ਚੰਗੀਆਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਸਨਮਾਨਿਤ
ਸਰਕਾਰੀ ਸੈਕੰਡਰੀ ਸਮਾਰਟ ਸਕੂਲ ਫੱਤਾ
Publish Date: Sat, 28 Mar 2026 07:39 PM (IST)
Updated Date: Sun, 29 Mar 2026 04:12 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਝੁਨੀਰ : ਸਰਕਾਰੀ ਸੈਕੰਡਰੀ ਸਮਾਰਟ ਸਕੂਲ ਫੱਤਾ ਮਾਲੋਕਾ ਵਿਖੇ ਨਤੀਜਿਆਂ ਦੇ ਸਬੰਧ ’ਚ ਮੈਗਾ ਪੀਟੀਐੱਮ ਕੀਤੀ ਗਈ। ਪੀਟੀਐੱਮ ’ਚ ਨਾਨ ਬੋਰਡ ਜਮਾਤਾਂ ਦੇ ਨਤੀਜਿਆਂ ਦਾ ਐਲਾਨ ਕੀਤਾ ਗਿਆ ਤੇ ਇਹਨਾਂ ਨਤੀਜਿਆਂ ਵਿੱਚੋਂ ਪਹਿਲੇ ਦੂਜੇ ਤੇ ਤੀਸਰੇ ਸਥਾਨ ’ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਕੂਲ ਇਨਚਾਰਜ ਸੁਰਿੰਦਰ ਕੌਰ ਵੱਲੋਂ ਇਨਾਮ ਦੇ ਕੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਪੀਟੀਐਮ ਵਿੱਚ ਵਿਸ਼ੇਸ਼ ਤੌਰ ’ਤੇ ਪਹੁੰਚੇ ਪਿੰਡ ਦੇ ਸਰਪੰਚ ਜਗਦੀਸ਼ ਸਿੰਘ ਤੇ ਐੱਸਐੱਮਸੀ ਚੇਅਰਮੈਨ ਸੁਖਪ੍ਰੀਤ ਵੱਲੋਂ ਪੁ਼ਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਗਈ। ਇਸ ਮੌਕੇ ਵਕੀਲ ਕੁਲਵਿੰਦਰ ਸਿੰਘ ਐੱਸਐੱਮਸੀ ਮੈਂਬਰ ਮਨਪ੍ਰੀਤ ਸਿੰਘ ਸ਼ਿੰਦਰਪਾਲ ਕੌਰ, ਪਰਮਜੀਤ ਕੌਰ, ਗੁਰਵਿੰਦਰ ਕੌਰ ਵੱਲੋਂ ਵੀ ਵਿਦਿਆਰਥੀਆਂ ਦੀ ਪ੍ਰਸ਼ੰਸਾ ਕੀਤੀ ਗਈ ਸਕੂਲ ਸਕੂਲ ਇੰਚਾਰਜ ਸੁਰਿੰਦਰ ਕੌਰ ਵੱਲੋਂ ਇਸ ਸੈਸ਼ਨ ਵਿੱਚ ਸਕੂਲ ਦੀਆਂ ਪ੍ਰਾਪਤੀਆਂ ਬਾਰੇ ਰਿਪੋਰਟ ਪੜ੍ਹੀ ਗਈ। ਸਟੇਜ ਸਕੱਤਰ ਦੀ ਭੂਮਿਕਾ ਚਮਕੌਰ ਸਿੰਘ ਅਤੇ ਜਸਵੀਰ ਕੌਰ ਵੱਲੋਂ ਬਾਖੂਬੀ ਨਿਭਾਈ ਗਈ। ਇਸ ਮੌਕੇ ਲੈਕਚਰਾਰ ਕੌਰ ਸਿੰਘ, ਦਰਸ਼ਨ ਕੁਮਾਰ, ਨੀਤਿਕਾ ਰਾਣੀ, ਜਤਿੰਦਰ ਕੌਰ ਅਤੇ ਸਮੂਹ ਸਟਾਫ ਹਾਜ਼ਰ ਸਨ।