- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐੱਨ. ਐੱਸ. ਕਿਊ. ਐੱਫ. ਦੇ ਸਕਿੱਲ ਮਾਡਲਾਂ ਦਾ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਐੱਨਐੱਸਕਿਊਐੱਫ਼ ਦੇ ਸਕਿੱਲ ਮਾਡਲਾਂ ਦਾ ਜ਼ਿਲ੍ਹਾ ਪੱਧਰੀ ਮੁਕਾਬਲਾ ਸਕੂਲ ਆਫ਼ ਐਮੀਨੈਂਸ ਮਾਨਸਾ ਵਿਖੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ: ਸਿ:) ਮਾਨਸਾ ਪਰਮਜੀਤ ਸਿੰਘ ਭੋਗਲ ਦੀ ਸਰਪ੍ਰਸਤੀ ਹੇਠ ਕਰਵਾਇਆ। ਇਸ ਮੁਕਾਬਲੇ ਵਿੱਚ ਸਮੁੱਚੇ ਮਾਨਸਾ ਜ਼ਿਲ੍ਹੇ ਦੇ ਪੰਜੇ ਬਲਾਕਾਂ ਬਰੇਟਾ, ਝੁਨੀਰ, ਬੁਢਲਾਡਾ, ਸਰਦੂਲਗੜ੍ਹ ਤੇ ਮਾਨਸਾ ਦੇ ਵੱਖ-ਵੱਖ ਸਕੂਲਾਂ ਵੱਲੋਂ ਸਕਿੱਲ ਮਾਡਲਾਂ ਲਈ ਭੇਜੀਆਂ ਪੇਸ਼ਕਸ਼ਾਂ ਵਿੱਚੋਂ ਚੋਣ ਕਮੇਟੀ ਵੱਲੋਂ ਚੁਣੀਆਂ ਗਈਆਂ 20 ਟੀਮਾਂ ਨੇ ਭਾਗ ਲਿਆ। ਜ਼ਿਲ੍ਹਾ ਪੱਧਰੀ ਸਕਿੱਲ ਮੁਕਾਬਲੇ ਵਿੱਚ ਵਿਦਿਆਰਥੀਆਂ ਵੱਲੋਂ ਵੱਖ ਵੱਖ ਸਕਿੱਲਜ਼ ਜਿਵੇਂ ਬਿਊਟੀ ਐਂਡ ਵੈਲਨੈੱਸ, ਹੈਲਥ ਕੇਅਰ, ਸਕਿਊਰਿਟੀ, ਇਨਫਰਮੇਸ਼ਨ ਟੈਕਨਾਲੋਜੀ, ਰਿਟੇਲ, ਐਗਰੀਕਲਚਰ, ਬੈਂਕਿੰਗ, ਸਰੀਰਕ ਸਿੱਖਿਆ, ਪਲੰਮਬਿੰਗ ਆਦਿ ਨਾਲ ਸਬੰਧਤ ਬਹੁਤ ਸੋਹਣੇ ਸੋਹਣੇ ਮਾਡਲਾਂ ਦੀ ਸ਼ਾਨਦਾਰ ਪੇਸ਼ਕਾਰੀ ਕੀਤੀ ਗਈ।
ਮੁਕਾਬਲਿਆ ਦਾ ਸਮੁੱਚਾ ਪ੍ਰਬੰਧ ਜ਼ਿਲ੍ਹਾ ਵੋਕੇਸ਼ਨਲ ਕੋਆਰਡੀਨੇਟਰ ਨਰਿੰਦਰ ਸਿੰਘ ਸਿੱਧੂ ਵੱਲੋਂ ਕੀਤਾ ਗਿਆ। ਮੁਕਾਬਲੇ ਵਿੱਚ ਸ਼ਾਮਲ ਵਿਦਿਆਰਥੀਆਂ ਵੱਲੋਂ ਪਿਛਲੇ ਕਾਫ਼ੀ ਸਮੇਂ ਤੋਂ ਆਪਣੇ ਆਪਣੇ ਗਾਇਡ ਅਧਿਆਪਕਾਂ ਦੀ ਸੁਚੱਜੀ ਅਗਵਾਈ ਹੇਠ ਇਨ੍ਹਾਂ ਮਾਡਲਾਂ ਦੀ ਵਧੀਆ ਪੇਸ਼ਕਾਰੀ ਹਿੱਤ ਲਗਾਤਾਰ ਮਿਹਨਤ ਕੀਤੀ ਜਾ ਰਹੀ ਸੀ। ਸਾਰੀਆਂ ਹੀ ਟੀਮਾਂ ਵੱਲੋਂ ਜੱਜਮੈਂਟ ਟੀਮ ਸਾਹਮਣੇ ਆਪਣੇ ਆਪਣੇ ਮਾਡਲਾਂ ਦੀ ਬਹੁਤ ਵਧੀਆ ਢੰਗ ਨਾਲ ਪੇਸ਼ਕਾਰੀ ਕੀਤੀ ਗਈ। ਮੁਕਾਬਲੇ ਦੌਰਾਨ ਮਾਡਲਾਂ ਦੀ ਦਰਜ਼ਾਬੰਦੀ ਕਰਨ ਹਿੱਤ ਜੱਜਮੈਂਟ ਦੀ ਭੂਮਿਕਾ ਡਾ. ਵਿਨੋਦ ਮਿਤੱਲ, ਸਟੇਟ ਐਵਾਰਡੀ ਪੰਜਾਬੀ ਅਧਿਆਪਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਮਾਨਸਾ, ਨਵਦੀਪ ਵੋਕੇਸ਼ਨਲ ਲੈਕਚਰਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਮੁੰਡੇ) ਫਫੜੇ ਭਾਈਕੇ, ਅੰਤਰਜੀਤ ਸਿੰਘ ਵੋਕੇਸ਼ਨਲ ਟ੍ਰੇਨਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਮਾਨਸਾ ਤੇ ਰਵੀ ਗੋਇਲ ਮਾਲਕ ਰੋਇਲ ਇੰਡਸਟਰੀਜ਼ ਮਾਨਸਾ ਵੱਲੋਂ ਬਾਖੂਬੀ ਨਿਭਾਈ ਗਈ। ਇਨ੍ਹਾਂ ਮੁਕਾਬਲਿਆ ਨੂੰ ਕਰਵਾਉਣ ਵਿੱਚ ਸਕੂਲ ਦੇ ਪ੍ਰਿੰਸੀਪਲ ਡਾ. ਵਿਜੇ ਕੁਮਾਰ ਮਿੱਢਾ ਨੇ ਭਰਪੂਰ ਸਹਿਯੋਗ ਦਿੱਤਾ। ਸਾਰੀਆਂ ਹੀ ਟੀਮਾਂ ਨੇ ਬਹੁਤ ਮਿਹਨਤ ਕੀਤੀ ਸੀ, ਪਰ ਸਭ ਤੋਂ ਵਧੀਆ ਪੇਸ਼ਕਾਰੀ ਵਾਲੇ ਪਹਿਲੇ ਤਿੰਨ ਮਾਡਲਾਂ ਦੀਆਂ ਟੀਮਾਂ ਨੂੰ ਹੀ ਨਗਦ ਰਾਸ਼ੀ, ਸਰਟੀਫ਼ਿਕੇਟ ਅਤੇ ਸ਼ੀਲਡ ਦੇ ਕੇ ਸਨਮਾਨਿਤ ਕੀਤਾ ਗਿਆ।
ਸਕਿੱਲ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਹਰਕੇ ਵਿਦਿਆਰਥੀ ਤੇ ਉਨ੍ਹਾਂ ਦੇ ਗਾਇਡ ਅਧਿਆਪਕਾਂ ਨੂੰ ਸਰਟੀਫ਼ਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਜ਼ਿਲ੍ਹਾ ਪੱਧਰੀ ਸਕਿੱਲ ਮੁਕਾਬਲੇ ਵਿਚ ਪਹਿਲਾ ਸਥਾਨ ਮੁਹੰਮਦ ਦਾਨਿਸ਼ ਸਕੂਲ ਆਫ ਐਮੀਨੈਂਸ ਮਾਨਸਾ, ਦੂਸਰਾ ਸਥਾਨ ਸੁਮਨਦੀਪ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੰਮੇ ਕਲਾਂ ਅਤੇ ਤੀਸਰਾ ਸਥਾਨ ਕਰਮਜੀਤ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਮਾਨਸਾ ਨੇ ਪ੍ਰਾਪਤ ਕੀਤਾ। ਮੁਕਾਬਲੇ ਦੇ ਜੇਤੂ ਵਿਦਿਆਰਥੀਆਂ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਨੂੰ 4000 ਰੁਪਏ, ਦੂਸਰਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਨੂੰ 3000 ਰੁਪਏ ਤੇ ਤੀਸਰਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਨੂੰ 2000 ਰੁਪਏ ਦੀ ਇਨਾਮੀ ਰਾਸ਼ੀ ਉਨ੍ਹਾਂ ਦੇ ਬੈਂਕ ਖਾਤਿਆਂ ਵਿਚ ਪਾਈ ਜਾਵੇਗੀ। ਮੰਚ ਸੰਚਾਲਨ ਦੀ ਭੂਮਿਕਾ ਡਾ. ਵਿਨੋਦ ਮਿੱਤਲ ਪੰਜਾਬੀ ਅਧਿਆਪਕ ਵੱਲੋਂ ਬਾਖੂਬੀ ਨਿਭਾਈ ਗਈ। ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ: ਸਿ:) ਮਾਨਸਾ ਪਰਮਜੀਤ ਸਿੰਘ ਭੋਗਲ ਵੱਲੋਂ ਮੇਲੇ ਵਿੱਚ ਸ਼ਾਮਲ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਅੱਗੇ ਤੋਂ ਹੋਰ ਵੀ ਵੱਧ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਗਿਆ। ਪ੍ਰਿੰਸੀਪਲ ਡਾ. ਵਿਜੈ ਮਿੱਢਾ ਨੇ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ’ਚ ਸਹਾਇਕ ਸਿੱਧ ਹੁੰਦੇ ਹਨ। ਮੁਕਾਬਲੇ ਦੌਰਾਨ ਹਾਜ਼ਰ ਸਾਰੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਗਾਇਡ ਅਧਿਆਪਕਾਂ ਨੂੰ ਰਿਫਰੈੱਸ਼ਮੈਂਟ ਵੀ ਦਿੱਤੀ। ਇਸ ਤਰਾਂ ਐੱਨ.ਐੱਸ.ਕਿਊ. ਐੱਫ. ਦਾ ਇਹ ਜਿਲ੍ਹਾ ਪੱਧਰੀ ਸਕਿਲ ਮੁਕਾਬਲਾ ਆਪਣੀਆਂ ਅਮਿੱਟ ਯਾਦਾਂ ਛੱਡਦਾ ਹੋਇਆ ਯਾਦਗਾਰੀ ਹੋ ਨਿਬੜਿਆਂ।