ਵਿਦਿਆਰਥੀਆ ਵੱਲੋਂ ਸ਼ਹਾਦਤ ਨੂੰ ਸਮਰਪਿਤ ਚੇਤਨਾ ਮਾਰਚ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ
Publish Date: Wed, 24 Dec 2025 06:19 PM (IST)
Updated Date: Thu, 25 Dec 2025 04:04 AM (IST)

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਦੇ ਪ੍ਰਬੰਧ ਅਧੀਨ ਚੱਲ ਰਹੀ ਸੰਸਥਾ ਸਾਹਿਬਜ਼ਾਦਾ ਜੁਝਾਰ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੋਟ ਧਰਮੂ (ਮਾਨਸਾ) ਵੱਲੋਂ ਸੁਰਜੀਤ ਸਿੰਘ ਜੀ ਰਾਏਪੁਰ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ, ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫਤਹਿ ਸਿੰਘ ਜੀ, ਮਾਤਾ ਗੁਜਰ ਕੌਰ ਅਤੇ ਮਹਾਨ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਗੁਰਮਤਿ ਚੇਤਨਾ ਮਾਰਚ ਕੱਢਿਆ ਗਿਆ, ਜੋ ਕਿ ਸਾਹਿਬਜ਼ਾਦਾ ਜੁਝਾਰ ਸਿੰਘ ਪਬਲਿਕ ਸਕੂਲ ਤੋਂ ਰਵਾਨਾ ਹੋ ਕੇ ਪਿੰਡ ਝੇਰਿਆਂਵਾਲੀ, ਬੀਰੇਵਾਲਾ, ਰਾਏਪੁਰ ਅਤੇ ਤਲਵੰਡੀ ਅਕਲੀਆ ਵਿਖੇ ਪਹੁੰਚ ਕੀਤੀ। ਗੁਰਮਤਿ ਚੇਤਨਾ ਮਾਰਚ ਤੋਂ ਪਹਿਲਾਂ ਸਕੂਲ ਦੇ ਸਮੁੱਚੇ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਸ੍ਰੀ ਜਪੁਜੀ ਸਾਹਿਬ ਅਤੇ ਸ੍ਰੀ ਚੌਪਈ ਸਾਹਿਬ ਜੀ ਦੀ ਪਵਿੱਤਰ ਬਾਣੀ ਦੇ ਪਾਠ ਕੀਤੇ। ਇਸ ਉਪਰੰਤ ਅਰਦਾਸ ਬੇਨਤੀ ਉਪਰੰਤ ਕੜਾਹ ਪ੍ਰਸ਼ਾਦਿ ਦੀ ਦੇਗ ਵਰਤਾਈ ਗਈ ਅਤੇ ਗੁਰਮਤਿ ਚੇਤਨਾ ਮਾਰਚ ਦੀ ਰਵਾਨਗੀ ਹੋਈ। ਇਸ ਮੌਕੇ ਤੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਕਵਿਸ਼ਰੀ, ਕਵਿਤਾਵਾਂ ਅਤੇ ਧਾਰਮਿਕ ਕੋਰੀਓਗਰਾਫੀ ਪੇਸ਼ ਕੀਤੀ ਗਈ। ਵਿਦਿਆਰਥੀਆਂ ਦੀਆਂ ਇਹਨਾਂ ਪੇਸ਼ਕਾਰੀਆਂ ਨੂੰ ਸੰਗਤਾਂ ਵੱਲੋਂ ਬਹੁਤ ਸਲਾਹਿਆ ਗਿਆ ਅਤੇ ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਸ ਮਹਾਨ ਕਾਰਜ ਦੀ ਸ਼ਲਾਘਾ ਕੀਤੀ। ਸੰਗਤ ਵੱਲੋਂ ਵਿਦਿਆਰਥੀਆਂ ਦੇ ਲਈ ਪ੍ਰਸ਼ਾਦਿਆਂ ਅਤੇ ਚਾਹ ਪਾਣੀ ਦੇ ਲੰਗਰ ਲਗਾਏ ਗਏ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸਤਿਕਾਰਯੋਗ ਬੀਬੀ ਸਤਵਿੰਦਰ ਕੌਰ ਜੀ ਵੱਲੋਂ ਦੱਸਿਆ ਗਿਆ ਕਿ ਹਰੇਕ ਸਾਲ ਇਹ ਗੁਰਮਤਿ ਮਾਰਚ 23 ਦਸੰਬਰ ਨੂੰ ਹੀ ਕੱਢਿਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਇਸ ਤਰਾਂ ਦੀਆਂ ਧਾਰਮਿਕ ਗਤੀਵਿਧੀਆਂ ਨਾਲ ਸੰਗਤਾਂ ਨੂੰ ਆਪਣੇ ਧਰਮ ਅਤੇ ਇਤਿਹਾਸ ਬਾਰੇ ਜਾਣਕਾਰੀ ਮਿਲਦੀ ਹੈ। ਇਸ ਮੌਕੇ ਤੇ ਸੁਰਜੀਤ ਸਿੰਘ ਜੀ ਰਾਏਪੁਰ ਮੈਂਬਰ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰ ਤੁਲਸੀ ਸਿੰਘ ਮੈਨੇਜਰ ਗੁਰਦੁਆਰਾ ਸਾਹਿਬ ਸੂਲੀਸਰ, ਸੁਖਵਿੰਦਰ ਸਿੰਘ ਮੁੱਖ ਗ੍ਰੰਥੀ ਗੁਰਦੁਆਰਾ ਸਾਹਿਬ ਸੂਲੀਸਰ, ਢਾਡੀ ਜੱਥਾ ਭਾਈ ਦਵਿੰਦਰ ਸਿੰਘ ਭੌਰਾ, ਪ੍ਰਚਾਰਕ ਭਾਈ ਅਮਰਦੀਪ ਸਿੰਘ ਪ੍ਰਚਾਰਕ ਭਾਈ ਅੰਮ੍ਰਿਤਪਾਲ ਸਿੰਘ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ, ਸਕੂਲ ਦੀ ਪ੍ਰਿੰਸੀਪਲ, ਸਕੂਲ ਦਾ ਸਮੁੱਚਾ ਸਟਾਫ, ਸੇਵਾਦਾਰ ਅਤੇ ਵੈਨ ਵਿਭਾਗ ਹਾਜਰ ਸੀ।