ਵਿਦਿਆਰਥਣਾਂ ਨੂੰ ਗਿੱਲੇ ਅਤੇ ਸੁੱਕੇ ਕੂੜੇ ਦੇ ਪ੍ਰਬੰਧਨ ਲਈ ਕੀਤਾ ਪ੍ਰੇਰਿਤ ਵਧੀਕ ਡਿਪਟੀ ਕਮਿਸ਼ਨਰ (ਜ) ਪੂਨਮ ਸਿੰਘ
Publish Date: Fri, 02 Oct 2026 05:53 PM (IST)
Updated Date: Fri, 02 Oct 2026 05:55 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਮਾਨਸਾ : ਵਧੀਕ ਡਿਪਟੀ ਕਮਿਸ਼ਨਰ (ਜ) ਪੂਨਮ ਸਿੰਘ ਦੀ ਅਗਵਾਈ ਹੇਠ ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਐੱਸਡੀ ਕੰਨਿਆ ਮਹਾਂਵਿਦਿਆਲਿਆ, ਮਾਨਸਾ ਵਿਖੇ ਵਿਦਿਆਰਥਣਾਂ ਨੂੰ ਗਿੱਲੇ ਅਤੇ ਸੁੱਕੇ ਕੂੜੇ ਦੇ ਯੋਗ ਪ੍ਰਬੰਧਨ ਲਈ ਪ੍ਰੇਰਿਤ ਕੀਤਾ। ਕਾਰਜਸਾਧਕ ਅਫ਼ਸਰ ਕੁਲਦੀਪ ਸਿੰਘ ਨੇ ਦੱਸਿਆ ਕਿ ਨਗਰ ਕੌਂਸਲ ਮਾਨਸਾ ਦੀ ਟੀਮ ਵੱਲੋਂ ਕਾਲਜ ਕੈਂਪ ਅਤੇ ਆਲੇ-ਦੁਆਲੇ ਦੀ ਸਫ਼ਾਈ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਵਿਦਿਆਰਥਣਾਂ ਨਾਲ ਵਿਚਾਰ-ਵਟਾਂਦਰਾ ਕਰ ਕੇ ਉਨ੍ਹਾਂ ਦੇ ਕੀਮਤੀ ਸੁਝਾਅ ਪ੍ਰਾਪਤ ਕੀਤੇ ਗਏ। ਸਾਰਿਆਂ ਨੂੰ ਇਹ ਸੰਦੇਸ਼ ਦਿੱਤਾ ਕਿ ਸਵੱਛਤਾ ਕੇਵਲ ਇੱਕ ਮੁਹਿੰਮ ਨਹੀਂ, ਸਗੋਂ ਸਾਡੀ ਰੋਜ਼ਾਨਾ ਦੀ ਜ਼ਿੰਮੇਵਾਰੀ ਹੈ। ਇਸ ਮੌਕੇ ਸਫ਼ਾਈ ਇੰਚਾਰਜ ਰਿਸ਼ੀ ਕੁਮਾਰ, ਸੀਐੱਫ਼ ਜਸਵਿੰਦਰ ਸਿੰਘ, ਸੀਐੱਫ਼ ਮੁਕੇਸ਼ ਰਾਣੀ ਅਤੇ ਮੋਟੀਵੇਟਰਾਂ ਨੇ ਕਾਲਜ ਦੇ ਪ੍ਰਿੰਸੀਪਲ ਅਤੇ ਸਟਾਫ਼ ਦੀ ਹਾਜ਼ਰੀ ਵਿੱਚ ਵਿਦਿਆਰਥਣਾਂ ਨੂੰ ਸਵੱਛਤਾ ਬਾਰੇ ਜਾਗਰੂਕ ਕੀਤਾ। ਇਸ ਦੌਰਾਨ ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ-ਵੱਖ ਡਸਟਬਿਨਾਂ ਵਿੱਚ ਪਾਉਣ, ਸਿੰਗਲ-ਯੂਜ਼ ਪਲਾਸਟਿਕ ਤੋਂ ਬਚਣ ਅਤੇ ਕਾਲਜ ਕੈਂਪਸ ਸਮੇਤ ਆਲੇ-ਦੁਆਲੇ ਦੇ ਇਲਾਕੇ ਨੂੰ ਸਾਫ਼-ਸੁਥਰਾ ਰੱਖਣ ਲਈ ਪ੍ਰੇਰਿਤ ਕੀਤਾ। ਇਸ ਦੇ ਨਾਲ ਹੀ ਵਿਦਿਆਰਥਣਾਂ ਤੋਂ ਕੂੜੇ ਦੀ ਸਹੀ ਸੰਭਾਲ ਅਤੇ ਸਵੱਛਤਾ ਨੂੰ ਜੀਵਨ ਦਾ ਹਿੱਸਾ ਬਣਾਉਣ ਬਾਰੇ ਸਹੁੰ ਚੁਕਵਾਈ ਗਈ ਤਾਂ ਜੋ ਉਹ ਹੋਰਨਾਂ ਨੂੰ ਵੀ ਇਸ ਸਬੰਧੀ ਪ੍ਰੇਰਿਤ ਕਰਨ।