ਬਲਾਕ ਪੱਧਰੀ ਖੇਡਾਂ ’ਚ ਸਰਕਾਰੀ ਸਕੂਲ ਜੀਤਸਰ ਦੇ ਬੱਚੇ ਛਾਏ
ਬੁਢਲਾਡਾ ਦੇ ਗੁਰੂ ਤੇਗ ਬਹਾਦਰ ਸਟੇਡੀਅਮ
Publish Date: Thu, 05 Nov 2026 04:34 PM (IST)
Updated Date: Thu, 05 Nov 2026 04:35 PM (IST)
ਗੁਰਵਿੰਦਰ ਸਿੰਘ ਚਹਿਲ, ਪੰਜਾਬੀ ਜਾਗਰਣ ਹੀਰੋਂ ਖ਼ੁਰਦ ਬੁਢਲਾਡਾ ਦੇ ਗੁਰੂ ਤੇਗ ਬਹਾਦਰ ਸਟੇਡੀਅਮ ਵਿਚ ਬਲਾਕ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਦੀ ਜੀਤਸਰ ਨੇ ਲਗਾਤਾਰ ਪੰਜਵੇਂ ਸਾਲ ਕੁੜੀਆਂ ਦੀ ਨੈਸ਼ਨਲ ਸਟਾਇਲ ਬਲਾਕ ਪੱਧਰੀ ਕਬੱਡੀ ਜਿੱਤੀ। ਇਸ ਤੋਂ ਇਲਾਵਾ ਸਕੂਲ ਦੀ ਇੰਦਰਜੀਤ ਕੌਰ ਨੇ 600 ਮੀਟਰ ਰੇਸ ਤੇ ਲੌਗ ਜੰਪ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ। ਕੁਸ਼ਤੀ 25,28,30 ਤੇ 32 ਕਿੱਲੋ ਵਿਚ ਪਹਿਲਾਂ ਸਥਾਨ ਪ੍ਰਾਪਤ ਕੀਤਾ। ਸਾਹਿਬ ਸਿੰਘ ਨੇ ਸਾਟਪੁੱਟ ਵਿਚ ਦੂਸਰਾ ਸਥਾਨ ਪ੍ਰਾਪਤ ਕੀਤਾ। ਸਕੂਲ ਦੇ ਤਕਰੀਬਨ 20 ਬੱਚੇ ਜ਼ਿਲ੍ਹੇ ਪੱਧਰ ਤੇ ਭਾਗ ਲੈਣਗੇ। ਸਕੂਲ ਦੇ ਚੇਅਰਮੈਨ ਗੁਰਪਿਆਰ ਸਿੰਘ ਅਤੇ ਸਮੇਤ ਕਮੇਟੀ ਦੁਆਰਾ ਜੇਤੂ ਬੱਚਿਆਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਚੇਅਰਮੈਨ ਗੁਰਪਿਆਰ ਸਿੰਘ ਨੇ ਦੱਸਿਆ ਕਿ ਸਕੂਲ ਵਿਚ ਗਰਾਊਂਡ ਨਾ ਹੋਣ ਦੀ ਸੂਰਤ ਵਿਚ ਵੀ ਅਧਿਆਪਕਾਂ ਦੀ ਮਿਹਨਤ ਸਦਕਾ ਬੱਚਿਆਂ ਨੇ ਖੇਡਾਂ ਵਿਚ ਮੱਲਾਂ ਮਾਰੀਆਂ। ਉਨ੍ਹਾਂ ਦੱਸਿਆ ਤਕਰੀਬਨ ਹਰੇਕ ਸਾਲ ਬੱਚੇ ਪੰਜਾਬ ’ਚ ਪੁਜ਼ੀਸ਼ਨਾਂ ਪ੍ਰਾਪਤ ਕਰ ਰਹੇ ਹਨ। ਸਕੂਲ ਮੁੱਖੀ ਆਪ ਛੁੱਟੀ ਵਾਲੇ ਦਿਨ ਵੀ ਬੱਚਿਆਂ ਨੂੰ ਤਿਆਰੀ ਕਰਵਾਉਦੇ ਹਨ। ਉਨ੍ਹਾਂ ਖੁਸ਼ੀ ਜਾਹਰ ਕਰਦਿਆਂ ਕਿਹਾ ਕਿ ਆਉਣ ਵਾਲੇ ਸਮੇਂ ਇਹ ਬੱਚੇ ਪਿੰਡ ਦਾ ਅਤੇ ਸਕੂਲ ਦਾ ਨਾਮ ਉੱਚਾ ਕਰਨਗੇ।