ਅਕਾਲ ਅਕੈਡਮੀ ਦੇ ਵਿਦਿਆਰਥੀਆਂ ਦਾ ਨਤੀਜਿਆਂ ’ਚ ਸ਼ਾਨਦਾਰ ਪ੍ਰਦਰਸ਼ਨ
ਕਲਗੀਧਰ ਟਰੱਸਟ ਬੜੂ ਸਾਹਿਬ ਵੱਲੋਂ
Publish Date: Thu, 16 Apr 2026 06:05 PM (IST)
Updated Date: Thu, 16 Apr 2026 06:09 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਕਲਗੀਧਰ ਟਰੱਸਟ ਬੜੂ ਸਾਹਿਬ ਵੱਲੋਂ ਸੰਚਾਲਿਤ ਅਕਾਲ ਅਕੈਡਮੀ ਉੱਡਤ ਸੈਦੇਵਾਲਾ ਨੇ ਸੀਬੀਐੱਸਈ ਵੱਲੋਂ ਜਾਰੀ ਕੀਤੇ ਗਏ ਦਸਵੀਂ ਜਮਾਤ ਦੇ ਸੈਸ਼ਨ 2025-26 ਦੇ ਨਤੀਜਿਆਂ ਵਿੱਚ ਇਕ ਵਾਰ ਫ਼ਿਰ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਪਣੀ ਵਿਲੱਖਣ ਪਛਾਣ ਬਣਾਈ ਹੈ। ਰਣਜੋਤ ਸਿੰਘ ਨੇ 98.2 ਫ਼ੀਸਦੀ ਨੰਬਰ ਪ੍ਰਾਪਤ ਕਰ ਕੇ ਬੁਢਲਾਡਾ ਤਹਿਸੀਲ ਅਤੇ ਬਲਾਕ ਵਿੱਚੋਂ ਪਹਿਲਾ ਸਥਾਨ ਹਾਸਲ ਕਰਕੇ ਆਪਣੀ ਅਤੇ ਅਧਿਆਪਕਾਂ ਦੀ ਮਿਹਨਤ ਦਾ ਸਬੂਤ ਦਿੱਤਾ। ਇਹ ਵਿਦਿਆਰਥੀ ਮਾਪਿਆਂ ਦਾ ਬਹੁਤ ਹੀ ਲਾਇਕ ਵਿਦਿਆਰਥੀ ਹੈ। ਸਕੂਲ ਦੇ ਸਮੁੱਚੇ ਸਟਾਫ਼ ਨੂੰ ਪ੍ਰਿੰਸੀਪਲ ਹਰਪ੍ਰੀਤ ਕੌਰ ਵੱਲੋਂ ਵਧਾਈ ਦਿੱਤੀ ਗਈ। ਉਨ੍ਹਾਂ ਕਿਹਾ ਕਿ ਸਾਡੇ ਲਈ ਬਹੁਤ ਹੀ ਮਾਣ ਵਾਲੀ ਪ੍ਰਾਪਤੀ ਹੈ। ਹਰ ਸਾਲ ਸਾਡੇ ਵਿਦਿਆਰਥੀ ਮਾਨਸਾ ਜ਼ਿਲ੍ਹੇ ਵਿੱਚ ਆਪਣੇ ਸਕੂਲ, ਇਲਾਕੇ ਅਤੇ ਮਾਤਾ ਪਿਤਾ ਦੀ ਪਹਿਚਾਣ ਬਣਾ ਰਹੇ ਹਨ। ਸਾਨੂੰ ਆਪਣੇ ਵਿਦਿਆਰਥੀਆਂ ਤੇ ਬਹੁਤ ਮਾਣ ਹੈ। ਦੂਸਰਾ ਸਥਾਨ ਪ੍ਰਭਨੂਰ ਕੌਰ 97 ਫ਼ੀਸਦੀ ਅਤੇ ਤੀਸਰਾ ਸਥਾਨ ਸਹਿਜਪ੍ਰੀਤ ਕੌਰ ਨੇ ਪ੍ਰਾਪਤ ਕੀਤਾ। ਅਕਾਸ਼ਦੀਪ ਕੌਰ ਨੇ 94.8 ਫ਼ੀਸਦੀ ਅਤੇ ਖੁਸ਼ਪ੍ਰੀਤ ਸਿੰਘ ਨੇ 94.4 ਫ਼ੀਸਦੀ ਅੰਕ ਪ੍ਰਾਪਤ ਕੀਤੇ। ਸਮੁੱਚੇ ਸਟਾਫ਼ ਵੱਲੋਂ ਸਾਰੇ ਹੀ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਗਈ ਅਤੇ ਇਸ ਤਰ੍ਹਾਂ ਹੀ ਮਿਹਨਤ ਕਰਨ ਦਾ ਵਾਧਾ ਕੀਤਾ ਗਿਆ।