ਸੜਕੀ ਨਿਯਮਾਂ ਤੋਂ ਵਿਦਿਆਰਥੀਆਂ ਨੂੰ ਕਰਵਾਇਆ ਜਾਣੂ
ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ
Publish Date: Fri, 16 Jan 2026 06:53 PM (IST)
Updated Date: Sat, 17 Jan 2026 04:13 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬੁਢਲਾਡਾ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਵੱਲੋਂ 31 ਜਨਵਰੀ ਤੱਕ ਕੌਮੀ ਸੜਕ ਸੁਰੱਖਿਆ ਮਹੀਨਾ ਮਨਾਉਣ ਤਹਿਤ ਅੱਜ ਬੁਢਲਾਡਾ ਦੇ ਗੁਰੂ ਨਾਨਕ ਕਾਲਜ ਵਿਖੇ ਐਸ.ਡੀ.ਐਮ.-ਕਮ-ਰਿਜਨਲ ਟਰਾਂਸਪੋਰਟ ਅਫ਼ਸਰ ਸ਼੍ਰੀ ਗਗਨਦੀਪ ਸਿੰਘ ਦੀ ਅਗਵਾਈ ਹੇਠ ਜਾਗਰੂਕਤਾ ਕੈਂਪ ਲਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ ਡੀ ਐਮ ਗਗਨਦੀਪ ਸਿੰਘ ਨੇ ਦੱਸਿਆ ਕਿ ਜਾਗਰੂਕਤਾ ਕੈਂਪ ਦੌਰਾਨ ਕਾਲਜ ਦੇ ਵਿਦਿਆਰਥੀਆਂ ਨੂੰ ਐਚ.ਸੀ. ਟ੍ਰੈਫਿਕ ਪੁਲਿਸ ਸਤਪਾਲ ਸਿੰਘ ਵੱਲੋਂ ਟ੍ਰੈਫਿਕ ਨਿਯਮਾਂ, ਸੜਕੀ ਆਵਾਜਾਈ ਦੇ ਚਿੰਨ੍ਹਾਂ, ਡਰਾਇਵਿੰਗ ਲਾਇਸੰਸ, ਅਤੇ ਹੋਰ ਜਾਣਕਾਰੀ ਪੀ.ਪੀ.ਟੀ. ਦੇ ਮਾਧਿਅਮ ਰਾਹੀਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਵਿਦਿਆਰਥੀਆਂ ਤੋਂ ਟ੍ਰੈਫਿਕ ਨਿਯਮਾਂ ਸਬੰਧੀ ਪ੍ਰਸ਼ਨ ਪੁੱਛੇ ਗਏ ਅਤੇ ਜਿਨ੍ਹਾਂ ਵਿਦਿਆਰਥੀਆਂ ਵੱਲੋਂ ਸਹੀ ਉੱਤਰ ਦਿੱਤੇ ਗਏ, ਉਨ੍ਹਾਂ ਨੂੰ ਕਿਤਾਬਾਂ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਏ.ਟੀ.ਓ. ਅੰਕੁਸ਼ ਗੋਇਲ ਅਤੇ ਪ੍ਰਿੰਸੀਪਲ ਨਰਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਿਦਿਆਰਥੀ ਅਤੇ ਕਾਲਜ ਦਾ ਸਟਾਫ਼ ਮੌਜੂਦ ਸਨ।