<

p> ਪੱਤਰ ਪ੍ਰਰੇਰਕ, ਮਾਨਸਾ : ਸਰਕਾਰੀ ਸੈਕੰਡਰੀ ਸਕੂਲ ਰਾਏਪੁਰ (ਮਾਨਸਾ) ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਥੇਦਾਰ ਸੁਰਜੀਤ ਸਿੰਘ ਦੀ ਅਗਵਾਈ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਸਕੂਲੀ ਵਿਦਿਆਰਥੀਆਂ ਨੇ ਵੱਖ-ਵੱਖ ਮੁਕਾਬਲਿਆਂ 'ਚ ਭਾਗ ਲਿਆ । ਗੁਰੂ ਜੀ ਦੀਆਂ ਸਿੱਖਿਆਵਾਂ ਨੂੰ ਹਿਰਦੇ 'ਚ ਵਸਾਉਣ ਲਈ ਪੇਂਟਿੰਗ, ਲੇਖ, ਮਾਟੋ ਮੁਕਾਬਲੇ ਕਰਵਾਏ ਗਏ। ਇਸ ਮੌਕੇ ਭਾਸ਼ਣ ਮੁਕਾਬਲੇ, ਕਵਿਤਾ, ਕਵੀਸ਼ਰੀ ਤੇ ਕੁਇੱਜ਼ ਮੁਕਾਬਲੇ ਕਰਵਾਏ ਗਏ। ਸਮਾਗਮ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਚਾਰਕ ਗੁਰਮੀਤ ਸਿੰਘ ਮਲਕੋ, ਅਮਰਦੀਪ ਸਿੰਘ ਘਰਾਂਗਣਾ, ਗੁਲਜ਼ਾਰ ਸਿੰਘ, ਬਲਵੀਰ ਸਿੰਘ ਰਾਏਪੁਰ, ਕੁਲਦੀਪ ਸਿੰਘ ਨੇ ਗੁਰੂ ਜੀ ਦੀਆਂ ਸਿੱਖਿਆਵਾਂ ਨੂੰ ਜੀਵਨ 'ਚ ਅਪਣਾਉਣ ਦੀ ਤਾਕੀਦ ਕੀਤੀ। ਪਹਿਲੀਆਂ ਪੁਜ਼ੀਸਨਾਂ ਪ੍ਰਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਤੇ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਸਕੂਲ ਪਿ੍ਰੰਸੀਪਲ ਡਾ. ਸੁਖਦੇਵ ਸਿੰਘ ਨੇ ਸਮਾਗਮ ਕਰਵਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਧੰਨਵਾਦ ਕੀਤਾ। ਢਾਡੀ ਜਥਾ ਮੱਘਰ ਸਿੰਘ ਭੌਰਾ ਨੇ ਗੁਰ ਇਤਿਹਾਸ ਸੁਣਾ ਕੇ ਸੰਗਤ ਨੂੰ ਨਿਹਾਲ ਕੀਤਾ। ਇਸ ਮੌਕੇ ਮਾਤਾ ਅੰਗਰੇਜ਼ ਕੌਰ, ਨਿਰਮਲ ਸਿੰਘਤੇ ਸਮੂਹ ਸਟਾਫ ਹਾਜ਼ਰ ਸੀ। ਸਟੇਜ ਸੰਚਾਲਨ ਦੀ ਜ਼ਿੰਮੇਵਾਰੀ ਜਸਦੀਪ ਸਿੰਘ ਤੇ ਬੇਅੰਤ ਕੌਰ ਵੱਲੋਂ ਬਾਖ਼ੂਬੀ ਨਿਭਾਈ ਗਈ।