ਮਿਹਨਤ ਨਾਲ ਮਿਲਦੀ ਹੈ ਸਫ਼ਲਤਾ : ਕਰਮਜੀਤ ਕੌਰ
ਭਾਈ ਬਹਿਲੋ ਸਰਕਾਰੀ ਸੈਕੰਡਰੀ ਸਕੂਲ ਮੁੰਡੇ
Publish Date: Wed, 01 Apr 2026 06:04 PM (IST)
Updated Date: Thu, 02 Apr 2026 04:07 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਭਾਈ ਬਹਿਲੋ ਸਰਕਾਰੀ ਸੈਕੰਡਰੀ ਸਕੂਲ ਮੁੰਡੇ ਫਫੜੇ ਭਾਈ ਕੇ ਵਿੱਚ ਇੱਕ ਖਾਸ ਸਮਾਗਮ ਕਰਵਾਇਆ ਗਿਆ। ਇਸ ਵਿੱਚ ਛੇਵੀਂ, ਸੱਤਵੀ ਅਤੇ ਨੌਵੀਂ ਜਮਾਤ ਦੇ ਉਨ੍ਹਾਂ ਵਿਦਿਆਰਥੀਆਂ ਨੂੰ ਕਰਮਜੀਤ ਕੌਰ ਮੈਨੇਜ਼ਰ ਟੀਪੀਐਮ ਸਟੇਟ ਬੈਂਕ ਆਫ਼ ਇੰਡੀਆ ਲੁਧਿਆਣਾ ਵੱਲੋਂ ਬਿਕਰਮਜੀਤ ਕੌਰ ਪੰਜਾਬੀ ਅਧਿਆਪਕਾਂ ਦੀ ਪ੍ਰੇਰਨਾ ਸਦਕਾ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ, ਜੋ ਪਹਿਲੇ, ਦੂਜੇ ਅਤੇ ਤੀਜੇ ਸਥਾਨ ਤੇ ਰਹੇ। ਇਸ ਮੌਕੇ ਕਰਮਜੀਤ ਕੌਰ ਨੇ ਆਪਣੇ ਸੰਬੋਧਨ ਵਿੱਚ ਬੱਚਿਆਂ ਨੂੰ ਮਿਹਨਤ ਅਤੇ ਲਗਨ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਫ਼ਲਤਾ ਹਾਸਲ ਕਰਨ ਲਈ ਨਿਰੰਤਰ ਮਿਹਨਤ ਅਤੇ ਅਨੁਸ਼ਾਸਨ ਬਹੁਤ ਜ਼ਰੂਰੀ ਹਨ। ਬੱਚਿਆਂ ਨੇ ਵੀ ਇਸ ਮੌਕੇ ਤੇ ਖੁਸ਼ੀ ਜ਼ਾਹਿਰ ਕੀਤੀ ਅਤੇ ਅੱਗੇ ਵੀ ਚੰਗਾ ਪ੍ਰਦਰਸ਼ਨ ਕਰਨ ਦਾ ਵਚਨ ਦਿੱਤਾ। ਸਕੂਲ ਦੇ ਪ੍ਰਿੰਸੀਪਲ ਕੁਲਦੀਪ ਸਿੰਘ ਚਹਿਲ ਨੇ ਕਰਮਜੀਤ ਕੌਰ ਦਾ ਇਸ ਮੌਕੇ ਤੇ ਆਉਣ ਅਤੇ ਬੱਚਿਆਂ ਨੂੰ ਪ੍ਰੇਰਿਤ ਕਰਨ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਸਮਾਰੋਹ ਬੱਚਿਆਂ ਵਿੱਚ ਉਤਸ਼ਾਹ ਪੈਦਾ ਕਰਦੇ ਹਨ ਅਤੇ ਉਨ੍ਹਾਂ ਨੂੰ ਹੋਰ ਵਧੀਆ ਕਰਨ ਲਈ ਪ੍ਰੇਰਿਤ ਕਰਦੇ ਹਨ। ਉਨ੍ਹਾਂ ਬੱਚਿਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਹੋਰ ਮਿਹਨਤ ਕਰਨ ਆਪਣੇ ਟੀਚੇ ਨੂੰ ਧਿਆਨ ਵਿੱਚ ਰੱਖਦਿਆਂ ਅਨੁਸ਼ਾਸਨ ਨਾਲ ਅੱਗੇ ਵਧਣ ਅਤੇ ਸਫ਼ਲਤਾ ਦੀਆਂ ਉਚਾਈਆਂ ਹਾਸਲ ਕਰਨ ਲਈ ਲਗਾਤਾਰ ਅਭਿਆਸ ਅਤੇ ਸਮਰਪਣ ਮਹੱਤਵਪੂਰਨ ਹਨ। ਇਸ ਮੌਕੇ ਸਮੂਹ ਸਕੂਲ ਸਟਾਫ਼, ਮਾਪੇ ਅਤੇ ਬੱਚੇ ਹਾਜ਼ਰ ਸਨ।