ਮਾਲਵਾ ਦੀ ਰਾਜਨੀਤੀ 'ਚ ਵੱਡਾ ਘਟਨਾਕ੍ਰਮ: ਸੁਖਬੀਰ ਬਾਦਲ ਨੇ ਡਾ. ਨਿਸ਼ਾਨ ਸਿੰਘ ਦਾ ਅਸਤੀਫ਼ਾ ਕੀਤਾ ਨਾਮਨਜ਼ੂਰ, ਚੰਡੀਗੜ੍ਹ 'ਚ ਹੋਈ ਮੁਲਾਕਾਤ
ਡਾ. ਨਿਸ਼ਾਨ ਸਿੰਘ ਹਾਕਮਵਾਲਾ ਨੇ ਆਪਣੇ ਫੇਸਬੁੱਕ ਅਕਾਊਂਟ 'ਤੇ ਸੁਖਬੀਰ ਸਿੰਘ ਬਾਦਲ ਨਾਲ ਤਸਵੀਰ ਸਾਂਝੀ ਕੀਤੀ। ਪਿਛਲੇ ਦਿਨ੍ਹੀਂ ਉਨ੍ਹਾਂ ਵੱਲੋਂ ਦਿੱਤਾ ਗਿਆ ਅਸਤੀਫ਼ਾ ਪਾਰਟੀ ਵੱਲੋਂ ਨਾਮਨਜ਼ੂਰ ਕਰ ਦਿੱਤਾ ਗਿਆ ਹੈ। ਉਨ੍ਹਾਂ ਸੁਖਬੀਰ ਸਿੰਘ ਬਾਦਲ ਨੂੰ ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਸ਼੍ਰੋਮਣੀ ਅਕਾਲੀ ਦਲ ਲਈ ਪੂਰੀ ਇਮਾਨਦਾਰੀ ਅਤੇ ਦਿਲੋਂ ਕੰਮ ਕਰਦੇ ਰਹਿਣਗੇ।
Publish Date: Wed, 18 Nov 2026 03:53 PM (IST)
Updated Date: Wed, 18 Nov 2026 04:02 PM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ਮਾਨਸਾ : ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਡਾ. ਨਿਸ਼ਾਨ ਸਿੰਘ ਹਾਕਮਵਾਲਾ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਵਿਖੇ ਮੁਲਾਕਾਤ ਹੋਈ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਡਾ. ਨਿਸ਼ਾਨ ਸਿੰਘ ਦਾ ਗਲਵੱਕੜੀ ਪਾ ਕੇ ਸਵਾਗਤ ਕੀਤਾ।
ਡਾ. ਨਿਸ਼ਾਨ ਸਿੰਘ ਹਾਕਮਵਾਲਾ ਨੇ ਆਪਣੇ ਫੇਸਬੁੱਕ ਅਕਾਊਂਟ 'ਤੇ ਸੁਖਬੀਰ ਸਿੰਘ ਬਾਦਲ ਨਾਲ ਤਸਵੀਰ ਸਾਂਝੀ ਕੀਤੀ। ਪਿਛਲੇ ਦਿਨ੍ਹੀਂ ਉਨ੍ਹਾਂ ਵੱਲੋਂ ਦਿੱਤਾ ਗਿਆ ਅਸਤੀਫ਼ਾ ਪਾਰਟੀ ਵੱਲੋਂ ਨਾਮਨਜ਼ੂਰ ਕਰ ਦਿੱਤਾ ਗਿਆ ਹੈ। ਉਨ੍ਹਾਂ ਸੁਖਬੀਰ ਸਿੰਘ ਬਾਦਲ ਨੂੰ ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਸ਼੍ਰੋਮਣੀ ਅਕਾਲੀ ਦਲ ਲਈ ਪੂਰੀ ਇਮਾਨਦਾਰੀ ਅਤੇ ਦਿਲੋਂ ਕੰਮ ਕਰਦੇ ਰਹਿਣਗੇ।
ਜ਼ਿਕਰਯੋਗ ਹੈ ਕਿ ਡਾ. ਨਿਸ਼ਾਨ ਸਿੰਘ ਬੁਢਲਾਡਾ ਵਿਧਾਨ ਸਭਾ ਹਲਕੇ ਵਿੱਚ ਹਲਕਾ ਇੰਚਾਰਜ ਵਜੋਂ ਸੇਵਾਵਾਂ ਨਿਭਾਅ ਰਹੇ ਸਨ ਅਤੇ ਬੁਢਲਾਡਾ ਹਲਕੇ ਤੋਂ ਵਿਧਾਨ ਸਭਾ ਚੋਣਾਂ ਲਈ ਉਨ੍ਹਾਂ ਨੂੰ ਉਮੀਦਵਾਰ ਵੀ ਐਲਾਨ ਕਰ ਦਿੱਤਾ ਗਿਆ ਸੀ। ਪਰ ਕੁਝ ਨਿੱਜੀ ਰੁਝੇਵਿਆਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਵੱਲੋਂ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਗਿਆ ਸੀ। ਇਸ ਤੋਂ ਬਾਅਦ ਬੁਢਲਾਡਾ ਹਲਕੇ ਵਿੱਚ ਬਲਵਿੰਦਰ ਸਿੰਘ ਪਟਵਾਰੀ ਵੱਲੋਂ ਸੇਵਾ ਨਿਭਾਈ ਜਾ ਰਹੀ ਸੀ। ਹੁਣ ਚੰਡੀਗੜ੍ਹ ਵਿਖੇ ਸੁਖਬੀਰ ਸਿੰਘ ਬਾਦਲ ਅਤੇ ਡਾ. ਨਿਸ਼ਾਨ ਸਿੰਘ ਵਿਚਕਾਰ ਹੋਈ ਇਸ ਮੁਲਾਕਾਤ ਅਤੇ ਅਸਤੀਫ਼ਾ ਨਾਮਨਜ਼ੂਰ ਹੋਣ ਦੀ ਜਾਣਕਾਰੀ ਸਾਹਮਣੇ ਆਉਣ ਤੋਂ ਬਾਅਦ ਬੁਢਲਾਡਾ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਚਰਚਾਵਾਂ ਸ਼ੁਰੂ ਹੋ ਗਈਆਂ ਹਨ।