ਗੁਰੂ ਨਾਨਕ ਕਾਲਜ ਦੇ ਵਿਦਿਆਰਥੀਆਂ ਨੇ ਕੀਤਾ ਉਦਯੋਗਿਕ ਦੌਰਾ
ਉੱਤਰੀ ਭਾਰਤ ਦੀ ਸਿਰਮੌਰ ਅਤੇ ਆਟੋਨੌਮਸ
Publish Date: Thu, 12 Feb 2026 06:13 PM (IST)
Updated Date: Thu, 12 Feb 2026 06:14 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬੁਢਲਾਡਾ :ਉੱਤਰੀ ਭਾਰਤ ਦੀ ਸਿਰਮੌਰ ਅਤੇ ਆਟੋਨੌਮਸ ਸੰਸਥਾ ਗੁਰੂ ਨਾਨਕ ਕਾਲਜ ਬੁਢਲਾਡਾ ਦੇ ਵਿਦਿਆਰਥੀਆਂ ਨੇ ਵਰਬੀਓ ਪ੍ਰਾਈਵੇਟ ਲਿਮਟਿਡ, ਭੂਟਾਲ ਕਲਾਂ, ਲਹਿਰਾਗਾਗਾ ਵਿਖੇ ਉਦਯੋਗਿਕ ਯੂਨਿਟ ਦਾ ਦੌਰਾ ਕੀਤਾ। ਪ੍ਰਿੰਸੀਪਲ ਡਾ. ਨਰਿੰਦਰ ਸਿੰਘ ਨੇ ਕਿਹਾ ਕਿ ਇਸ ਤਰ੍ਹਾਂ ਦੇ ਦੌਰੇ ਵਿਦਿਆਰਥੀਆਂ ਦੀ ਸ਼ਖ਼ਸੀਅਤ ਉਸਾਰੀ ਅਤੇ ਵਿਕਾਸ ਲਈ ਬਹੁਤ ਲਾਭਦਾਇਕ ਸਿੱਧ ਹੁੰਦੇ ਹਨ। ਇਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਉਦਯੋਗਿਕ ਪ੍ਰਣਾਲੀਆਂ ਅਤੇ ਅੰਤਰਰਾਸ਼ਟਰੀ ਪੱਧਰ ਤੇ ਪਰਾਲੀ ਤੋਂ ਕੰਪਰੈਸਡ ਨੈਚੁਰਲ ਬਾਇਓ ਗੈਸ ਬਾਰੇ ਜਾਣਕਾਰੀ ਪ੍ਰਦਾਨ ਕਰਵਾਉਣਾ ਸੀ। ਵਿਭਾਗ ਦੇ ਮੁਖੀ ਡਾ. ਜਤਿੰਦਰ ਸਿੰਘ ਨੇ ਦੱਸਿਆ ਕਿ ਇਸ ਮੌਕੇ ਵਿਦਿਆਰਥੀਆਂ ਨੇ ਵਰਬੀਓ ਇੰਡਸਟ੍ਰੀਅਲ ਯੂਨਿਟ ਵਿਖੇ ਵੱਖ-ਵੱਖ ਉਦਯੋਗਿਕ ਇਕਾਈਆਂ ਦਾ ਦੌਰਾ ਕਰ ਕੇ ਉਤਪਾਦਨ ਪ੍ਰਕ੍ਰਿਆ ਪ੍ਰਬੰਧਨ ਦੇ ਤਰੀਕਿਆਂ ਅਤੇ ਕੰਪਰੈਸਡ ਨੈਚੁਰਲ ਬਾਇਓ ਗੈਸ ਤਕਨੀਕੀ ਵਿਧੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਪ੍ਰਾਪਤ ਕੀਤੀ। ਇਸ ਦੌਰੇ ਦੌਰਾਨ ਭੁਪਿੰਦਰ ਕੌਰ ਅਤੇ ਰਾਜਵੀਰ ਕੌਰ ਵੀ ਸ਼ਾਮਲ ਰਹੇ। ਵਿਦਿਆਰਥੀਆਂ ਨੇ ਕਿਹਾ ਕਿ ਅਜਿਹੇ ਉਦਯੋਗਿਕ ਦੌਰੇ ਨੂੰ ਸਾਡੀ ਸਿਖਲਾਈ ਲਈ ਮਹੱਤਵਪੂਰਨ ਯੌਗਦਾਨ ਪਾਉਂਦੇ ਹਨ। ਉਨ੍ਹਾਂ ਨੇ ਅਜਿਹੇ ਉਪਰਾਲਿਆਂ ਲਈ ਕਾਲਜ ਪ੍ਰਿੰਸੀਪਲ ਅਤੇ ਸਟਾਫ ਦਾ ਧੰਨਵਾਦ ਕੀਤਾ।