- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐਕਸ਼ਨ ਕਮੇਟੀ ਨੇ ਸਪੱਸ਼ਟ ਕੀਤਾ ਸੀ ਕਿ ਜੇਕਰ ਪੁਲਿਸ ਪਰਿਵਾਰ ਲਈ ਸੰਘਰਸ਼ ਕਰ ਰਹੇ ਲੱਖਾ ਸਿਧਾਣਾ ਅਤੇ ਹੋਰਨਾਂ ਨੂੰ ਰਿਹਾਅ ਕਰਦੀ ਹੈ ਤਾਂ ਉਹ ਲਾਸ਼ ਦਾ ਪੋਸਟਮਾਰਟਮ ਕਰਵਾਉਣ ਅਤੇ ਅੰਤਿਮ ਸੰਸਕਾਰ ਲਈ ਰਾਜ਼ੀ ਹੋ ਜਾਣਗੇ।

ਸਟਾਫ ਰਿਪੋਟਰਰ, ਪੰਜਾਬੀ ਜਾਗਰਣ, ਮਾਨਸਾ: ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਕਾਰਨ 13 ਅਕਤੂਬਰ ਨੂੰ ਮਾਰੇ ਗਏ ਪਰਵਿੰਦਰ ਸਿੰਘ ਝੋਟਾ ਦੀ ਲਾਸ਼ ਦਾ ਆਖ਼ਰਕਾਰ 24 ਦਿਨਾਂ ਬਾਅਦ ਸ਼ੁੱਕਰਵਾਰ ਨੂੰ ਚੰਡੀਗੜ੍ਹ ਸਥਿਤ ਪੀਜੀਆਈ ’ਚ ਪੋਸਟਮਾਰਟਮ ਹੋਵੇਗਾ। ਸਿਵਲ ਹਸਪਤਾਲ ਪ੍ਰਬੰਧਨ ਨੇ ਲਾਸ਼ ਨੂੰ ਪੀਜੀਆਈ ਲਿਜਾਣ ਦੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਹਨ। ਦੂਜੇ ਪਾਸੇ ਪੁਲਿਸ ਨੇ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਸੰਘਰਸ਼ ਕਰ ਰਹੀ ਐਕਸ਼ਨ ਕਮੇਟੀ ਦੀ ਮੰਗ ’ਤੇ ਵੀਰਵਾਰ ਸ਼ਾਮ ਨੂੰ ਲੱਖਾ ਸਿਧਾਣਾ ਨੂੰ ਪਟਿਆਲਾ ਜ਼ਿਲ੍ਹੇ ਦੇ ਨਾਭਾ ਸਥਿਤ ਜੇਲ੍ਹ ’ਚੋਂ ਰਿਹਾਅ ਕਰ ਦਿੱਤਾ। ਐਕਸ਼ਨ ਕਮੇਟੀ ਨੇ ਸਪੱਸ਼ਟ ਕੀਤਾ ਸੀ ਕਿ ਜੇਕਰ ਪੁਲਿਸ ਪਰਿਵਾਰ ਲਈ ਸੰਘਰਸ਼ ਕਰ ਰਹੇ ਲੱਖਾ ਸਿਧਾਣਾ ਅਤੇ ਹੋਰਨਾਂ ਨੂੰ ਰਿਹਾਅ ਕਰਦੀ ਹੈ ਤਾਂ ਉਹ ਲਾਸ਼ ਦਾ ਪੋਸਟਮਾਰਟਮ ਕਰਵਾਉਣ ਅਤੇ ਅੰਤਿਮ ਸੰਸਕਾਰ ਲਈ ਰਾਜ਼ੀ ਹੋ ਜਾਣਗੇ। ਸਿਧਾਣਾ ਦੀ ਰਿਹਾਈ ਤੋਂ ਬਾਅਦ ਹੁਣ ਸਪੱਸ਼ਟ ਹੈ ਕਿ ਸ਼ੁੱਕਰਵਾਰ ਨੂੰ ਝੋਟਾ ਦੀ ਲਾਸ਼ ਦਾ ਪੋਸਟਮਾਰਟਮ ਹੋਵੇਗਾ। ਹਾਲਾਂਕਿ ਉਨ੍ਹਾਂ ਦੇ ਅੰਤਿਮ ਸੰਸਕਾਰ ਨੂੰ ਲੈ ਕੇ ਅਜੇ ਸਥਿਤੀ ਸਪੱਸ਼ਟ ਨਹੀਂ ਹੈ ਕਿ ਇਹ ਸ਼ੁੱਕਰਵਾਰ ਨੂੰ ਹੋਵੇਗਾ ਜਾਂ ਸ਼ਨੀਵਾਰ ਨੂੰ।
ਮਾਨਸਾ ਦੇ ਸਿਵਲ ਹਸਪਤਾਲ ਦੇ ਐੱਸਐੱਮਓ ਡਾ. ਗੁਰਮੇਲ ਸਿੰਘ ਨੇ ਦੱਸਿਆ ਕਿ ਨਿਯਮਾਂ ਅਨੁਸਾਰ ਲਾਸ਼ ਸੀਬੀਆਈ ਨੂੰ ਸੌਂਪੀ ਜਾਵੇਗੀ। ਸੀਬੀਆਈ ਦੀ ਟੀਮ ਸ਼ੁੱਕਰਵਾਰ ਨੂੰ ਲਾਸ਼ ਨੂੰ ਪੀਜੀਆਈ ਲੈ ਕੇ ਜਾਵੇਗੀ। ਜ਼ਿਕਰਯੋਗ ਹੈ ਕਿ ਬੁੱਧਵਾਰ ਸ਼ਾਮ ਨੂੰ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਪਰਿਵਾਰ ਅਤੇ ਐਕਸ਼ਨ ਕਮੇਟੀ ਦੀਆਂ ਸਾਰੀਆਂ ਮੰਗਾਂ ਮੰਨਣ ਦੀ ਗੱਲ ਕਹੀ ਸੀ।