਿ ਬੋਰਡ ਦੇ ਇਸ ਫ਼ੈਸਲੇ ਨਾਲ ਵਿਦਿਆਰਥੀਆਂ ਅਤੇ ਮਾਪਿਆਂ ਦੀ ਖੱਜਲ ਖੁਆਰੀ ਵਧ ਜਾਵੇਗੀ। ਉਹ ਦਾਖ਼ਲਾ ਲੈਣ ਦਿਨਾਂ ਵਿੱਚ ਸੁਵਿਧਾ ਕੇਂਦਰਾਂ ਦੀਆਂ ਲਾਈਨਾਂ ਵਿੱਚ ਖੜ੍ਹ ਕੇ ਖੱਜਲ ਖੁਆਰ ਹੋਣਗੇ। ਜਥੇਬੰਦੀ ਦੇ ਆਗੂਆਂ ਨਿਧਾਨ ਸਿੰਘ, ਸ਼ਿੰਗਾਰਾ ਸਿੰਘ, ਤਰਸੇਮ ਬੋੜਾਵਾਲ, ਹਰਫੂਲ ਸਿੰਘ, ਰਾਜਿੰਦਰਪਾਲ ਸਿੰਘ ਆਗੂਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਨੂੰ ਅਪੀਲ ਕੀਤੀ ਕਿ ਇਹ ਬੇਤੁਕਾ ਫ਼ੈਸਲਾ ਵਾਪਸ ਲਿਆ ਜਾਵੇ। ਇਸ ਮੌਕੇ ਦਮਨਜੀਤ ਸਿੰਘ, ਮਨਦੀਪ ਕੋਟਲੀ, ਸਿਕੰਦਰ ਕੋਟਲੀ, ਕੁਲਦੀਪ ਅੱਕਾਵਾਲੀ, ਜਰਨੈਲ ਬੋਹਾ, ਸੰਦੀਪ ਚਹਿਲ ਉੱਡਤ, ਗੁਰਮੇਲ ਸਿੰਘ ਬੋਹਾ, ਅਜੈ ਕੁਮਾਰ ਬੋਹਾ, ਪਰਸ਼ੋਤਮ ਜੰਡੂ, ਕੁਲਜੀਤ ਪਾਠਕ, ਬਰਨਾਲਾ, ਚਰਨਪਾਲ ਸਿੰਘ, ਜਸਵਿੰਦਰ ਹਾਕਮਵਾਲਾ, ਨਿਰੰਜਣ ਮਾਨਸਾ, ਬਲਕਾਰ ਸਿੰਘ, ਰਾਜਿੰਦਰ ਸਿੰਘ ਐਚ ਟੀ, ਸੁਖਚੈਨ ਸੇਖੋਂ, ਮੱਘਰ ਸਿੰਘ, ਜਸਪਰੀਤ ਘੁਰਕਣੀ, ਜਗਪਾਲ ਸਿੰਘ, ਅਰਵਿੰਦਰ ਸਿੰਘ, ਅਮਨਦੀਪ ਕੌਰ, ਬੇਅੰਤ ਕੌਰ, ਖੁਸ਼ਵਿੰਦਰ ਕੌਰ, ਅਮਰਪ੍ਰੀਤ ਕੌਰ, ਨਿਰਲੇਪ ਕੌਰ, ਮਨਵੀਰ ਕੌਰ, ਗੁਰਜੀਤ ਮਾਨਸਾ, ਅਮਰਜੀਤ ਸਿੰਘ, ਸੁਖਵਿੰਦਰ ਗਾਮੀਵਾਲਾ, ਜਸਵਿੰਦਰ ਕਾਮਰੇਡ, ਹਰਵਿੰਦਰ ਸਮਾਓ, ਮਨਦੀਪ ਕੁਮਾਰ, ਕੁਲਵਿੰਦਰ ਦਲੇਲਵਾਲਾ, ਬਲਜਿੰਦਰ ਦਲੇਲਵਾਲਾ, ਧਰਮ ਸਿੰਘ, ਆਦਿ ਅਧਿਆਪਕ ਆਗੂ ਹਾਜ਼ਰ ਸਨ ।